June 12, 2026, 5:29 pm
----------- Advertisement -----------
HomeNewsBreaking Newsਆਪ ਵਿਧਾਇਕਾਂ ਦਾ ਇਤਿਹਾਸਕ ਕਦਮ, 10 ਲੱਖ ਮਨਰੇਗਾ ਪਰਿਵਾਰਾਂ ਦੀ ਆਵਾਜ਼ ਪਹੁੰਚੇਗੀ...

ਆਪ ਵਿਧਾਇਕਾਂ ਦਾ ਇਤਿਹਾਸਕ ਕਦਮ, 10 ਲੱਖ ਮਨਰੇਗਾ ਪਰਿਵਾਰਾਂ ਦੀ ਆਵਾਜ਼ ਪਹੁੰਚੇਗੀ ਪੀਐਮ ਮੋਦੀ ਤੱਕ

Published on

----------- Advertisement -----------

ਚੰਡੀਗੜ੍ਹ, 30 ਦਸੰਬਰ 2025:ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਸਾਬਤ ਕੀਤਾ ਹੈ ਕਿ ਉਹ ਗਰੀਬਾਂ ਅਤੇ ਮਜ਼ਦੂਰਾਂ ਦੀ ਸੱਚੀ ਹਿਤੈਸ਼ੀ ਹੈ। ਪਾਰਟੀ ਦੇ ਵਿਧਾਇਕਾਂ ਨੇ ਸੂਬੇ ਦੇ 10 ਲੱਖ ਤੋਂ ਵੱਧ ਮਨਰੇਗਾ ਮਜ਼ਦੂਰ ਪਰਿਵਾਰਾਂ ਦੀ ਪੀੜ ਅਤੇ ਮੰਗਾਂ ਨੂੰ ਆਵਾਜ਼ ਦੇਣ ਲਈ ਇੱਕ ਬੇਮਿਸਾਲ ਮੁਹਿੰਮ ਸ਼ੁਰੂ ਕੀਤੀ ਹੈ।

ਆਮ ਆਦਮੀ ਪਾਰਟੀ ਦੇ ਵਿਧਾਇਕ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਮਨਰੇਗਾ ਮਜ਼ਦੂਰਾਂ ਵੱਲੋਂ ਲਿਖੇ ਲੱਖਾਂ ਪੱਤਰ ਲੈ ਕੇ ਪਹੁੰਚੇ। ਇਹ ਪੱਤਰ ਉਨ੍ਹਾਂ ਮਿਹਨਤਕਸ਼ ਪਰਿਵਾਰਾਂ ਦੇ ਦਰਦ ਅਤੇ ਸੰਘਰਸ਼ ਦੀ ਦਾਸਤਾਨ ਬਿਆਨ ਕਰਦੇ ਹਨ, ਜੋ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੋਜ਼ਗਾਰ ਗਰੰਟੀ ਯੋਜਨਾ (ਮਨਰੇਗਾ) ਤਹਿਤ ਕੰਮ ਕਰਕੇ ਆਪਣਾ ਗੁਜ਼ਾਰਾ ਚਲਾਉਂਦੇ ਹਨ। ਦੱਸਣਯੋਗ ਹੈ ਕਿ ਮਨਰੇਗਾ ਮਜ਼ਦੂਰ ਵੀ ਅੱਜ ਪੰਜਾਬ ਵਿਧਾਨ ਸਭਾ ਵਿੱਚ ਹਾਜ਼ਰ ਸਨ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਨ੍ਹਾਂ ਪੱਤਰਾਂ ਨੂੰ ਸਿਰਫ਼ ਵਿਧਾਨ ਸਭਾ ਵਿੱਚ ਪੇਸ਼ ਕਰਨ ਤੱਕ ਸੀਮਤ ਨਹੀਂ ਰੱਖਿਆ, ਸਗੋਂ ਇਨ੍ਹਾਂ ਨੂੰ ਸਿੱਧੇ ਦੇਸ਼ ਦੇ ਪ੍ਰਧਾਨ ਮੰਤਰੀ ਤੱਕ ਪਹੁੰਚਾਉਣ ਦਾ ਸੰਕਲਪ ਲਿਆ ਹੈ। ਇਸ ਦਾ ਮਕਸਦ ਕੇਂਦਰ ਸਰਕਾਰ ਨੂੰ ਮਜ਼ਦੂਰਾਂ ਦੀ ਅਸਲ ਹਾਲਤ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਜਲਦ ਹੱਲ ਦੀ ਮੰਗ ਕਰਨਾ ਹੈ।

ਪੰਜਾਬ ਦੇ ਮਨਰੇਗਾ ਮਜ਼ਦੂਰ ਕਈ ਗੰਭੀਰ ਸਮੱਸਿਆਵਾਂ ਨਾਲ ਜੂਝ ਰਹੇ ਹਨ। ਸਭ ਤੋਂ ਵੱਡੀ ਸਮੱਸਿਆ ਮਜ਼ਦੂਰੀ ਦੀ ਅਦਾਇਗੀ ਵਿੱਚ ਹੋਣ ਵਾਲੀ ਦੇਰੀ ਹੈ, ਜਿਸ ਕਰਕੇ ਗਰੀਬ ਪਰਿਵਾਰਾਂ ਦੀ ਰੋਜ਼ੀ-ਰੋਟੀ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ। ਇਸ ਤੋਂ ਇਲਾਵਾ ਕਈ ਮਜ਼ਦੂਰਾਂ ਨੂੰ ਸਮੇਂ ਸਿਰ ਕੰਮ ਨਹੀਂ ਮਿਲ ਪਾਉਂਦਾ, ਜਿਸ ਕਰਕੇ ਉਨ੍ਹਾਂ ਨੂੰ ਬੇਰੋਜ਼ਗਾਰੀ ਦਾ ਸਾਹਮਣਾ ਕਰਨਾ ਪੈਂਦਾ ਹੈ। ਪੰਜਾਬ ਸਰਕਾਰ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਫੰਡ ਸਮੇਂ ਸਿਰ ਜਾਰੀ ਨਾ ਕਰਨ ਕਰਕੇ ਯੋਜਨਾ ਦਾ ਅਮਲ ਕਮਜ਼ੋਰ ਪੈਂਦਾ ਹੈ ਅਤੇ ਮਜ਼ਦੂਰਾਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪੈਂਦੀ ਹੈ।

ਆਮ ਆਦਮੀ ਪਾਰਟੀ ਦੀ ਇਹ ਪਹਿਲ ਦਰਸਾਉਂਦੀ ਹੈ ਕਿ ਪਾਰਟੀ ਫਾਈਲਾਂ ਵਿੱਚ ਦੱਬੀ ਗਰੀਬਾਂ ਦੀ ਆਵਾਜ਼ ਨੂੰ ਸੱਤਾ ਦੇ ਗਲਿਆਰਿਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਇਹ ਮੁਹਿੰਮ ਕੇਂਦਰ ਸਰਕਾਰ ‘ਤੇ ਦਬਾਅ ਬਣਾਉਣ ਦੀ ਇੱਕ ਰਣਨੀਤਕ ਪਹਿਲ ਹੈ, ਤਾਂ ਜੋ ਮਨਰੇਗਾ ਫੰਡ ਸਮੇਂ ਸਿਰ ਜਾਰੀ ਹੋਣ ਅਤੇ ਮਜ਼ਦੂਰਾਂ ਨੂੰ ਉਨ੍ਹਾਂ ਦਾ ਹੱਕ ਮਿਲ ਸਕੇ।

ਆਮ ਆਦਮੀ ਪਾਰਟੀ ਹਮੇਸ਼ਾ ਗਰੀਬਾਂ ਅਤੇ ਮਜ਼ਦੂਰਾਂ ਦੇ ਨਾਲ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਖੜ੍ਹੀ ਰਹੇਗੀ। ਇਹ ਪੱਤਰ ਮੁਹਿੰਮ ਉਸੇ ਵਚਨਬੱਧਤਾ ਦਾ ਪ੍ਰਤੀਕ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...