ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ ਬਣ ਚੁੱਕੀ ਹੈ। ਆਖਰ 23 ਦਿਨਾਂ ਦੇ ਬਾਅਦ ਮਾਨਸਾ ਦੇ ਜ਼ਿਲ੍ਹਾ ਬੱਚਤ ਭਵਨ ਦੇ ਵਿੱਚ ਇਨਸਾਫ ਕਮੇਟੀ ਤੇ ਸਰਕਾਰ ਦੇ ਮੰਤਰੀਆਂ ਦੇ ਵਿਚਕਾਰ ਸ਼ਾਂਤੀ ਪੂਰਵਕ ਮੀਟਿੰਗ ਹੋਈ ਅਤੇ ਇਸ ਮੀਟਿੰਗ ਦੇ ਦੌਰਾਨ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੰਡੀਆਂ ਅਤੇ ਏਡੀਜੀਪੀ ਗੌਤਮ ਚੀਮਾ ਸ਼ਾਮਿਲ ਹੋਏ। ਇਸ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ, ਪਰਵਿੰਦਰ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਸਮੇਤ ਐਕਸ਼ਨ ਕਮੇਟੀ ਦੇ ਆਗੂ ਮੌਜੂਦ ਰਹੇ। ਪੰਜ ਘੰਟੇ ਦੇ ਕਰੀਬ ਚੱਲੀ ਮਾਨਸਾ ਦੇ ਵਿੱਚ ਮੀਟਿੰਗ ਤੋਂ ਬਾਅਦ ਸਹਿਮਤੀ ਬਣੀ ਜਿਸ ਤੋਂ ਬਾਅਦ ਕੁਲਤਾਰ ਸਿੰਘ ਸੰਧਵਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਪ੍ਰੈੱਸ ਕਾਨਫਰੰਸ ਦੇ ਦੌਰਾਨ ਪਰਿਵਾਰ ਵੱਲੋਂ ਇਨਸਾਫ ਕਮੇਟੀ ਵੱਲੋਂ ਰੱਖੀਆਂ ਗਈਆਂ ਮੰਗਾਂ ਤੇ ਸਹਿਮਤੀ ਹੋਣ ਦਾ ਦਾਅਵਾ ਕੀਤਾ ਅਤੇ ਮੀਡੀਆ ਦੇ ਸਾਹਮਣੇ ਸਾਰੀਆਂ ਹੀ ਮੰਗਾਂ ਨੂੰ ਪ੍ਰਵਾਨ ਕਰਨ ਸਬੰਧੀ ਦੱਸਿਆ ਗਿਆ। ਕਿਹੜੀਆਂ ਮੰਗਾਂ ‘ਤੇ ਬਣੀ ਸਹਿਮਤੀ ?
6 ਨਵੰਬਰ ਨੂੰ ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਹੋਵੇਗਾ ਜਿਸ ਤੋਂ ਬਾਅਦ ਸਸਕਾਰ ਕੀਤਾ ਜਾਵੇਗਾ।
ਪਰਵਿੰਦਰ ਸਿੰਘ ਝੋਟਾ ਦੀ ਪਤਨੀ ਨੂੰ ਯੋਗਤਾ ਦੇ ਅਧਾਰ ‘ਤੇ ਨੌਕਰੀ ਅਤੇ 2 ਕਰੋੜ ਰੁਪਏ ਦੀ ਸਰਕਾਰ ਵੱਲੋਂ ਰਾਸ਼ੀ ਮੁਆਵਜੇ ਵਜੋਂ ਦੇਣ ਦਾ ਐਲਾਨ ਕੀਤਾ ਗਿਆ ਹੈ
ਪਰਵਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਐਂਟੀ ਡਰੱਗ ਟਾਸਕ ਟੀਮ ‘ਤੇ ਦਰਜ ਕੀਤੇ ਗਏ ਮਾਮਲੇ ਰੱਦ ਕੀਤੇ ਜਾਣਗੇ।
ਪੰਜਾਬ ਭਰ ਦੇ ਵਿੱਚ ਫਲੈਕਸ ਪਾੜਨ ਦੇ ਮਾਮਲੇ ਰੱਦ ਕਰਨ ਦਾ ਐਲਾਨ।
ਲੁਧਿਆਣਾ ਦੇ ਵਿੱਚ ਪ੍ਰੋਟੈਸਟ ਦੌਰਾਨ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਲਈ 20 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ।
ਪਰਵਿੰਦਰ ਸਿੰਘ ਝੋਟੇ ਦਾ ਮਾਨਸਾ ਦੇ ਵਿੱਚ ਬੁੱਤ ਲਗਾਇਆ ਜਾਵੇਗਾ।
ਪਰਵਿੰਦਰ ਸਿੰਘ ਝੋਟੇ ਦੇ ਨਾਮ ‘ਤੇ ਮਾਨਸਾ ਦੇ ਪਿੰਡ ਖਿਆਲਾ ਵਿੱਚ ਸਰਕਾਰ ਵੱਲੋਂ ਟਰੋਮਾ ਸੈਂਟਰ ਬਣਾਇਆ ਜਾਵੇਗਾ ਜਿਸ ਦੀ ਸਰਕਾਰ ਵੱਲੋਂ ਜਲਦ ਹੀ ਪ੍ਰਵਾਨਗੀ ਦੇ ਦਿੱਤੀ ਜਾਵੇਗੀ।
ਪਰਵਿੰਦਰ ਸਿੰਘ ਝੋਟੇ ਦੇ ਪੋਸਟਮਾਰਟਮ ਤੋਂ ਪਹਿਲਾਂ ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋ ਦੀ ਰਿਹਾਈ ਹੋਵੇਗੀ।
ਪੰਜ ਨਵੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ ਕਰਨ ਦਾ ਐਲਾਨ।
ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !