ਬਰਨਾਲਾ, 15 ਦਸੰਬਰ 2021 – ਬਰਨਾਲਾ ਜ਼ਿਲੇ ਦੇ ਪਿੰਡ ਚੂੰਘਾਂ ‘ਚ ਚਿੱਟੇ ਦੀ ਓਵਰਡੋਜ਼ ਕਾਰਨ 22 ਸਾਲਾ ਕਬੱਡੀ ਖਿਡਾਰੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਮ੍ਰਿਤਕ ਦੀ ਪਹਿਚਾਣ ਗੁਰਵਿੰਦਰ ਸਿੰਘ ਵੱਜੋਂ ਹੋਈ ਹੈ। ਮ੍ਰਿਤਕ ਦੀ ਲਾਸ਼ ਘਰ ਨੇੜੇ ਬਣੇ ਪੁਰਾਣੇ ਹਸਪਤਾਲ ਵਿੱਚੋਂ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਦੇ ਟੀਕੇ ਦੇ ਨਿਸ਼ਾਨ ਮਿਲੇ ਹਨ। ਬਰਨਾਲਾ ਪੁਲਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਧਾਰਾ 174 ਤਹਿਤ ਕੀਤੀ ਕਾਰਵਾਈ ਹੈ।
ਇਸ ਦਰਦਨਾਕ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ 22 ਸਾਲਾ ਮ੍ਰਿਤਕ ਨੌਜਵਾਨ ਗੁਰਵਿੰਦਰ ਸਿੰਘ ਦੇ ਚਾਚਾ ਰਜਿੰਦਰ ਪਾਲ ਸਿੰਘ ਅਤੇ ਪਿੰਡ ਦੇ ਪੰਚ ਭੋਲਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਆਪਣੀਆਂ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਹ ਕਬੱਡੀ ਦਾ ਖਿਡਾਰੀ ਸੀ। ਉਹ ਇਕ ਵਧੀਆ ਖਿਡਾਰੀ ਸੀ ਪਰ ਕੁਝ ਸਮਾਂ ਪਹਿਲਾਂ ਉਹ ਨਸ਼ੇ ਦਾ ਆਦੀ ਹੋ ਗਿਆ ਸੀ ਅਤੇ ਅੱਜ ਨਸ਼ੇ ਦੀ ਓਵਰਡੋਜ਼ ਕਾਰਨ ਉਸ ਦੀ ਮੌਤ ਹੋ ਗਈ। ਉਹਨਾਂ ਨੇ ਦੱਸਿਆ ਕਿ ਉਸ ਦੇ ਭਤੀਜੇ ਦੀ ਲਾਸ਼ ਉਸ ਦੇ ਘਰ ਨੇੜੇ ਬਣੇ ਪੁਰਾਣੇ ਹਸਪਤਾਲ ਵਿੱਚੋਂ ਮਿਲੀ ਹੈ ਅਤੇ ਉਹਨਾਂ ਦੇ ਭਤੀਜੇ ਦੀ ਮੌਤ ਚਿੱਟੇ ਦੀ ਓਵਰਡੋਜ਼ ਕਾਰਨ ਹੋਈ ਹੈ।