April 22, 2024, 10:11 am
----------- Advertisement -----------
HomeNewsNational-Internationalਰੋਜ਼ਾਨਾ ਇਸਤੇਮਾਲ ਦੀਆਂ ਵਸਤੂਆਂ ਦੀਆਂ ਕੀਮਤਾਂ ਚ ਵਾਧਾ, ਖੜ੍ਹਾ ਹੋਇਆ ਵਿੱਤੀ ਸੰਕਟ

ਰੋਜ਼ਾਨਾ ਇਸਤੇਮਾਲ ਦੀਆਂ ਵਸਤੂਆਂ ਦੀਆਂ ਕੀਮਤਾਂ ਚ ਵਾਧਾ, ਖੜ੍ਹਾ ਹੋਇਆ ਵਿੱਤੀ ਸੰਕਟ

Published on

----------- Advertisement -----------

ਰੋਜ਼ਾਨਾ ਇਸਤੇਮਾਲ ਦੀਆਂ ਵਸਤੂਆਂ ਦੀਆਂ ਵਧਦੀਆਂ ਕੀਮਤਾਂ ਨੇ ਦੇਸ਼ ਭਰ ਦੇ ਲੋਕਾਂ ਲਈ ਭਾਰੀ ਵਿੱਤੀ ਸੰਕਟ ਖੜ੍ਹਾ ਦਿੱਤਾ ਹੈ। ਇਸ ਦਾ ਅਸਰ ਸਿਰਫ਼ ਘਰੇਲੂ ਪੱਧਰ ‘ਤੇ ਹੀ ਨਹੀਂ ਸਗੋਂ ਦੁਕਾਨਦਾਰਾਂ ਅਤੇ ਨਿਰਮਾਤਾ ਉੱਤੇ ਵੀ ਪਿਆ ਹੈ। ਵਧਦੀਆਂ ਕੀਮਤਾਂ ਨੇ ਛੋਟੇ ਦੁਕਾਨਦਾਰਾਂ ਅਤੇ ਉਤਪਾਦਕਾਂ ਨੂੰ ਆਪਣਾ ਕਾਰੋਬਾਰ ਬੰਦ ਕਰਨ ਲਈ ਮਜਬੂਰ ਕਰ ਦਿੱਤਾ ਹੈ। ਰਿਟੇਲ ਇੰਟੈਲੀਜੈਂਟ ਪਲੇਟਫਾਰਮ ਬਾਇਜਾਮ ਅਤੇ ਗਲੋਬਲ ਫਰਮ ਨੀਲਸਨ ਨੇ ਦਾਅਵਾ ਕੀਤਾ ਹੈ ਕਿ ਨਵੰਬਰ ‘ਚ 6 ਫ਼ੀਸਦੀ ਛੋਟੇ ਦੁਕਾਨਦਾਰ ਆਪਣਾ ਕਾਰੋਬਾਰ ਬੰਦ ਕਰ ਗਏ ਅਤੇ 14 ਫ਼ੀਸਦ ਤੱਕ ਨਿਰਮਾਣ ਇਕਾਈਆਂ ਨੇ ਵੀ ਫੈਕਟਰੀਆਂ ਨੂੰ ਤਾਲਾ ਲਗਾ ਦਿੱਤਾ ਹੈ।

ਰਿਪੋਰਟ ਮੁਤਾਬਕ ਅਕਤੂਬਰ ਤਿਮਾਹੀ ‘ਚ ਐਫਐਮਸੀਜੀ ਉਤਪਾਦਕਤਾਂ ਦੇ ਛੋਟੇ ਨਿਰਮਾਤਾਵਾਂ ਦੀ ਕੁੱਲ ਉਦਯੋਗ ਵਿਚ ਹਿੱਸੇਦਾਰੀ ਸਮਰਫ਼ 2 ਫ਼ੀਸਦੀ ਰਹਿ ਗਈ ਹੈ। ਇਸ ਦੌਰਾਨ 14 ਫ਼ੀਸਦ ਛੋਟੇ ਨਿਰਮਾਤਾਵਾਂ ਨੇ ਆਪਣਾ ਕਾਰੋਬਾਰ ਬੰਦ ਕਰ ਦਿੱਤਾ। ਇਸ ਉਲਟ ਵੱਡੇ ਉਤਪਾਦਕਾਂ ਦੀ ਹਿੱਸੇਦਾਰੀ ਵਧ ਕੇ 76 ਫ਼ੀਸਦ ਤੱਕ ਪਹੁੰਚ ਗਈ ਹੈ। ਨੀਰਸਨ ਦੇ ਦੱਖਣੀ ਏਸ਼ੀਆ ਮੁੱਖੀ ਸਮੀਰ ਸ਼ੁੱਕਲਾ ਨੇ ਕਿਹਾ ਕਿ ਛੋਟੇ ਨਿਰਮਾਤਾ ਵਧਦੀ ਮਹਿੰਗਾਈ ਦਾ ਦਬਾਅ ਨਹੀਂ ਸਹਿ ਸਕੇ। ਲਗਾਤਾਰ ਘਾਟੇ ਕਾਰਨ ਉਨ੍ਹਾਂ ਨੂੰ ਆਪਣਾ ਕਾਰੋਬਾਰ ਬੰਦ ਕਰਨਾ ਪੈ ਰਿਹਾ ਹੈ।


ਦੀਵਾਲੀ ਦੇ ਬਾਅਦ 6.1 ਫ਼ੀਸਦੀ ਛੋਟੇ ਦੁਕਾਨਦਾਰ ਵੀ ਆਪਣਾ ਕਾਰੋਬਾਰ ਬੰਦ ਕਰਕੇ ਚਲੇ ਗਏ ਹਨ।ਰੋਜ਼ਾਨਾ ਇਸਤੇਮਾਲ ਵਾਲਾ ਸਮਾਨ ਜਿਵੇਂ ਕਿ ਸਾਬਣ, ਤੇਲ, ਟੁੱਥਪੇਸਟ, ਚਾਹ ਅਤੇ ਹੋਰ ਚੀਜ਼ਾਂ ਦੀ ਵਿਕਰੀ ਅਕਤੂਬਰ ਮਹੀਨੇ ਦੇ ਮੁਕਾਬਲੇ ਨਵੰਬਰ ‘ਚ 14.4 ਫ਼ੀਸਦੀ ਘਟੀ ਹੈ। ਇਸ ਦਾ ਪ੍ਰਮੁੱਖ ਕਾਰਨ ਵੱਡੇ ਮਾਲ ਵਿਚ ਸਸਤਾ ਸਮਾਨ ਮਿਲਣਾ ਵੀ ਹੈ। ਇਸ ਕਾਰਨ ਬਾਜ਼ਾਰਾਂ ਵਿਚ ਛੋਟੇ ਅਤੇ ਚਾਲੂ ਕਰਿਆਨਾ ਦੁਕਾਨਦਾਰਾਂ ਦੀ ਵਿਕਰੀ ਘਟੀ ਹੈ। ਪਿਛਲੇ ਸਾਲ ਦੇ ਮੁਕਾਬਲੇ ਉਪਭੋਗਤਾ ਸਮਾਨਾਂ ਦੀ ਵਿਕਰੀ 10.4 ਫ਼ੀਸਦੀ ਵਧੀ ਹੈ। ਇਸ ਸਾਲ ਡੱਬਾ ਬੰਦ ਖੁਰਾਕ ਉਤਪਾਦਾਂ ਦੀ ਮੰਗ ਵਧੀ ਹੈ ਕਿਉਂਕਿ ਦਫ਼ਤਰ ਦੁਬਾਰਾ ਖੁੱਲ੍ਹਣ ਅਤੇ ਯਾਤਰਾਵਾਂ ‘ਤੇ ਪਾਬੰਦੀ ਹਟਣ ਕਾਰਨ ਲੋਕ ਘਰਾਂ ਵਿਚੋਂ ਬਾਹਰ ਨਿਕਲ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਜਰਾਤ ਟਾਈਟਨਸ ਨੇ ਪੰਜਾਬ ਕਿੰਗਜ਼ ਨੂੰ 3 ਵਿਕਟਾਂ ਨਾਲ ਹਰਾਇਆ

ਮੋਹਾਲੀ, 22 ਅਪ੍ਰੈਲ 2024 - ਗੁਜਰਾਤ ਟਾਈਟਨਸ ਨੇ IPL-2024 ਵਿੱਚ ਆਪਣੀ ਚੌਥੀ ਜਿੱਤ ਦਰਜ...

ਕਿਸਾਨ ਅੱਜ ਜੀਂਦ ਤੋਂ ਕਰਨਗੇ ਕਰਨਗੇ ਵੱਡਾ ਐਲਾਨ: ਸ਼ੰਭੂ ‘ਚ 6 ਦਿਨਾਂ ਤੋਂ ਰੇਲਵੇ ਟਰੈਕ ਜਾਮ, ਅੱਜ ਵੀ 61 ਟਰੇਨਾਂ ਰੱਦ, 34 ਰੂਟ ਡਾਇਵਰਟ

ਸ਼ੰਭੂ ਬਾਰਡਰ, 22 ਅਪ੍ਰੈਲ 2024 - ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਹੋਇਆ ਦਰਜ, SGPC ਪ੍ਰਧਾਨ ਨੇ ਕਿਹਾ ਸਿੱਖਾਂ ਦੀ ਧਾਰਮਿਕ ਅਜ਼ਾਦੀ ‘ਤੇ ਹਮਲਾ

ਅੰਮ੍ਰਿਤਸਰ, 22 ਅਪ੍ਰੈਲ 2024 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ...

ਹੱਡੀਆਂ ਨੂੰ ​​ਬਣਾਉਣਾ ਚਾਹੁੰਦੇ ਹੋ ਮਜ਼ਬੂਤ ਤਾਂ ਅੱਜ ਤੋਂ ਹੀ ਇਹ ਚੀਜ਼ਾਂ ਖਾਣਾ ਸ਼ੁਰੂ ਕਰ ਦਿਓ

ਸਰੀਰ ਦੀ ਬਣਤਰ ਨੂੰ ਮਜ਼ਬੂਤ ​​ਅਤੇ ਸਹੀ ਆਕਾਰ ਵਿਚ ਰੱਖਣ ਲਈ ਹੱਡੀਆਂ ਦਾ ਮਜ਼ਬੂਤ...

ਚੀਨ ‘ਚ ਭਾਰੀ ਮੀਂਹ ਦੀ ਚੇਤਾਵਨੀ, ਸਦੀ ਦੇ ਸਭ ਤੋਂ ਵੱਡੇ ਹੜ੍ਹ ਦੀ ਸੰਭਾਵਨਾ

ਚੀਨ 'ਚ ਸੋਮਵਾਰ (22 ਅਪ੍ਰੈਲ) ਨੂੰ ਭਾਰੀ ਮੀਂਹ ਅਤੇ ਹੜ੍ਹ ਆਉਣ ਦੀ ਸੰਭਾਵਨਾ ਹੈ।...

ਜੇਕਰ ਤੁਸੀਂ ਵਜ਼ਨ ਘਟਾਉਣ ਲਈ ਚੀਆ ਸੀਡਜ਼ ਦਾ ਸੇਵਨ ਕਰ ਰਹੇ ਹੋ, ਤਾਂ ਜਾਣੋ ਇਸਦੇ ਪਿੱਛੇ ਦੀ ਸੱਚਾਈ

ਚੀਆ ਸੀਡਜ਼ ਨੂੰ ਲੈ ਕੇ ਲੋਕਾਂ ਨੂੰ ਅਕਸਰ ਇਹ ਉਮੀਦ ਹੁੰਦੀ ਹੈ ਕਿ ਇਨ੍ਹਾਂ...

ਪੰਜਾਬ ਨੇ ਟੌਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ, ਮੁੱਲਾਂਪੁਰ ਸਟੇਡੀਅਮ ‘ਚ ਦਰਸ਼ਕਾਂ ਦੀ ਭਾਰੀ ਭੀੜ

ਮੁੱਲਾਂਪੁਰ (ਨਿਊ ਚੰਡੀਗੜ੍ਹ) ਦੇ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ਵਿੱਚ ਪੰਜਾਬ ਕਿੰਗਜ਼ ਬਨਾਮ ਗੁਜਰਾਤ...

ਮੋਗਾ ‘ਚ ਤਿੰਨ ਘਰਾਂ ਨੂੰ ਲੱਗੀ ਅੱਗ, ਪੀੜਤਾਂ ਨੇ ਸਰਕਾਰ ਤੋਂ ਕੀਤੀ ਮਦਦ ਦੀ ਮੰਗ

ਮੋਗਾ ਦੇ ਕਸਬਾ ਬਾਘਾ ਪੁਰਾਣਾ ਦੇ ਮੁੱਦਕੀ ਰੋਡ 'ਤੇ ਸਥਿਤ ਤਿੰਨ ਘਰਾਂ 'ਚ ਸ਼ਾਰਟ...