November 13, 2026, 4:09 pm
----------- Advertisement -----------
HomeNewsBreaking News 290 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, ਮਹਾਰਾਜਾ ਰਣਜੀਤ ਸਿੰਘ ਦੀ ਬਰਸੀ...

 290 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ‘ਤੇ ਕਰਨਗੇ ਗੁਰਧਾਮਾਂ ਦੇ ਦਰਸ਼ਨ

Published on

----------- Advertisement -----------

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਅੱਜ ਸਵੇਰੇ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਫ਼ਤਰ ਤੋਂ ਸ਼ਰਧਾਲੂਆਂ ਦਾ ਇੱਕ ਸਮੂਹ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ‘ਤੇ ਪਾਕਿਸਤਾਨ ਦੇ ਇਤਿਹਾਸਕ ਸਿੱਖ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ। ਸਮੂਹ ਦੇ ਜਾਣ ਤੋਂ ਪਹਿਲਾਂ, ਧਾਰਮਿਕ ਅਰਦਾਸ ਕੀਤੀ ਗਈ, ਅਤੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦੇ ਨਾਲ ਵਿਦਾਇਗੀ ਦਿੱਤੀ ਗਈ।

ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਇਸ ਸਾਲ 302 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਈ ਜਮ੍ਹਾਂ ਕਰਵਾਏ ਗਏ ਸਨ, ਜਿਨ੍ਹਾਂ ਵਿੱਚੋਂ 290 ਨੂੰ ਪਾਕਿਸਤਾਨ ਲਈ ਵੀਜ਼ਾ ਮਿਲਿਆ। ਵੀਜ਼ਾ ਪ੍ਰਾਪਤ ਕਰਨ ਵਾਲੇ ਸਾਰੇ ਸ਼ਰਧਾਲੂ ਅੱਜ ਸਮੂਹ ਨਾਲ ਪਾਕਿਸਤਾਨ ਲਈ ਰਵਾਨਾ ਹੋਏ। ਐੱਸਜੀਪੀਸੀ ਅਧਿਕਾਰੀਆਂ ਦੇ ਮੁਤਾਬਕ ਇਹ ਯਾਤਰਾ 9 ਦਿਨਾਂ ਦੀ ਹੋਵੇਗੀ ਇਹ ਸਮੂਹ ਪਾਕਿਸਤਾਨ ਵਿੱਚ ਇਤਿਹਾਸਕ ਅਤੇ ਧਾਰਮਿਕ ਮਹੱਤਵ ਵਾਲੇ ਵੱਖ-ਵੱਖ ਗੁਰਦੁਆਰਿਆਂ ਦੇ ਦਰਸ਼ਨ ਕਰਕੇ 30 ਜੂਨ ਨੂੰ ਭਾਰਤ ਵਾਪਸ ਆਵੇਗਾ।

ਤੁਹਾਨੂੰ ਦੱਸ ਦਈਏ ਕਿ ਪਾਕਿਸਤਾਨ ਦਾ ਵੀਜ਼ਾ ਲੱਗਣ ਤੋਂ ਬਾਅਦ ਸ਼ਰਧਾਲੂਆਂ ਦੇ ਵਿੱਚ ਬਹੁਤ ਉਤਸਾਹ ਹੈ। ਬਹੁਤ ਸਾਰੇ ਸ਼ਰਧਾਲੂ ਨੇ ਜਿਹੜੇ ਪਹਿਲੀ ਵਾਰ ਪਾਕਿਸਤਾਨ ਦੇ ਵਿੱਚ ਸਥਿਤ ਗੁਰੂਧਾਮਾਂ ਦੇ ਦਰਸ਼ਨਾਂ ਦੇ ਲਈ ਜਾ ਰਹੇ ਹਨ। ਸੰਗਤ ਨੇ ਪਾਕਿਸਤਾਨ ਲਈ ਰਵਾਨਾ ਹੋਣ ਵਾਲੇ ਜਥੇ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਵਿਦਾਇਗੀ ਦਿੱਤੀ ਅਤੇ ਉਨ੍ਹਾਂ ਦੀ ਖੁਸ਼ਹਾਲ ਅਤੇ ਸਫਲ ਯਾਤਰਾ ਲਈ ਪ੍ਰਾਰਥਨਾ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...