October 27, 2026, 1:31 am
----------- Advertisement -----------
HomeNewsBreaking Newsਘੋੜੀ ਰੱਖਣ ਦੇ ਸ਼ੌਂਕੀ ਮੁੰਡੇ ਨੇ ਘੋੜੀ ਖਰੀਦਣ ਲਈ ਲੁੱਟਿਆ ਬੈਂਕ ,...

ਘੋੜੀ ਰੱਖਣ ਦੇ ਸ਼ੌਂਕੀ ਮੁੰਡੇ ਨੇ ਘੋੜੀ ਖਰੀਦਣ ਲਈ ਲੁੱਟਿਆ ਬੈਂਕ , ਲੁੱਟ ਤੋਂ ਬਾਅਦ 1 ਲੱਖ 15 ਹਜ਼ਾਰ ਦੀ ਖ਼ਰੀਦੀ ਘੋੜੀ

Published on

----------- Advertisement -----------

ਅਕਸਰ ਹੀ ਸੁਣਨ ਨੂੰ ਮਿਲਦਾ ਹੈ ਕਿ ਪੰਜਾਬੀਆਂ ਦੇ ਸ਼ੌਂਕ ਅਵੱਲੇ ਹੁੰਦੇ ਹਨ ਅਤੇ ਪੰਜਾਬੀ ਆਪਣੇ ਸ਼ੌਂਕ ਲਈ ਜਾਨੇ ਜਾਂਦੇ ਹਨ ਲੇਕਿਨ ਜਿਲਾ ਤਰਨਤਾਰਨ ਦੇ ਦੋ ਨੌਜਵਾਨਾਂ ਨੇ ਆਪਣੇ ਸ਼ੌਂਕ ਖਾਤਰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਆਉਂਦੇ HDFC ਬੈਂਕ ਦੇ ਵਿੱਚ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਅਤੇ 3 ਲੱਖ ਤੋਂ ਵੱਧ ਦੀ ਲੁੱਟ ਕੀਤੀ ਨੇ ਇਸ ਮਾਮਲੇ ਦੇ ਵਿੱਚ ਪੁਲਿਸ ਨੇ ਹਰਕਤ ਵਿੱਚ ਆਉਂਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋਨਾਂ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ 20 ਦਸੰਬਰ 2024 ਨੂੰ ਅੰਮ੍ਰਿਤਸਰ ਮਹਿਤਾ ਰੋਡ ਦੇ ਉੱਪਰ ਐਚ.ਡੀ.ਐਫ.ਸੀ ਬੈਂਕ ਦੇ ਵਿੱਚ ਦੋ ਨੌਜਵਾਨਾਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਜਿਸ ਵਿੱਚ ਉਹਨਾਂ ਨੇ 3 ਲੱਖ 96 ਹਜ਼ਾਰ ਦੀ ਲੁੱਟ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਜਿਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਤੇ ਕਾਰਵਾਈ ਕਰਦੇ ਹੋਏ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿਨਾਂ ਦੀ ਪਹਿਚਾਣ ਲਵਪ੍ਰੀਤ ਸਿੰਘ ਅਤੇ ਗੁਰਨੂਰ ਸਿੰਘ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਦੱਸਿਆ ਕਿ ਇਹਨਾਂ ਦੇ ਕੋਲੋਂ ਇਕ ਲੱਖ ਰੁਪਆ ਕੈਸ਼ ਇੱਕ 32 ਬੋਰ ਦੀ ਪਿਸਤੋਲ ਅਤੇ ਪੰਜ ਜਿੰਦਾ ਰੋਂਦ ਅਤੇ ਇੱਕ ਕਾਰ ਅਤੇ ਦੋ ਮੋਬਾਇਲ ਫੋਨ ਵੀ ਬਰਾਮਦ ਹੋਏ ਹਨ। ਇਸ ਦੇ ਨਾਲ ਹੀ ਪੁਲਿਸ ਨੇ ਦੱਸਿਆ ਕਿ ਜਿਨਾਂ ਵੱਲੋਂ ਬੈਂਕ ਦੇ ਵਿੱਚ ਲੁੱਟ ਕਰਨ ਤੋਂ ਬਾਅਦ ਇਕ 1 ਲੱਖ 15 ਹਜਾਰ ਦੀ ਘੋੜੀ ਵੀ ਖਰੀਦੀ ਗਈ ਸੀ। ਉਹਨਾਂ ਦੱਸਿਆ ਕਿ ਇਹ ਨੌਜਵਾਨ ਘੋੜੀ ਰੱਖਣ ਦੇ ਸ਼ੌਕੀਨ ਸੀ ਜਿਸ ਕਰਕੇ ਇਹਨਾਂ ਵੱਲੋਂ ਬੈਂਕ ਦੇ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਅਤੇ ਇਸ ਤੋਂ ਇਲਾਵਾ ਇਹਨਾਂ ਨੇ ਹੋਰ ਕਈ ਛੋਟੇ ਮੋਟੇ ਖਰਚੇ ਕੀਤੇ ਅਤੇ ਆਪਣੇ ਸਿਰ ਚੜੇ ਹੋਏ ਕਰਜ਼ੇ ਵੀ ਉਤਾਰੇ ਲੇਕਿਨ ਫਿਲਹਾਲ ਪੁਲਿਸ ਨੇ ਇਹਨਾਂ ਨੂੰ ਗ੍ਰਿਫਤਾਰ ਕਰ ਲਿੱਤਾ ਹੈ ਅਤੇ 1 ਲੱਖ ਰੁਪਏ ਬਰਾਮਦ ਕੀਤਾ ਤੇ ਬਾਕੀ ਦੀ ਰਕਮ ਵੀ ਪੁਲਿਸ ਇਹਨਾਂ ਤੋਂ ਜਲਦ ਰਿਕਵਰ ਕਰ ਲਵੇਗੀ। ਪੁਲਿਸ ਦਾ ਕਹਿਣਾ ਕਿ ਫਿਲਹਾਲ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...