September 16, 2026, 5:06 pm
----------- Advertisement -----------
HomePunjabbusinessਮਾਨ ਸਰਕਾਰ ਨੇ ਪੰਜ ਸਾਲਾਂ 'ਚ ਝੀਂਗਾ ਪਾਲਣ ਅਧੀਨ ਰਕਬਾ ਵਧਾ ਕੇ...

ਮਾਨ ਸਰਕਾਰ ਨੇ ਪੰਜ ਸਾਲਾਂ ‘ਚ ਝੀਂਗਾ ਪਾਲਣ ਅਧੀਨ ਰਕਬਾ ਵਧਾ ਕੇ 5000 ਏਕੜ ਕਰਨ ਦਾ ਟੀਚਾ ਮਿੱਥਿਆ: ਲਾਲਜੀਤ ਭੁੱਲਰ

Published on

----------- Advertisement -----------

ਚੰਡੀਗੜ੍ਹ, 3 ਜਨਵਰੀ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨਾਂ ਲਈ ਲਾਹੇਵੰਦ ਕਿੱਤੇ ਝੀਂਗਾ ਪਾਲਣ ਨੂੰ ਸੂਬੇ ਵਿੱਚ ਹੋਰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਅਗਲੇ ਪੰਜ ਸਾਲ ਦੌਰਾਨ 5,000 ਏਕੜ ਰਕਬੇ ਵਿੱਚ ਝੀਂਗਾ ਪਾਲਣ ਅਪਨਾਉਣ ਦੀ ਰਣਨੀਤੀ ਉਲੀਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੱਛੀ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਝੀਂਗਾ ਪਾਲਣ ਦਾ ਕਿੱਤਾ ਅਪਣਾ ਕੇ ਕਿਸਾਨ ਇਕ ਏਕੜ ਰਕਬੇ ਵਿੱਚੋਂ ਤਿੰਨ ਲੱਖ ਰੁਪਏ ਦੀ ਆਮਦਨ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸੇਮ ਅਤੇ ਖਾਰੇ ਪਾਣੀ ਨਾਲ ਪ੍ਰਭਾਵਤ ਤੇ ਜ਼ੀਰੋ ਆਮਦਨ ਵਾਲੀਆਂ ਜ਼ਮੀਨਾਂ ਵਿੱਚ ਝੀਂਗਾ ਪਾਲਣ ਕਰਵਾਇਆ ਜਾ ਰਿਹਾ ਹੈ, ਜੋ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਸਫ਼ਲ ਸਿੱਧ ਹੋਇਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਪਿਛਲੇ ਵਰ੍ਹੇ 1200 ਏਕੜ ਰਕਬਾ ਝੀਂਗਾ ਪਾਲਣ ਅਧੀਨ ਲਿਆਂਦਾ ਗਿਆ। ਕਿਸਾਨਾਂ ਦੀ ਆਮਦਨ ਵਧਾਉਣ ਲਈ ਤਤਪਰ ਪੰਜਾਬ ਸਰਕਾਰ ਨੇ ਝੀਂਗਾ ਪਾਲਣ ਨੂੰ ਅਗਲੇ ਪੰਜ ਸਾਲਾਂ ਦੌਰਾਨ 5,000 ਏਕੜ ਰਕਬੇ ਵਿੱਚ ਪ੍ਰਫੁੱਲਿਤ ਕਰਨ ਦੀ ਵਿਉਂਤਬੰਦੀ ਕੀਤੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਝੀਂਗਾ ਪਾਲਣ ਦੇ ਵਿਕਾਸ ਲਈ ਸਰਕਾਰ ਵੱਲੋਂ ਪਿੰਡ ਈਨਾ ਖੇੜਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਡੈਮੋਸਟ੍ਰੇਸ਼ਨ ਫ਼ਾਰਮ-ਕਮ-ਟ੍ਰੇਨਿੰਗ ਸੈਂਟਰ ਚਲਾਇਆ ਜਾ ਰਿਹਾ ਹੈ, ਜਿੱਥੇ ਝੀਂਗਾ ਪਾਲਕ ਕਿਸਾਨਾਂ ਨੂੰ ਮੁਫ਼ਤ ਸਿਖਲਾਈ ਅਤੇ ਮਿੱਟੀ-ਪਾਣੀ ਦੀ ਜਾਂਚ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਭੁੱਲਰ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਮੱਛੀ ਪਾਲਣ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਮੱਛੀ ਉਤਪਾਦਨ ਵਧਾਉਣ ਲਈ ਖ਼ਾਸ ਜ਼ੋਰ ਦਿੱਤਾ ਜਾ ਰਿਹਾ ਹੈ। ਵਧੀਆ ਕਿਸਮ ਦਾ ਮੱਛੀ ਪੂੰਗ ਰਿਆਇਤੀ ਦਰਾਂ ‘ਤੇ ਕਿਸਾਨਾਂ ਨੂੰ ਸਰਕਾਰੀ ਮੱਛੀ ਪੂੰਗ ਫ਼ਾਰਮਾਂ ਤੋਂ ਸਪਲਾਈ ਕੀਤਾ ਜਾ ਰਿਹਾ ਹੈ। ਪਿੰਡ ਕਿੱਲਿਆਂਵਾਲੀ, ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਇਕ ਨਵਾਂ ਸਰਕਾਰੀ ਮੱਛੀ ਪੂੰਗ ਫ਼ਾਰਮ ਉਸਾਰੀ ਅਧੀਨ ਹੈ, ਜਿਸ ਦਾ ਕੰਮ ਛੇਤੀ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਅਤੇ ਝੀਂਗਾ ਪਾਲਣ ਦੇ ਕਿੱਤੇ ਦੀ ਸ਼ੁਰੂਆਤ ਕਰਨ, ਮੱਛੀ ਦੀ ਢੋਆ-ਢੁਆਈ ਵਾਸਤੇ ਟਰਾਂਸਪੋਰਟ ਵਾਹਨਾਂ ਜਿਵੇਂ ਸਾਈਕਲ, ਮੋਟਰ-ਸਾਈਕਲ, ਆਟੋ-ਰਿਕਸ਼ਾ, ਇਨਸੁਲੇਟਿਡ ਤੇ ਰੈਫ਼ਰੀਜਰੇਟਿਡ ਗੱਡੀਆਂ ਦੀ ਖ਼ਰੀਦ ਵਾਸਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਮੱਛੀ ਪਾਲਣ ਦੀਆਂ ਉੱਨਤ ਤਕਨੀਕਾਂ ਜਿਵੇਂ ਰੀ-ਸਰਕੂਲੇਟਰੀ ਐਕੁਆਕਲਚਰ ਸਿਸਟਮ (ਆਰ.ਏ.ਐਸ.) ਅਤੇ ਬਾਇਉਫ਼ਲੋਕ ਤਕਨਾਲੌਜੀ ਨੂੰ ਵੀ ਇਸ ਸਕੀਮ ਅਧੀਨ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੱਛੀ ਪਾਲਣ ਨੂੰ ਖੇਤੀਬਾੜੀ ਦੇ ਸਹਾਇਕ ਕਿੱਤੇ ਵਜੋਂ ਅਪਣਾ ਕੇ ਆਪਣੀ ਆਮਦਨ ਦੇ ਸਰੋਤ ਵਧਾਉਣ। ਸਰਕਾਰ ਮੱਛੀ ਤੇ ਝੀਂਗਾ ਪਾਲਣ ਦਾ ਕਿੱਤਾ ਅਪਨਾਉਣ ਲਈ 40 ਤੋਂ 60 ਫ਼ੀਸਦੀ ਤੱਕ ਸਬਸਿਡੀ ਮੁਹੱਈਆ ਕਰਵਾ ਰਹੀ ਹੈ, ਜਿਸ ਦਾ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜਨਰਲ ਵਰਗ ਲਈ ਸਬਸਿਡੀ 40 ਫ਼ੀਸਦੀ ਅਤੇ ਐਸ.ਸੀ/ਐਸ.ਟੀ/ਔਰਤਾਂ ਅਤੇ ਉਨ੍ਹਾਂ ਦੀਆਂ ਸਵੈ-ਸਹਾਇਤਾ ਸੰਸਥਾਵਾਂ ਲਈ 60 ਫ਼ੀਸਦੀ ਸਬਸਿਡੀ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਰਕਾਰ ਦੀਆਂ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਪਣੇ-ਆਪਣੇ ਜ਼ਿਲ੍ਹਿਆਂ ਦੇ ਸਬੰਧਤ ਦਫ਼ਤਰਾਂ ਵਿੱਚ ਤੁਰੰਤ ਅਰਜ਼ੀਆਂ ਦੇ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...

 ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ...

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ...

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...