ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਦੀ ਮਾਡਲਿੰਗ ਨੂੰ ਲੈ ਕੇ ਪੰਜਾਬ ਦੇ ਆਗੂ ਭੜਕੇ ਹੋਏ ਹਨ। ਕਾਂਗਰਸੀ ਆਗੂਆਂ ਨੇ ਕਿਹਾ ਕਿ ਮਾਡਲਿੰਗ ਨਾਲੋਂ ਪੰਜਾਬ ਦੇ ਹਿੱਤ ਜ਼ਿਆਦਾ ਜ਼ਰੂਰੀ ਹਨ। ਰਾਘਵ ਚੱਢਾ ਹਾਲ ਹੀ ਵਿੱਚ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਬਣੇ ਹਨ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਰਾਘਵ ਚੱਢਾ ਨੂੰ ਸਵਾਲ ਕੀਤਾ ਕਿ ਕੀ ਮਾਡਲਿੰਗ ਜ਼ਰੂਰੀ ਹੈ ਜਾਂ ਅਧਿਕਾਰਾਂ ਦੀ ਰਾਖੀ, ਜੋ ਭਾਜਪਾ ਸਾਡੇ ਤੋਂ ਖੋਹ ਰਹੀ ਹੈ। ਖਹਿਰਾ ਨੇ ਚੰਡੀਗੜ੍ਹ ਦੇ ਮੁਲਾਜ਼ਮਾਂ ‘ਤੇ ਕੇਂਦਰ ਸਰਕਾਰ ਦੇ ਨਿਯਮ ਥੋਪਣ ਦੀ ਮਿਸਾਲ ਦਿੱਤੀ। ਇਸ ਦੇ ਨਾਲ ਹੀ ਖਹਿਰਾ ਨੇ ਚੱਢਾ ਦੇ ਰੈਂਪ ‘ਤੇ ਕੈਟਵਾਕ ਕਰਦੇ ਹੀ ਵੀਡੀਓ ਵੀ ਪਾ ਦਿੱਤੀ।
ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਰਾਘਵ ਚੱਢਾ ਦੀ ਮਾਡਲਿੰਗ ਵੀਡੀਓ ਪੋਸਟ ਕਰਦੇ ਹੋਏ ਮਜ਼ਾਕ ਉਡਾਇਆ ਹੈ। ਉਨ੍ਹਾਂ ਨੇ ਇਸ ਨੂੰ ਰਾਜ ਸਭਾ ਦੀ ਜਿੱਤ ਪਰੇਡ ਕਿਹਾ। ਢਿੱਲੋਂ ਨੇ ਕਿਹਾ ਕਿ ਚੱਢਾ ਦੀ ਮਾਡਲਿੰਗ ਸਾਡੇ ਭੰਗੜੇ ਦੇ ਸਿਆਸੀ ਸਟੰਟ ਨਾਲੋਂ ਵੀ ਮਾੜੀ ਹੈ। ਕੀ ਇਹ ਉਹੀ ਤਬਦੀਲੀ ਹੈ ਜੋ ਪੰਜਾਬ ਚਾਹੁੰਦਾ ਸੀ?












