July 28, 2026, 1:02 am
----------- Advertisement -----------
HomeNewsBreaking Newsਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਕਲਰਕਾਂ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

Published on

----------- Advertisement -----------


ਚੰਡੀਗੜ੍ਹ, 2 ਅਪ੍ਰੈਲ:ਸੂਬੇ ਦੀਆਂ ਮਾਲੀਆ ਪ੍ਰਾਪਤੀਆਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਕਰ ਅਤੇ ਆਬਕਾਰੀ ਵਿਭਾਗ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਿਭਾਗ ਦੇ 2 ਆਬਕਾਰੀ ਅਤੇ ਕਰ ਇੰਸਪੈਕਟਰਾਂ ਅਤੇ 2 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੋਕ ਸੇਵਾ ਵਿੱਚ ਇਮਾਨਦਾਰੀ, ਸਮਰਪਣ ਅਤੇ ਵਚਨਬੱਧਤਾ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਸਰਕਾਰ ਦੇ ਮਾਲੀਆ ਪ੍ਰਾਪਤੀ ਪ੍ਰਣਾਲੀ ਨੂੰ ਮਜ਼ਬੂਤ ਅਤੇ ਪਾਰਦਰਸ਼ੀ ਬਣਾਏ ਰੱਖਣ ਨੂੰ ਯਕੀਨੀ ਬਣਾਉਣ ਵਿੱਚ ਆਬਕਾਰੀ ਤੇ ਕਰ ਵਿਭਾਗ ਵੱਲੋਂ ਨਿਭਾਈ ਜਾ ਰਹੀ ਮਹੱਤਵਪੂਰਨ ਭੂਮਿਕਾ ਦਾ ਜਿਕਰ ਕਰਦਿਆਂ ਵਿਸ਼ਵਾਸ ਪ੍ਰਗਟ ਕੀਤਾ ਕਿ ਨਵ-ਨਿਯੁਕਤ ਅਧਿਕਾਰੀ ਆਪਣੀ ਯੋਗਤਾ ਸਦਕਾ ਇਸ ਵਿੱਚ ਸਾਰਥਕ ਯੋਗਦਾਨ ਪਾਉਣਗੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਬਕਾਰੀ ਅਤੇ ਕਰ ਵਿਭਾਗ ਪੰਜਾਬ ਸਰਕਾਰ ਦੇ ਵਿੱਤੀ ਢਾਂਚੇ ਦਾ ਮੁੱਖ ਥੰਮ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਵਿਭਾਗ ਨੂੰ ਸਮਰੱਥ ਅਤੇ ਮਿਹਨਤੀ ਕਰਮਚਾਰੀਆਂ ਦੀ ਨਿਯੁਕਤੀ ਨਾਲ ਮਜ਼ਬੂਤ ਕਰਨ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ, ਜੋ ਪ੍ਰਭਾਵਸ਼ਾਲੀ ਮਾਲੀਆ ਉਗਰਾਹੀ ਅਤੇ ਪ੍ਰਬੰਧਨ ਵਿੱਚ ਸਹਾਈ ਹੋਣਗੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੁਜ਼ਗਾਰ ਸਿਰਜਣ ਅਤੇ ਕੁਸ਼ਲ ਮਾਲੀਆ ਪ੍ਰਬੰਧਨ ਪ੍ਰਤੀ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਭਰਤੀ ਮੁਹਿੰਮ ਨਾ ਸਿਰਫ ਆਬਕਾਰੀ ਅਤੇ ਕਰ ਵਿਭਾਗ ਨੂੰ ਮਜ਼ਬੂਤ ਕਰਦੀ ਹੈ ਬਲਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਪੰਜਾਬ ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਰੁਜ਼ਗਾਰ ਸਿਰਜਣ, ਆਰਥਿਕ ਵਿਕਾਸ ਅਤੇ ਸਸ਼ਕਤੀਕਰਨ ‘ਤੇ ਜ਼ੋਰ ਦੇ ਕੇ ਪੰਜਾਬ ਸਰਕਾਰ ਸੂਬੇ ਭਰ ਵਿੱਚ ਰੁਜ਼ਗਾਰ ਦੇ ਮੌਕਿਆਂ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...