October 25, 2026, 11:35 pm
----------- Advertisement -----------
HomeNewsEntertainmentਦੋਸਤਾਂ ਨਾਲ ਬੈਠ ਕੇ ਕਪਿਲ ਸ਼ਰਮਾ ਨੇ ਦਿੱਤਾ ਮਜ਼ਾਕੀਆ ਪੋਜ਼, ਤਾਂ ਪ੍ਰਸ਼ੰਸਕਾਂ...

ਦੋਸਤਾਂ ਨਾਲ ਬੈਠ ਕੇ ਕਪਿਲ ਸ਼ਰਮਾ ਨੇ ਦਿੱਤਾ ਮਜ਼ਾਕੀਆ ਪੋਜ਼, ਤਾਂ ਪ੍ਰਸ਼ੰਸਕਾਂ ਨੇ ਕੀਤੇ ਮਜ਼ੇਦਾਰ ਕੰਮੈਂਟਸ

Published on

----------- Advertisement -----------

ਕਾਮੇਡੀ ਕਿੰਗ ਕਪਿਲ ਸ਼ਰਮਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਆਪਣੇ ਮਜ਼ਾਕੀਆ ਅੰਦਾਜ਼ ਲਈ ਮਸ਼ਹੂਰ ਕਪਿਲ ਦੀ ਫੈਨ ਫਾਲੋਇੰਗ ਦਾ ਕੋਈ ਹਿਸਾਬ ਨਹੀਂ ਹੈ। ਦੇਸ਼-ਵਿਦੇਸ਼ ਵਿੱਚ ਕਾਮੇਡੀਅਨ ਦੇ ਲੱਖਾਂ ਪ੍ਰਸ਼ੰਸਕ ਹਨ। ਉਸ ਦੀ ਹਰ ਵੀਡੀਓ ਅਤੇ ਫੋਟੋ ‘ਤੇ ਲੱਖਾਂ ਲੋਕ ਪ੍ਰਤੀਕਿਰਿਆ ਦਿੰਦੇ ਹਨ ਅਤੇ ਕੁਝ ਹੀ ਮਿੰਟਾਂ ‘ਚ ਕਾਮੇਡੀਅਨ ਦੀ ਪੋਸਟ ਇੰਟਰਨੈੱਟ ‘ਤੇ ਵਾਇਰਲ ਹੋ ਜਾਂਦੀ ਹੈ। ਇਸ ਵਾਰ ਵੀ ਕੁਝ ਅਜਿਹਾ ਹੀ ਦੇਖਣ ਨੂੰ ਮਿਲ ਰਿਹਾ ਹੈ। ਦਰਅਸਲ, ਕਪਿਲ ਸ਼ਰਮਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਪੰਜਾਬ ਤੋਂ ਇਕ ਫੋਟੋ ਪੋਸਟ ਕੀਤੀ ਹੈ, ਜਿਸ ਵਿਚ ਉਨ੍ਹਾਂ ਦੇ ਦੋਸਤ ਕਾਸਟਿੰਗ ਡਾਇਰੈਕਟਰ ਮੁਕੇਸ਼ ਛਾਬੜਾ ਅਤੇ ਗਾਇਕ ਜਸਬੀਰ ਜੱਸੀ ਉਨ੍ਹਾਂ ਨਾਲ ਨਜ਼ਰ ਆ ਰਹੇ ਹਨ।

ਫੋਟੋ ਵਿੱਚ, ਇਹ ਤਿੰਨੋਂ ਦਰਵਾਜ਼ੇ ਦੇ ਬਾਹਰ ਫਰਸ਼ ‘ਤੇ ਸਿਰ ਝੁਕਾ ਕੇ ਬੈਠੇ ਦਿਖਾਈ ਦੇ ਰਹੇ ਹਨ। ਆਪਣੀ ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਕਪਿਲ ਨੇ ਮਜ਼ਾਕੀਆ ਕੈਪਸ਼ਨ ਵੀ ਦਿੱਤਾ ਹੈ, ਉਨ੍ਹਾਂ ਨੇ ਲਿਖਿਆ, ”ਜਦੋਂ ਅੰਦਰ ਬੈਠਣ ਦਾ ਦਿਲ ਨਹੀਂ ਹੁੰਦਾ ਅਤੇ ਬਾਹਰ ਬਹੁਤ ਜ਼ਿਆਦਾ ਠੰਡ ਅਤੇ ਧੁੰਦ ਹੁੰਦੀ ਹੈ। ਇਸ ਤਸਵੀਰ ਦੇ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ ਤੇ ਯੂਜ਼ਰਸ ਆਪਣੀ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਕਾਸਟਿੰਗ ਡਾਇਰੈਕਟਰ ਮੁਕੇਸ਼ ਛਾਬੜਾ ਅਤੇ ਗਾਇਕ ਜਸਬੀਰ ਜੱਸੀ ਨੇ ਵੀ ਕਪਿਲ ਦੀ ਇਸ ਪੋਸਟ ‘ਤੇ ਪ੍ਰਤੀਕਿਰਿਆ ਦਿੱਤੀ ਹੈ।

ਇਨ੍ਹਾਂ ਤੋਂ ਇਲਾਵਾ ਕਪਿਲ ਦੇ ਹੋਰ ਸੈਲੇਬਸ ਦੋਸਤ ਵੀ ਇਸ ਫਨੀ ਫੋਟੋ ‘ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਪੋਸਟ ‘ਤੇ ਕਮੈਂਟ ਕਰਦੇ ਹੋਏ ਇਕ ਯੂਜ਼ਰ ਨੇ ਲਿਖਿਆ, “ਜਦੋਂ ਤਿੰਨੋਂ ਇਕ ਹੀ ਕੁੜੀ ਨੂੰ ਪਿਆਰ ਕਰਦੇ ਹਨ ਅਤੇ ਉਹ ਚੋਥੇ ਨਾਲ ਵਿਆਹ ਕਰਵਾਉਣ ਚਲੀ ਜਾਵੇ ।” ਇੱਕ ਹੋਰ ਯੂਜ਼ਰ ਨੇ ਲਿਖਿਆ, “ਜਦੋਂ ਤੁਸੀਂ ਆਪਣੀ ਪਤਨੀ ਦੀ ਤਾਰੀਫ਼ ਕਰਨਾ ਭੁੱਲ ਜਾਂਦੇ ਹੋ।” ਜਦਕਿ ਇੱਕ ਹੋਰ ਯੂਜ਼ਰ ਨੇ ਲਿਖਿਆ, “ਸਰ ਬਸ ਧੁੰਦ ਤੋਂ ਬਚਣ ਲਈ ਜਾਂ ਮਾਮਲਾ ਥੋੜਾ ਢਿੱਲਾ ਮੋਸ਼ਨ ਹੈ।” ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, “ਤੁਹਾਡਾ ਲੋਟਾ ਕਿੱਥੇ ਹੈ?”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...