September 12, 2026, 9:09 am
----------- Advertisement -----------
HomeNewsEducationਬੈਂਸ ਵਲੋਂ ਡਿਪਟੀ ਕਮਿਸ਼ਨਰਜ ਨੂੰ ਸਕੂਲਾਂ ਵਿਚ ਛੁੱਟੀਆਂ ਸਬੰਧੀ ਹੁਕਮ ਦੀ ਪਾਲਣਾ...

ਬੈਂਸ ਵਲੋਂ ਡਿਪਟੀ ਕਮਿਸ਼ਨਰਜ ਨੂੰ ਸਕੂਲਾਂ ਵਿਚ ਛੁੱਟੀਆਂ ਸਬੰਧੀ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਸਕੂਲ ਖਿਲਾਫ਼ ਕਾਰਵਾਈ ਦੇ ਹੁਕਮ

Published on

----------- Advertisement -----------

ਚੰਡੀਗੜ੍ਹ, 3 ਜਨਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹੇ ਦੇ ਸਮੂਹ ਡਿਪਟੀ ਕਮਿਸ਼ਨਰਜ ਨੂੰ ਆਦੇਸ਼ ਦਿੱਤੇ ਹਨ ਕਿ ਜਿਹੜੇ ਸਕੂਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀ ਕਰਨ ਸਬੰਧੀ ਆਦੇਸ਼ ਦੀ ਉਲੰਘਣਾ ਕਰ ਰਹੇ ਹਨ ਉਨ੍ਹਾਂ ਖਿਲਾਫ਼ ਤੁਰੰਤ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਸਕੂਲ ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਕੜਾਕੇ ਦੀ ਠੰਢ ਅਤੇ ਧੁੰਦ ਕਾਰਨ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਮਿਤੀ 08 ਜਨਵਰੀ 2023 ਤੱਕ ਸੂਬੇ ਦੇ ਸਾਰੇ ਸਕੂਲਾਂ ਵਿੱਚ ਕੀਤੀਆਂ ਗਈਆਂ ਛੁੱਟੀਆਂ ਸਬੰਧੀ ਹੁਕਮ ਜਾਰੀ ਕੀਤੇ ਗਏ ਸਨ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਕੁਝ ਪ੍ਰਾਈਵੇਟ ਸਕੂਲ ਖਿਲਾਫ਼ ਸ਼ਿਕਾਇਤਾਂ ਮਿਲੀਆਂ ਹਨ ਕਿ ਉਹ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਕੇ ਸਕੂਲ ਖੋਲ੍ਹ ਰਹੇ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਉਹਨਾਂ ਨੂੰ ਜ਼ਿਲਾ ਰੋਪੜ ਦੇ ਇੱਕ ਪ੍ਰਾਈਵੇਟ ਸਕੂਲ ਦੇ ਖੁੱਲ੍ਹਣ ਸਬੰਧੀ ਸ਼ਿਕਾਇਤ ਮਿਲੀ ਸੀ, ਜਿਸਤੇ ਕਾਰਵਾਈ ਕਰਦਿਆਂ ਸਬੰਧਤ ਪ੍ਰਾਈਵੇਟ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਸਿੱਖਿਆ ਮੰਤਰੀ ਨੇ ਰਾਜ ਸਰਕਾਰ ਦੇ ਹੁਕਮਾਂ ਨੂੰ ਇੰਨਬਿੰਨ ਲਾਗੂ ਕਰਵਾਉਣ ਲਈ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਹਨ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਖਿਲਾਫ਼ ਤੁਰੰਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਸਕੂਲ ਸਿੱਖਿਆ ਮੰਤਰੀ ਬੈਂਸ ਨੇ ਕਿਹਾ ਸੂਬਾ ਸਰਕਾਰ ਦੇ ਹੁਕਮ ਹਰ ਕਿਸਮ ਦੇ ਸਾਰੇ ਸਕੂਲਾਂ ਤੇ ਲਾਗੂ ਹੋਣਗੇ ਅਤੇ ਉਹ ਕਿਸੇ ਵੀ ਪ੍ਰਾਈਵੇਟ ਅਦਾਰੇ ਨੂੰ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...