ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਬੁੱਧਵਾਰ ਸਵੇਰੇ ਦਿੱਲੀ ਦੇ ਏਮਜ਼ ‘ਚ ਦਿਹਾਂਤ ਹੋ ਗਿਆ। ਉਹ ਪਿਛਲੇ 40 ਦਿਨਾਂ ਤੋਂ ਹਸਪਤਾਲ ਵਿੱਚ ਦਾਖ਼ਲ ਸਨ। ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਦਿੱਲੀ ਵਿੱਚ ਦਾਖ਼ਲ ਰਾਜੂ ਸ੍ਰੀਵਾਸਤਵ 10 ਅਗਸਤ ਨੂੰ ਦਿਲ ਦਾ ਦੌਰਾ ਪੈਣ ਮਗਰੋਂ ਲਗਾਤਾਰ 33ਵੇਂ ਦਿਨ (12 ਸਤੰਬਰ) ਬੇਹੋਸ਼ ਹੋ ਗਏ ਸਨ। ਰਾਜੂ ਸ਼੍ਰੀਵਾਸਤਵ ਦਾ ਏਮਜ਼ ਵਿੱਚ ਮਸ਼ਹੂਰ ਡਾਕਟਰ ਨਿਤੀਸ਼ ਨਾਇਕ ਦੀ ਅਗਵਾਈ ਵਿੱਚ ਇਲਾਜ ਕੀਤਾ ਜਾ ਰਿਹਾ ਸੀ। ਜਾਣਕਾਰੀ ਮੁਤਾਬਕ ਰਾਜੂ ਸ਼੍ਰੀਵਾਸਤਵ ਦੇ ਦਿਮਾਗ ਨੂੰ ਛੱਡ ਕੇ ਬਾਕੀ ਸਾਰੇ ਅੰਗ ਠੀਕ ਤਰ੍ਹਾਂ ਕੰਮ ਕਰ ਰਹੇ ਸਨ।
----------- Advertisement -----------
ਤੁਰ ਗਿਆ ਦੁਨੀਆ ਨੂੰ ਹਸਾਉਣ ਵਾਲਾ: ਮਸ਼ਹੂਰ ਕਮੇਡੀਅਨ ਰਾਜੂ ਸ਼੍ਰੀਵਾਸਤਵ ਨਹੀਂ ਰਹੇ
Published on
----------- Advertisement -----------












