ਸਿਰਸਾ ਡੇਰਾ ਮੁਖੀ ਰਾਮ ਰਹੀਮ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਾਈ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਅੱਜ ਜਵਾਬ ਦੇਣਾ ਹੈ। ਰਾਮ ਰਹੀਮ ਨੇ ਬੇਅਦਬੀ ਮਾਮਲਿਆਂ ‘ਚ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਹੈ। ਇਸ ਤੋਂ ਇਲਾਵਾ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਸੁਣਵਾਈ ਦੀ ਮੰਗ ਕੀਤੀ ਗਈ ਹੈ। ਡੇਰਾ ਮੁਖੀ ਦੀ ਵਕੀਲ ਕਨਿਕਾ ਆਹੂਜਾ ਨੇ ਬਾਜਾਖਾਨਾ ਥਾਣੇ ਵਿੱਚ ਦਰਜ ਐਫਆਈਆਰ ਨੰਬਰ 117 ਅਤੇ 128 ਵਿੱਚ ਰਾਮ ਰਹੀਮ ਲਈ ਰਾਹਤ ਦੀ ਮੰਗ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਜਸਟਿਸ ਅਰਵਿੰਦ ਸਿੰਘ ਸਾਂਗਵਾਨ ਦੀ ਬੈਂਚ ਵਿੱਚ ਹੋਵੇਗੀ। ਪੰਜਾਬ ਪੁਲਿਸ ਬੇਅਦਬੀ ਦੇ ਮਾਮਲਿਆਂ ਵਿੱਚ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਲਈ ਉਸ ਦੇ ਪ੍ਰੋਡਕਸ਼ਨ ਵਾਰੰਟ ਦੀ ਮੰਗ ਕਰ ਰਹੀ ਹੈ।
----------- Advertisement -----------
ਰਾਮ ਰਹੀਮ ਨਹੀਂ ਆਉਣਾ ਚਾਹੁੰਦਾ ਪੰਜਾਬ : ਬੇਅਦਬੀ ਮਾਮਲਿਆਂ ਦੀ ਜਾਂਚ ‘ਚ ਮੰਗੀ ਰਾਹਤ ‘ਤੇ ਅੱਜ ਹੋਵੇਗੀ ਸੁਣਵਾਈ
Published on
----------- Advertisement -----------









