September 19, 2024, 4:28 pm
----------- Advertisement -----------
HomeNewsਖੰਡ ਦੀ ਥਾਂ ਕਿਉਂ ਕਰਨੀ ਚਾਹੀਦੀ ਹੈ ਗੁੜ ਦੀ ਵਰਤੋਂ,ਪੜ੍ਹੋ ਇਹ ਖਬਰ

ਖੰਡ ਦੀ ਥਾਂ ਕਿਉਂ ਕਰਨੀ ਚਾਹੀਦੀ ਹੈ ਗੁੜ ਦੀ ਵਰਤੋਂ,ਪੜ੍ਹੋ ਇਹ ਖਬਰ

Published on

----------- Advertisement -----------

ਚੰਡੀਗੜ੍ਹ: ਅੱਜਕੱਲ੍ਹ ਜ਼ਿਆਦਾਤਰ ਲੋਕ ਮਿੱਠੇ ਲਈ ਖੰਡ ਦੀ ਥਾਂ ਗੁੜ ਦੀ ਵਰਤੋਂ ਕਰਦੇ ਹਨ। ਕਿਹਾ ਜਾਂਦਾ ਹੈ ਕਿ ਜੇ ਤੁਸੀਂ ਮਿੱਠਾ ਭੋਜਨ ਖਾਣਾ ਚਾਹੁੰਦੇ ਹੋ ਤਾਂ ਇਸ ਨੂੰ ਗੁੜ ਦੇ ਰੂਪ ਵਿੱਚ ਖਾਓ। ਪਰ ਕੀ ਤੁਸੀਂ ਜਾਣਦੇ ਹੋ ਕਿ ਗੁੜ ਤੇ ਖੰਡ ਦੋਵਾਂ ਵਿੱਚ ਸਮਾਨ ਗਿਣਤੀ ਵਿੱਚ ਕੈਲੋਰੀ ਹੁੰਦੀ ਹੈ।

ਜੇ ਤੁਸੀਂ ਇਹ ਸਮਝਦੇ ਹੋ ਕਿ ਕਿ ਗੁੜ ਖਾਣ ਨਾਲ ਤੁਹਾਡੇ ਸਰੀਰ ਵਿੱਚ ਘੱਟ ਕੈਲੋਰੀ ਆਵੇਗੀ ਤਾਂ ਤੁਸੀਂ ਗਲਤ ਹੋ। ਦੋਵੇਂ ਇੱਕੋ ਉਤਪਾਦ ਤੋਂ ਬਣੇ ਹਨ। ਦੋਵਾਂ ਦਾ ਕੈਲੋਰੀ ਵੈਲਿਊ ਵੀ ਬਰਾਬਰ ਹੁੰਦੀ ਹੈ। ਅਸਲ ਵਿੱਚ ਗੁੜ ਜੂਸ ਦਾ ਸ਼ੁੱਧ ਰੂਪ ਹੁੰਦਾ ਹੈ ਜਦੋਂਕਿ ਖੰਡ ਇਸ ਨੂੰ ਸੋਧ ਕੇ ਬਣਾਈ ਜਾਂਦੀ ਹੈ। ਖੰਡ ਬਣਾਉਣ ਲਈ ਗੰਨੇ ਦੇ ਰਸ ਨੂੰ ਸੰਘਣਾ ਕੀਤਾ ਜਾਂਦਾ ਹੈ ਤੇ ਕ੍ਰਿਸਟਾਲਾਈਜ਼ ਕੀਤਾ ਜਾਂਦਾ ਹੈ, ਜਦੋਂਕਿ ਗੁੜ ਲਈ ਗੰਨੇ ਦਾ ਰਸ ਬਹੁਤ ਜ਼ਿਆਦਾ ਉਬਾਲਿਆ ਜਾਂਦਾ ਹੈ ਤੇ ਫਿਰ ਇਸ ਨੂੰ ਜਮਾਇਆ ਜਾਂਦਾ ਹੈ। ਇਨ੍ਹਾਂ ਦਾ ਸਰੀਰ ਉੱਤੇ ਵੀ ਇਕੋ ਜਿਹਾ ਪ੍ਰਭਾਵ ਹੁੰਦਾ ਹੈ।

ਗੁੜ ਵਿੱਚ ਕੀ ਖਾਸ ਹੈ?

ਕਿਉਂਕਿ ਗੁੜ ਰਿਫਾਇੰਡ ਨਹੀਂ ਕੀਤਾ ਜਾਂਦਾ, ਇਸ ਨੂੰ ਖੰਡ ਨਾਲੋਂ ਸਿਹਤਮੰਦ ਮੰਨਿਆ ਜਾਂਦਾ ਹੈ। ਜਦੋਂਕਿ ਖੰਡ ਰਿਫਾਇੰਡ ਹੁੰਦੀ ਹੈ। ਇਸ ਨੂੰ ਬਣਾਉਣ ਦੀ ਵਿਧੀ ਦੇ ਕਾਰਨ ਗੁੜ ਵਿੱਚ ਆਇਰਨ ਤੇ ਕੁਝ ਮਾਤਰਾ ਵਿੱਚ ਖਣਿਜ ਤੇ ਰੇਸ਼ੇ ਹੁੰਦੇ ਹਨ। ਇਸ ਲਈ ਜਦੋਂ ਤੁਸੀਂ ਗੁੜ ਖਾਂਦੇ ਹੋ, ਉਹ ਤੁਹਾਡੇ ਸਰੀਰ ਵਿੱਚ ਵੀ ਚਲੇ ਜਾਂਦੇ ਹਨ, ਜਦੋਂਕਿ ਖੰਡ ਖਾਣ ਨਾਲ ਸਿਰਫ ਮਿਠਾਸ ਤੇ ਇਸ ਦੀਆਂ ਕੈਲੋਰੀਆਂ ਸਰੀਰ ਤੱਕ ਪਹੁੰਚਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ‘ਚ ਹੋਈ ਵਾਰਦਾਤ, ਬੀ.ਐਸ.ਐਫ ਨੇ ਮਾਰਿਆ ਘੁਸਪੈਠੀਏ

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੀਐਸਐਫ ਦੇ ਜਵਾਨਾਂ ਨੇ ਇੱਕ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਇਹ...

 ਬੇਰੁਜ਼ਗਾਰ ਆਈ.ਟੀ.ਆਈ.ਅਪ੍ਰੈਂਟਿਸਸ਼ਿਪ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ

ਫਾਜ਼ਿਲਕਾ ਵਿੱਚ ਬੇਰੁਜ਼ਗਾਰ ਆਈ.ਟੀ.ਆਈ.ਅਪ੍ਰੈਂਟਿਸਸ਼ਿਪ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ...

ਅੰਮ੍ਰਿਤਸਰ ਪੁਲਿਸ ਨੇ ਕੀਤੀ32 ਕਰੋੜ ਦੀ ਹੈਰੋਇਨ ਬਰਾਮਦ, ਔਰਤ  ਗ੍ਰਿਫਤਾਰ

ਅੰਮ੍ਰਿਤਸਰ ਪੁਲਿਸ ਨੇ 32 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ। ਔਰਤ ਨੂੰ ਪੁਲਿਸ ਨੇ...

ਐੱਸ.ਜੀ.ਪੀ.ਸੀ.ਚੋਣਾਂ ਸਬੰਧੀ ਸੋਧਿਆ ਸ਼ਡਿਊਲ ਜਾਰੀ

ਫਰੀਦਕੋਟ 17 ਸਤੰਬਰ - ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ ਹੋਈ ਤੈਅ

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਵੱਡੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ...

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਪਹੁੰਚੀ ਸ਼ਿਮਲਾ

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਸ਼ਿਮਲਾ ਪਹੁੰਚ ਗਈ ਹੈ।...

ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰਾਂ ਵੱਲੋਂ ਸਿਹਤ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ

ਬਠਿੰਡਾ, 17 ਸਤੰਬਰ 2024:ਐਨ ਐਚ ਐਮ ਕੋਵਿਡ ਮੈਡੀਕਲ ਤੇ ਪੈਰਾ ਮੈਡੀਕਲ ਵਲੰਟੀਅਰਾਂ ਨੇ ਆਪਣੀਆਂ...

ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਕਲੱਸਟਰ ਅਫ਼ਸਰਾਂ ਨੂੰ ਦਿੱਤੀ ਗਈ ਟ੍ਰੇਨਿੰਗ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ 2024 - ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ...

ਬਜ਼ੁਰਗ ਔਰਤ ਨੇ ਦਿਖਾਈ ਚਲਾਕੀ: ਔਰਤ ਨਾਲ ਗੱਲਾਂ ਕਰਦੀ-ਕਰਦੀ ਗਾਇਬ ਕਰ ਗਈ ਪਰਸ

ਗੁਰਦਾਸਪੁਰ, 17 ਸਤੰਬਰ 2024 - ਸੋਸ਼ਲ ਮੀਡੀਆ ਪਲੇਟਫਾਰਮ ਤੇ ਤੇਜੀ ਨਾਲ ਵਾਇਰਲ ਹੋ ਰਹੀ...