November 16, 2026, 5:46 am
----------- Advertisement -----------
HomeNewsBreaking Newsਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

Published on

----------- Advertisement -----------

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ ਥਾਣਾ ਖੇਤਰ ਦੇ ਰਾਮਪੁਰ ਸ਼ਿਆਮਚੰਦ ਪਿੰਡ ਨੇੜੇ ਮੰਗਲਵਾਰ ਸ਼ਾਮ ਨੂੰ ਵਾਪਰੇ ਇਸ ਹਾਦਸੇ ‘ਚ 13 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ‘ਚ ਸਾਰੇ ਬੱਚੇ ਹਨ ਤੇ ਉਨ੍ਹਾਂ ਦੀ ਉਮਰ 15 ਸਾਲ ਤੋਂ ਘੱਟ ਦੱਸੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਪਿੰਡ ‘ਚ ਚੀਕ-ਚਿਹਾੜਾ ਮਚ ਗਿਆ। ਜਿਸ ਕਿਸ਼ਤੀ ‘ਚ ਸਵਾਰ ਹੋ ਕੇ ਬੱਚੇ ਸ਼ਰਾਧ ਦਾ ਭੋਜਨ ਖਾਣ ਜਾ ਰਹੇ ਸਨ, ਉਸ ਦੀ ਹਾਲਤ ਪਹਿਲਾਂ ਤੋਂ ਹੀ ਖ਼ਰਾਬ ਹੋਣ ਦੀ ਗੱਲ ਸਾਹਮਣੇ ਆਈ ਹੈ।

ਰਾਮਪੁਰ ਸ਼ਿਆਮਚੰਦ ਪਿੰਡ ਦੇ ਇੱਕ ਟੋਲੇ ਦੇ ਲਗਭਗ 20 ਤੋਂ 22 ਬੱਚੇ ਗੰਗਾ ਪਾਰ ਕਰਕੇ ਸ਼ਰਾਧ ਦਾ ਭੋਜਨ ਖਾਣ ਜਾ ਰਹੇ ਸਨ। ਇਹ ਭੋਜਨ ਪਿੰਡ ਦੇ ਹੀ ਸਿੰਗੇਸ਼ਵਰ ਰਾਏ ਦੇ ਘਰ ਰੱਖਿਆ ਗਿਆ ਸੀ। ਉਨ੍ਹਾਂ ਦੀ ਬੱਚੀ ਦੀ ਮੌਤ ਤੋਂ ਬਾਅਦ ਸ਼ਰਾਧ ਦਾ ਪ੍ਰੋਗਰਾਮ ਰੱਖਿਆ ਗਿਆ ਸੀ। ਬੱਚੇ ਇਸੇ ਪ੍ਰੋਗਰਾਮ ‘ਚ ਸ਼ਾਮਲ ਹੋਣ ਲਈ ਕਿਸ਼ਤੀ ‘ਤੇ ਸਵਾਰ ਹੋ ਕੇ ਨਦੀ ਪਾਰ ਕਰ ਰਹੇ ਸਨ।

ਹੜ੍ਹ ਦੌਰਾਨ ਸਰਕਾਰ ਨੇ ਪਿੰਡ ਨੂੰ ਦਿੱਤੀ ਸੀ ਕਿਸ਼ਤੀ

ਪਿੰਡ ਵਾਸੀਆਂ ਮੁਤਾਬਕ, ਕਿਸ਼ਤੀ ਸਰਕਾਰੀ ਸੀ ਤੇ ਹੜ੍ਹ ਦੌਰਾਨ ਪਿੰਡ ਨੂੰ ਮੁਹੱਈਆ ਕਰਵਾਈ ਗਈ ਸੀ। ਕਾਫ਼ੀ ਸਮੇਂ ਤੋਂ ਖ਼ਰਾਬ ਹੋਣ ਦੇ ਬਾਵਜੂਦ ਪਿੰਡ ਵਾਸੀ ਇਸ ਦੀ ਮੁਰੰਮਤ ਕਰਕੇ ਇਸ ਦੀ ਵਰਤੋਂ ਕਰ ਰਹੇ ਸਨ। ਮੰਗਲਵਾਰ ਨੂੰ ਬੱਚੇ ਇਸੇ ਕਿਸ਼ਤੀ ‘ਤੇ ਸਵਾਰ ਹੋ ਕੇ ਨਿਕਲੇ, ਪਰ ਕੁਝ ਦੂਰੀ ਤੈਅ ਕਰਨ ਤੋਂ ਬਾਅਦ ਕਿਸ਼ਤੀ ਡਗਮਗਾਉਣ ਲੱਗੀ ਤੇ ਦੇਖਦੇ ਹੀ ਦੇਖਦੇ ਗੰਗਾ ਨਦੀ ‘ਚ ਡੁੱਬ ਗਈ।

ਉੱਥੇ ਹੀ, ਹਾਦਸੇ ਨੂੰ ਲੈ ਕੇ ਕੁਝ ਲੋਕਾਂ ਦਾ ਕਹਿਣਾ ਹੈ ਕਿ ਕਿਸ਼ਤੀ ਜਰਜਰ ਹਾਲਤ ‘ਚ ਸੀ ਤੇ ਇਸ ‘ਚ ਤਰੇੜ ਆਉਣ ਕਾਰਨ ਪਾਣੀ ਭਰਨ ਲੱਗਾ, ਜਿਸ ਤੋਂ ਬਾਅਦ ਇਹ ਡੁੱਬ ਗਈ। ਜਦਕਿ ਕੁਝ ਪਿੰਡ ਵਾਸੀਆਂ ਨੂੰ ਖ਼ਦਸ਼ਾ ਹੈ ਕਿ ਕਿਸ਼ਤੀ ‘ਚ ਉਸ ਦੀ ਸਮਰੱਥਾ ਤੋਂ ਵੱਧ ਲੋਕ ਸਵਾਰ ਸਨ। ਇਨ੍ਹਾਂ ਦੋਵਾਂ ਸੰਭਾਵਨਾਵਾਂ ਦੇ ਮੱਦੇਨਜ਼ਰ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕਰਨਾ ਅਹਿਮ ਹੋ ਗਿਆ ਹੈ।

13 ਦੀ ਮੌਤ, ਤਿੰਨ ਬੱਚਿਆਂ ਨੂੰ ਬਚਾਇਆ ਗਿਆ

ਕਿਸ਼ਤੀ ਡੁੱਬਣ ਦੀ ਖ਼ਬਰ ਫੈਲਦਿਆਂ ਹੀ ਪਿੰਡ ‘ਚ ਹਫੜਾ-ਦਫੜੀ ਮਚ ਗਈ। ਲੋਕ ਆਪਣੇ ਬੱਚਿਆਂ ਨੂੰ ਬਚਾਉਣ ਲਈ ਗੰਗਾ ਵੱਲ ਦੌੜੇ। ਇਸ ਹਾਦਸੇ ‘ਚ 13 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ। ਮ੍ਰਿਤਕਾਂ ਵਿੱਚ ਮੀਰਾ ਕੁਮਾਰੀ, ਨਿਸ਼ੂ ਕੁਮਾਰੀ, ਅਨੀਸ਼ਾ ਕੁਮਾਰੀ, ਸੁਨੀਤਾ ਕੁਮਾਰੀ, ਆਰੀਅਨ ਕੁਮਾਰ, ਮੋਹਨ ਕੁਮਾਰ, ਅੰਮ੍ਰਿਤਾ ਕੁਮਾਰੀ, ਅੰਕਿਤਾ ਕੁਮਾਰੀ, ਪਿੰਕੀ ਕੁਮਾਰੀ, ਨਮਨ ਕੁਮਾਰ, ਸਿਕੀ ਕੁਮਾਰੀ, ਭੋਨੂ ਕੁਮਾਰੀ ਤੇ ਸੋਨਮ ਕੁਮਾਰੀ ਦੇ ਨਾਂ ਸਾਹਮਣੇ ਆਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...