November 17, 2026, 3:21 am
----------- Advertisement -----------
HomeNewsLatest Newsਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਬੰਬ ਮਿਲਣਾ ਗੰਭੀਰ ਮਾਮਲਾ : ਰਾਜਾ ਵੜਿੰਗ

ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਬੰਬ ਮਿਲਣਾ ਗੰਭੀਰ ਮਾਮਲਾ : ਰਾਜਾ ਵੜਿੰਗ

Published on

----------- Advertisement -----------

ਚੰਡੀਗੜ੍ਹ, 2 ਜਨਵਰੀ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਜ਼ਿੰਦਾ ਬੰਬ ਮਿਲਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਇੱਥੇ ਜਾਰੀ ਇੱਕ ਬਿਆਨ ਵਿੱਚ, ਵੜਿੰਗ ਨੇ ਕਿਹਾ ਕਿ ਜਿਹੜੇ ਲੋਕ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਜ਼ਿੰਦਾ ਬੰਬ ਲਾਉਣ ਦੀ ਹਿੰਮਤ ਕਰ ਸਕਦੇ ਹਨ, ਉਹ ਕਿਤੇ ਵੀ ਅਜਿਹਾ ਕਰ ਸਕਦੇ ਹਨ। ਉਨ੍ਹਾਂ ਆਸ ਪ੍ਰਗਟਾਈ ਹੈ ਕਿ ਮਾਮਲੇ ਦੀ ਗੰਭੀਰਤਾ ਅਤੇ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਪੜਤਾਲ ਨੂੰ ਕਿਸੇ ਠੋਸ ਨਤੀਜੇ ‘ਤੇ ਪਹੁੰਚਾਇਆ ਜਾਵੇਗਾ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਭਾਵੇਂ ਇਹ ਇਲਾਕਾ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਦਾਇਰੇ ਵਿੱਚ ਆਉਂਦਾ ਹੈ, ਪਰ ਜਿਸ ਢੰਗ ਨਾਲ ਬੰਬ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅਤੇ ਹੈਲੀਪੈਡ ਨੇੜੇ ਰੱਖਿਆ ਗਿਆ ਤੇ ਇਸਦੇ ਕੋਲ ਸਿਵਲ ਸਕੱਤਰੇਤ ਵੀ ਹੈ, ਮਾਮਲੇ ਨੂੰ ਹਲਕੇ ਵਿੱਚ ਨਹੀਂ ਲਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਸੁਰੱਖਿਆ ਨੂੰ ਹੋਰ ਸਖ਼ਤ ਕੀਤਾ ਜਾਵੇਗਾ ਅਤੇ ਕਿਸੇ ਵੀ ਗਲਤ ਅਨਸਰ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਅਜਿਹੀਆਂ ਤਾਕਤਾਂ ਵਿਰੁੱਧ ਆਪਣੀ ਪਾਰਟੀ ਵੱਲੋਂ ਸਰਕਾਰ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ, ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਅੱਤਵਾਦ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ‘ਤੇ ਵਿਸ਼ਵਾਸ ਕੀਤਾ ਹੈ ਅਤੇ ਇਸ ‘ਤੇ ਕੰਮ ਕੀਤਾ ਹੈ। ਅਸੀਂ ਸਥਿਤੀ ਨੂੰ ਵਿਗੜਨ ਨਹੀਂ ਦੇ ਸਕਦੇ ਅਤੇ ਸਾਰੇ ਮਿਲ ਕੇ ਲੜਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...