June 19, 2026, 5:25 pm
----------- Advertisement -----------
HomeNewsLatest Newsਮੈਸ:ਚਾਹਲ ਇੰਮੀਗ੍ਰੇਸ਼ਨ ਐਕਸਪਰਟ ਸਰਵਿਸਸ ਪ੍ਰਾਈਵੇਟ ਲਿਮਟਿਡ ਫਰਮ ਦਾ ਲਾਇਸੰਸ ਕੀਤਾ ਰੱਦ

ਮੈਸ:ਚਾਹਲ ਇੰਮੀਗ੍ਰੇਸ਼ਨ ਐਕਸਪਰਟ ਸਰਵਿਸਸ ਪ੍ਰਾਈਵੇਟ ਲਿਮਟਿਡ ਫਰਮ ਦਾ ਲਾਇਸੰਸ ਕੀਤਾ ਰੱਦ

Published on

----------- Advertisement -----------

ਐਸ.ਏ.ਐਸ ਨਗਰ 3 ਜਨਵਰੀ- ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਜੀ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਅਮਨਿੰਦਰ ਕੌਰ ਬਰਾੜ ਵੱਲੋਂ ਮੈਸਰਜ਼ ਚਾਹਲ ਇੰਮੀਗ੍ਰੇਸ਼ਨ ਐਕਸਪਰਟ ਸਰਵਿਸਸ ਪ੍ਰਾਈਵੇਟ ਲਿਮਟਿਡ, ਐਸ.ਸੀ.ਐਫ. ਨੰ: 128, ਦੂਜੀ ਮੰਜਿਲ, ਫੇਜ਼ 7 ਐਸ.ਏ.ਐਸ ਨਗਰ ਨੂੰ ਕੰਸਲਟੈਂਸੀ ਅਤੇ ਕੋਚਿੰਗ ਇਸੰਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਜਾਰੀ ਲਾਇਸੈਂਸ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਮੈਸਰਜ਼ ਚਾਹਲ ਇੰਮੀਗ੍ਰੇਸ਼ਨ ਐਕਸਪਰਟ ਸਰਵਿਸਸ ਪ੍ਰਾਈਵੇਟ ਲਿਮਟਿਡ ਫਰਮ ਨੂੰ ਕੰਸਲਟੈਂਸੀ ਅਤੇ ਕੋਚਿੰਗ ਇਸੰਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ । ਉਨ੍ਹਾਂ ਦੱਸਿਆ ਕਿ ਕੰਪਨੀ ਦੀ ਦਫਤਰੀ ਜਗ੍ਹਾਂ ਦੇ ਮਾਲਕ ਨਛੱਤਰ ਸਿੰਘ ਪੁੱਤਰ ਸੱਜਣ ਸਿੰਘ ਵੱਲੋਂ ਪੇਸ਼ ਕੀਤੀ ਗਈ ਦਰਖਾਸਤ ਮੁਤਾਬਿਕ ਕੰਪਨੀ ਦਾ ਦਫਤਰ ਲਗਾਤਾਰ ਬੰਦ ਰਹਿਣ, ਕੰਪਨੀ ਵੱਲੋਂ ਕੀਤੇ ਜਾ ਰਹੇ ਕੰਮਾਂ ਸਬੰਧੀ ਮਹੀਨਾਵਾਰ ਰਿਪੋਰਟਾਂ ਨਾ ਭੇਜਣ ਅਤੇ ਕੰਪਨੀ ਦੇ ਡਾਇਰੈਕਟਰਾਂ ਨੂੰ ਆਪਣਾ ਪੱਖ ਰੱਖਣ ਲਈ ਨੋਟਿਸ ਜਾਰੀ ਕਰਨ ਦੇ ਬਾਵਜੂਦ ਵੀ ਹਾਜਰ ਪੇਸ਼ ਨਾ ਹੋਣ ਕਾਰਨ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੀ ਉਲੰਘਣਾ ਕਰਨ ਤੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਦੇ ਸੈਕਸ਼ਨ-6(1) (g) ਦੇ ਉਪਬੰਧਾਂ ਅਧੀਨ ਲਾਇਸੰਸੀ ਵੱਲੋਂ ਤਿੰਨ ਮਹੀਨਿਆਂ ਤੱਕ ਲਗਾਤਾਰ ਸਮੇਂ ਲਈ ਟਰੈਵਲ ਏਜੰਟ ਦਾ ਕੰਮ ਕਰਨ ਵਿੱਚ ਅਸਫਲ ਰਹਿਣ ਕਾਰਨ ਮੈਸਰਜ਼ ਚਾਹਲ ਇੰਮੀਗ੍ਰੇਸ਼ਨ ਐਕਸਪਰਟ ਸਰਵਿਸਸ ਪ੍ਰਾਈਵੇਟ ਲਿਮਟਿਡ ਦਾ ਲਾਇਸੰਸ ਰੱਦ ਕੀਤਾ ਗਿਆ ਹੈ। ਉਨ੍ਹਾ ਕਿਹਾ ਕਿ ਐਕਟ/ਰੂਲਜ਼ ਮੁਤਾਬਕ ਕਿਸੇ ਵੀ ਕਿਸਮ ਦੀ ਇਸਦੇ ਖੁੱਦ ਜਾਂ ਇਸਦੀ ਕੰਪਨੀ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਦਾ ਮੈਸਰਜ਼ ਚਾਹਲ ਇੰਮੀਗ੍ਰੇਸ਼ਨ ਐਕਸਪਰਟ ਸਰਵਿਸਸ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਡਾਇਰੈਕਟਰ ਹਰ ਪੱਖੋਂ ਜਿੰਮੇਵਾਰ ਹੋਵੇਗਾ ਅਤੇ ਇਸਦੀ ਭਰਪਾਈ ਕਰਨ ਦਾ ਵੀ ਜਿੰਮੇਵਾਰ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...