August 25, 2026, 1:34 am
----------- Advertisement -----------
HomeNewsEntertainment'ਲਾਲ ਸਿੰਘ ਚੱਢਾ' ਤੋਂ ਬਾਅਦ ਜ਼ਬਰਦਸਤ ਵਾਪਸੀ ਕਰਨ ਲਈ ਤਿਆਰ ਆਮਿਰ ਖਾਨ,...

‘ਲਾਲ ਸਿੰਘ ਚੱਢਾ’ ਤੋਂ ਬਾਅਦ ਜ਼ਬਰਦਸਤ ਵਾਪਸੀ ਕਰਨ ਲਈ ਤਿਆਰ ਆਮਿਰ ਖਾਨ, KGF ਨਿਰਦੇਸ਼ਕ ਦੀ ਫਿਲਮ ਨਾਲ ਕਰਨਗੇ ਧਮਾਕਾ !

Published on

----------- Advertisement -----------

ਮਿਸਟਰ ਪਰਫੈਕਸ਼ਨਿਸਟ ਕਹੇ ਜਾਣ ਵਾਲੇ ਆਮਿਰ ਖਾਨ ਨੇ ਕੁਝ ਮਹੀਨੇ ਪਹਿਲਾਂ ਐਲਾਨ ਕੀਤਾ ਸੀ ਕਿ ਉਹ ਫਿਲਮਾਂ ਤੋਂ ਬ੍ਰੇਕ ਲੈ ਰਹੇ ਹਨ। ਉਨ੍ਹਾਂ ਦੀ ਪਿਛਲੀ ਫਿਲਮ ‘ਲਾਲ ਸਿੰਘ ਚੱਢਾ’ ਬਾਕਸ ਆਫਿਸ ‘ਤੇ ਬੁਰੀ ਤਰ੍ਹਾਂ ਫਲਾਪ ਹੋ ਗਈ ਸੀ। ਹਾਲਾਂਕਿ, ਫਿਲਮ ਨੂੰ ਓਟੀਟੀ ਪਲੇਟਫਾਰਮ ‘ਤੇ ਦਰਸ਼ਕਾਂ ਤੋਂ ਬਹੁਤ ਪਿਆਰ ਮਿਲਿਆ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਉਮੀਦ ਜਤਾਈ ਕਿ ਸ਼ਾਇਦ ਆਮਿਰ ਆਪਣਾ ਫੈਸਲਾ ਬਦਲ ਲੈਣ। ਆਮਿਰ ਖਾਨ ਸਿਲਵਰ ਸਕ੍ਰੀਨ ‘ਤੇ ਆਪਣੇ ਪ੍ਰਸ਼ੰਸਕਾਂ ਦੀ ਇਹ ਇੱਛਾ ਪੂਰੀ ਕਰ ਰਹੇ ਹਨ ਜਾਂ ਨਹੀਂ, ਇਹ ਵੱਖਰੀ ਗੱਲ ਹੈ। ਫਿਲਹਾਲ ਉਨ੍ਹਾਂ ਦੇ ਬਾਰੇ ‘ਚ ਖਬਰਾਂ ਆ ਰਹੀਆਂ ਹਨ ਕਿ ਉਹ ਜੂਨੀਅਰ ਐਨਟੀਆਰ ਨਾਲ ਫਿਲਮ ‘ਚ ਕੰਮ ਕਰ ਸਕਦੇ ਹਨ।

‘KGF’ ਫਰੈਂਚਾਇਜ਼ੀ (KGF) ਦੇ ਨਿਰਦੇਸ਼ਕ ਪ੍ਰਸ਼ਾਂਤ ਨੀਲ ਬਾਰੇ ਮੀਡੀਆ ‘ਚ ਖਬਰ ਹੈ ਕਿ ਉਹ ਆਮਿਰ ਖਾਨ ਅਤੇ ਜੂਨੀਅਰ NTR ਨੂੰ ਲੈ ਕੇ ਫਿਲਮ ਬਣਾਉਣ ਦੀ ਯੋਜਨਾ ਬਣਾ ਰਹੇ ਹਨ। ਜੂਨੀਅਰ ਐਨਟੀਆਰ ਅਤੇ ਪ੍ਰਸ਼ਾਂਤ ਨੀਲ ‘ਐਨਟੀਆਰ 31’ ਨਾਂ ਦੀ ਫ਼ਿਲਮ ਲਈ ਕੰਮ ਕਰਨਗੇ। ਪ੍ਰਸ਼ਾਂਤ ਨੀਲ ਨੇ ਮਈ 2022 ਵਿੱਚ ਇਸ ਫਿਲਮ ਬਾਰੇ ਜਾਣਕਾਰੀ ਦਿੱਤੀ ਸੀ। ਫਿਲਮ ਦਾ ਪੋਸਟਰ ਸ਼ੇਅਰ ਕੀਤਾ ਗਿਆ, ਜਿਸ ‘ਚ ਜੂਨੀਅਰ ਐਨਟੀਆਰ ਦੀ ਝਲਕ ਦੇਖਣ ਨੂੰ ਮਿਲੀ। ਉਦੋਂ ਤੋਂ ਫਿਲਮ ਬਾਰੇ ਕੋਈ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਖਬਰਾਂ ਮੁਤਾਬਕ ਇਹ ਫਿਲਮ ਪੂਰੇ ਭਾਰਤ ‘ਚ ਰਿਲੀਜ਼ ਹੋਵੇਗੀ। ਇਸ ਫਿਲਮ ਨੂੰ ਲੈ ਕੇ ਆਮਿਰ ਦੇ ਪੱਖ ਤੋਂ ਕੋਈ ਬਿਆਨ ਨਹੀਂ ਆਇਆ ਹੈ ਪਰ ਕਿਹਾ ਜਾ ਰਿਹਾ ਹੈ ਕਿ ਉਹ ਪ੍ਰਸ਼ਾਂਤ ਨੀਲ ਦੀ ਫਿਲਮ ‘ਚ ਖਲਨਾਇਕ ਦੀ ਭੂਮਿਕਾ ਨਿਭਾ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...