September 23, 2026, 5:41 pm
----------- Advertisement -----------
HomeNewsBreaking News ਮਨੀ ਮਹੇਸ਼ ਯਾਤਰਾ 'ਤੇ ਗਏ ਪਿੰਡ ਪੰਜਗਰਾਂਈ ਕਲਾਂ ਦੇ 15 ਨੌਜਵਾਨ ਲਾਪਤਾ,...

 ਮਨੀ ਮਹੇਸ਼ ਯਾਤਰਾ ‘ਤੇ ਗਏ ਪਿੰਡ ਪੰਜਗਰਾਂਈ ਕਲਾਂ ਦੇ 15 ਨੌਜਵਾਨ ਲਾਪਤਾ, ਪਰਿਵਾਰਾਂ ਨਾਲੋਂ ਟੁੱਟਿਆ ਸੰਪਰਕ

Published on

----------- Advertisement -----------

 ਫਰੀਦਕੋਟ ਜ਼ਿਲੇ ਦੇ ਪਿੰਡ ਪੰਜਗਰਾਂਈ ਕਲਾਂ ਦੇ ਕਰੀਬ 15 ਲੋਕਾਂ ਦਾ ਆਪਣੇ ਪਰਿਵਾਰਾਂ ਨਾਲੋਂ ਇਹਨੀ ਦਿਨੀਂ ਸੰਪਰਕ ਟੁੱਟ ਚੁੱਕਿਆ ਅਤੇ ਪਰਿਵਾਰ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਲੈ ਕੇ ਕਾਫੀ ਚਿੰਤਤ ਦਿਖਾਈ ਦੇ ਰਹੇ ਹਨ। ਲਾਪਤਾ ਹੋਣ ਵਾਲਿਆਂ ਵਿਚ ਇਕ 7 ਸਾਲ ਦਾ ਨਾਬਾਲਿਗ ਵੀ ਮੌਜੂਦ ਹੈ। ਪੀੜਤ ਪਰਿਵਾਰਾਂ ਨੇ ਆਪਣੇ ਪਰਿਵਾਰ ਮੈਂਬਰਾਂ ਦੀ ਭਾਲ ਲਈ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਗੁਹਾਰ ਲਗਾਈ ਹੈ।  

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਪਿੰਡ ਪੰਜਗਰਾਂਈ ਕਲਾਂ ਦੇ ਕਰੀਬ 15 ਵਿਅਕਤੀ ਮੋਟਰਸਾਇਕਲਾਂ ‘ਤੇ ਹਿਮਾਚਲ ਪ੍ਰਦੇਸ਼ ਵਿਚ ਸਥਿਤ ਮਨੀ ਮਹੇਸ਼ ਮੰਦਰ ਦੇ ਦਰਸ਼ਨਾਂ ਲਈ ਗਏ ਸਨ ,ਜਿਨ੍ਹਾਂ ਦਾ ਬੀਤੇ ਐਤਵਾਰ ਤੋਂ ਆਪਣੇ ਪਰਿਵਾਰਾਂ ਨਾਲ ਕੋਈ ਵੀ ਰਾਬਤਾ ਨਹੀਂ ਹੋਇਆ ਅਤੇ ਉਹਨਾਂ ਸਭ ਦੇ ਫੋਨ ਵੀ ਨਹੀਂ ਲੱਗ ਰਹੇ। ਜਿਸ ਨੂੰ ਲੈ ਕੇ ਉਹਨਾਂ ਦੇ ਪਰਿਵਾਰਕ ਮੈਂਬਰ ਕਾਫੀ ਸਹਿਮੇ ਹੋਏ ਹਨ ਕਿਉਕਿ ਇਹਨੀ ਦਿਨੀ ਹਿਮਾਚਲ ਵਿਚ ਕਾਫੀ ਬਾਰਸ਼ ਹੋ ਰਹੀ ਹੈ ਅਤੇ ਪਹਾੜ ਖਿਸਕਣ ਦੀਆਂ ਖ਼ਬਰਾਂ ਵੀ ਲਗਾਤਾਰ ਆ ਰਹੀਆਂ ਹਨ। ਜਿਸ ਕਾਰਨ ਪਰਿਵਾਰਾਂ ਦਾ ਆਪਣੇ ਜੀਆਂ ਲਈ ਫਿਕਰ ਹੋਰ ਵੀ ਵੱਧ ਗਿਆ ਹੈ।

ਗੱਲਬਾਤ ਕਰਦਿਆਂ ਪੀੜਤ ਪਰਿਵਾਰਾਂ ਨੇ ਦੱਸਿਆ ਕਿ ਉਹਨਾਂ ਦੇ ਪਰਿਵਾਰਕ ਮੈਂਬਰ ਹਰ ਸਾਲ ਹੀ ਮਨੀ ਮਹੇਸ਼ ਮੰਦਰ ਦੀ ਯਾਤਰਾ ‘ਤੇ ਜਾਂਦੇ ਹਨ ਅਤੇ ਹਰ ਵਾਰ ਉਹ ਮਹਿਜ 6 ਕੁ ਦਿਨਾਂ ਵਿਚ ਵਾਪਸ ਆ ਜਾਂਦੇ ਹਨ ਪਰ ਇਸ ਵਾਰ ਉਨ੍ਹਾਂ ਨੂੰ ਮਨੀ ਮਹੇਸ਼ ਦੀ ਯਾਤਰਾ ‘ਤੇ ਗਿਆ ਨੂੰ 10 ਤੋਂ ਵੱਧ ਦਿਨ ਹੋ ਗਏ ਹਨ ਅਤੇ ਬੀਤੇ ਐਤਵਾਰ ਤੋਂ ਉਹਨਾਂ ਨਾਲ ਕਿਸੇ ਦਾ ਸੰਪਰਕ ਵੀ ਨਹੀਂ ਹੋ ਰਿਹਾ। ਉਹਨਾਂ ਕਿਹਾ ਕਿ ਹਾਲਾਤਾਂ ਨੂੰ ਵੇਖ ਕੇ ਪਰਿਵਾਰਾਂ ਨੂੰ ਆਪਣੇ ਜੀਆਂ ਦੀ ਚਿੰਤਾ ਹੋ ਰਹੀ ਹੈ। ਉਹਨਾਂ ਭਾਵੁਕ ਹੁੰਦਿਆ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਨੂੰ ਆਪਣੇ ਪਰਿਵਾਰ ਜੀਆਂ ਦੀ ਭਾਲ ਕਰਕੇ ਪਤਾ ਲਗਾਉਣ ਅਤੇ ਉਹਨਾਂ ਨੂੰ ਵਾਪਸ ਲਿਆਉਣ ਦੀ ਮੰਗ ਕੀਤੀ ਹੈ। 

ਇਸ ਮੌਕੇ ਗੱਲਬਾਤ ਕਰਦਿਆਂ ਪਿੰਡ ਵਾਸੀ ਜਸਪਾਲ ਸਿੰਘ ਨੇ ਕਿਹਾ ਕਿ ਉਹਨਾਂ ਦੇ ਪਿੰਡ ਦੇ ਕਰੀਬ 15 ਵਿਅਕਤੀ ਹਰ ਸਾਲ ਦੀ ਤਰਾਂ ਇਸ ਵਾਰ ਵੀ ਮਨੀ ਮਹੇਸ਼ ਦੀ ਯਾਤਰਾ ‘ਤੇ ਗਏ ਸਨ। ਜਿੰਨਾਂ ਦਾ ਬੀਤੇ ਐਤਵਾਰ ਤੋਂ ਪਰਿਵਾਰਾਂ ਨਾਲ ਸੰਪਰਕ ਟੁਟ ਗਿਆ ਹੈ। ਜਿਸ ਨੂੰ ਲੈ ਕੇ ਪੂਰਾ ਪਿੰਡ ਸਦਮੇਂ ਵਿਚ ਹੈ। ਉਹਨਾਂ ਕਿਹਾ ਕਿ ਜਲਦ ਹੀ ਸਾਰੇ ਪਰਿਵਾਰਾਂ ਨੂੰ ਨਾਲ ਲੈ ਕੇ ਕਿ ਉਹ ਸਾਰਾ ਮਾਮਲਾ ਜਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਉਣਗੇ ਤਾਂ ਜੋ ਹਿਮਾਚਲ ਪ੍ਰਸ਼ਾਸਨ ਨਾਲ ਗੱਲਬਾਤ ਕਰ ਕੇ ਲਾਪਤਾ ਹੋਏ ਲੋਕਾਂ ਦੀ ਭਾਲ ਕੀਤੀ ਜਾ ਸਕੇ।

ਇਸ ਪੂਰੇ ਮਾਮਲੇ ਸੰਬੰਧੀ ਜਦੋਂ ਐਸਡੀਐਮ ਕੋਟਕਪੂਰਾ ਸੂਰਜ ਨਾਲ ਫੋਨ ‘ਤੇ ਗੱਲਬਾਤ ਹੋਈ ਤਾਂ ਉਹਨਾਂ ਕਿਹਾ ਕਿ ਹਾਲੇ ਤੱਕ ਉਹਨਾਂ ਨੂੰ ਕਿਸੇ ਨੇ ਕੋਈ ਲਿਖਤੀ ਸ਼ਿਕਾਇਤ ਤਾਂ ਨਹੀਂ ਦਿੱਤੀ ਪਰ ਪਤਾ ਚੱਲਿਆ ਕਿ ਪਿੰਡ ਪੰਜਗਰਾਂਈ ਕਲਾਂ ਦੇ ਕਰੀਬ 15 ਲੋਕ ਜੋ ਮਨੀ ਮਹੇਸ਼ ਯਾਤਰਾ ‘ਤੇ ਗਏ ਸਨ। ਉਨ੍ਹਾਂ ਦਾ ਆਪਣੇ ਪਰਿਵਾਰਾਂ ਨਾਲ ਸੰਪਰਕ ਨਹੀਂ ਹੋ ਰਿਹਾ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸੰਬੰਧੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਹਰ ਤਰ੍ਹਾਂ ਨਾਲ ਪੀੜਤ ਪਰਿਵਾਰਾਂ ਨਾਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...