November 14, 2026, 4:19 pm
----------- Advertisement -----------
HomeNewsBreaking Newsਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ...

ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ

Published on

----------- Advertisement -----------

*ਚੰਡੀਗੜ੍ਹ, 27 ਮਾਰਚ 2026*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਡੇ ਪੱਧਰ ‘ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਕੇ ਇੱਕ ਮਾਪਦੰਡ ਸਥਾਪਤ ਕੀਤਾ ਹੈ ਅਤੇ 8 ਜਨਵਰੀ, 2026 ਤੋਂ ਇਸ ਯੋਜਨਾ ਦੀ ਸ਼ੁਰੂਆਤ ਤੋਂ ਤਿੰਨ ਮਹੀਨਿਆਂ ਦੇ ਅੰਦਰ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕਰਕੇ ਅਤੇ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ ਦੇ ਕੇ ਦੇਸ਼ ਭਰ ਵਿੱਚ ਇਕ ਮਸਾਲ ਕਾਇਮ ਕੀਤੀ ਹੈ। ਲਾਗੂਕਰਨ ਦੇ ਪੈਮਾਨੇ ਅਤੇ ਗਤੀ ਬਾਰੇ ਜਾਣਕਾਰੀ ਦਿੰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਇਹ ਯੋਜਨਾ ਤੇਜ਼ੀ ਨਾਲ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਲਈ ਅਸਲ ਵਿੱਤੀ ਰਾਹਤ ਅਤੇ ਸਿਹਤ ਸੰਭਾਲ ਪ੍ਰਦਾਨ ਕਰਦੀ ਹੈ।

ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਇਸ ਯੋਜਨਾ ਤਹਿਤ ਹੁਣ ਤੱਕ 30,51,325 ਲਾਭਪਾਤਰੀ ਰਜਿਸਟਰ ਹੋਏ ਹਨ ਅਤੇ ਇਲਾਜ ਲਈ 1,77,097 ਮੁਫ਼ਤ ਇਲਾਜਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਲਾਜ ਦੀ ਕੁੱਲ ਪ੍ਰਵਾਨਿਤ ਲਾਗਤ 292 ਕਰੋੜ ਰੁਪਏ ਹੈ, ਜਿਸ ਵਿੱਚੋਂ 267 ਕਰੋੜ ਰੁਪਏ ਪਹਿਲਾਂ ਹੀ ਮਨਜ਼ੂਰ ਕੀਤੇ ਜਾ ਚੁੱਕੇ ਹਨ। ਅਸੀਂ 71,000 ਦਾਅਵਿਆਂ ਦਾ ਨਿਪਟਾਰਾ ਕਰ ਦਿੱਤਾ ਹੈ ਅਤੇ ਸੂਚੀਬੱਧ ਹਸਪਤਾਲਾਂ ਨੂੰ 60 ਕਰੋੜ ਦਿੱਤੇ ਗਏ ਹਨ।”

ਇਸ ਪ੍ਰਾਪਤੀ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ, ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਮਾਪਦੰਡ ਪੱਖੋਂ ਬਾਕੀ ਸਾਰੇ ਸੂਬਿਆਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ, “ਇਹ ਪੰਜਾਬ ਲਈ ਇੱਕ ਇਤਿਹਾਸਕ ਦਿਨ ਹੈ। ਕਿਸੇ ਵੀ ਮਾਪਦੰਡ, ਰਜਿਸਟ੍ਰੇਸ਼ਨ, ਕਵਰ ਕੀਤੇ ਗਏ ਪਰਿਵਾਰਾਂ ਜਾਂ ਇਲਾਜ ਕੀਤੇ ਗਏ ਮਰੀਜ਼ਾਂ ਦੇ ਮਾਮਲੇ ਵਿੱਚ, ਪੰਜਾਬ ਪਹਿਲੇ ਸਥਾਨ ‘ਤੇ ਹੈ।”

ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਦਾ ਭਰੋਸਾ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਬਕਾਇਆ ਭੁਗਤਾਨ ਲਈ ਇੱਕ ਮਜ਼ਬੂਤ ਪ੍ਰਣਾਲੀ ਸਥਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ 31 ਮਾਰਚ ਤੱਕ ਦੇ ਸਾਰੇ ਬਕਾਏ 15 ਅਪ੍ਰੈਲ ਤੱਕ ਕਲੀਅਰ ਕਰ ਦਿੱਤੇ ਜਾਣਗੇ, ਜਿਸ ਨਾਲ ਸਾਡੇ ਵੱਲ ਕਿਸੇ ਵੀ ਹਸਪਤਾਲ ਦਾ ਇੱਕ ਵੀ ਰੁਪਿਆ ਬਕਾਇਆ ਨਹੀਂ ਰਹੇਗਾ।

ਉਨ੍ਹਾਂ 1 ਅਪ੍ਰੈਲ ਤੋਂ ਲਾਗੂ ਹੋਣ ਵਾਲੇ ਨਵੇਂ ਭੁਗਤਾਨ ਢਾਂਚੇ ਦੀ ਰੂਪਰੇਖਾ ਬਾਰੇ ਦੱਸਦਿਆਂ ਕਿਹਾ ਕਿ 1 ਲੱਖ ਰੁਪਏ ਤੱਕ ਦੇ ਦਾਅਵਿਆਂ ਦਾ ਨਿਪਟਾਰਾ 15 ਦਿਨਾਂ ਦੇ ਅੰਦਰ ਕੀਤਾ ਜਾਵੇਗਾ, ਜਦੋਂ ਕਿ 1 ਲੱਖ ਰੁਪਏ ਤੋਂ ਵੱਧ ਦੇ ਬਿੱਲ ਜਮ੍ਹਾਂ ਕਰਨ ਦੇ ਇੱਕ ਹਫ਼ਤੇ ਦੇ ਅੰਦਰ ਕਲੀਅਰ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਵਿਵਾਦਾਂ ਜਾਂ ਤਸਦੀਕ ਦੀ ਲੋੜ ਵਾਲੇ ਮਾਮਲਿਆਂ ਇਹ ਪ੍ਰਕਿਰਿਆ ਇੱਕ ਮਹੀਨੇ ਦੇ ਅੰਦਰ ਪੂਰੀ ਕਰ ਲਈ ਜਾਵੇਗੀ।

ਸਕੀਮ ਦੇ ਅਸਲ ਪ੍ਰਭਾਵ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਯੋਜਨਾਂ ਪਹਿਲਾਂ ਹੀ ਹਰ ਉਮਰ ਵਰਗ ਦੇ ਲੋਕਾਂ ਨੂੰ ਰਾਹਤ ਪਹੁੰਚਾ ਰਹੀ ਹੈ, ਜਿਸਦੇ ਲਾਭਪਾਤਰੀ ਇੱਕ ਸਾਲ ਦੇ ਬੱਚੇ ਤੋਂ ਲੈ ਕੇ 99 ਸਾਲ ਦੀ ਦਾਦੀ, ਜਿਨ੍ਹਾਂ ਨੇ ਇਸ ਯੋਜਨਾ ਅਧੀਨ ਕੈਂਸਰ ਦਾ ਇਲਾਜ ਲਿਆ ਹੈ, ਤੱਕ ਹਨ। ਉਨ੍ਹਾਂ ਕਿਹਾ ਕਿ ਅਸੀਂ ਦਿਲ ਦੀਆਂ ਗੰਭੀਰ ਤੇ ਗੁੰਝਲਦਾਰ ਪ੍ਰਕਿਰਿਆਵਾਂ ਤੱਕ ਨੂੰ ਕਵਰ ਕੀਤਾ ਹੈ, ਜਿਸ ਵਿੱਚ ਦਿਲ ਨਾਲ ਸਬੰਧਤ 100 ਤੋਂ ਵੱਧ ਬਿਮਾਰੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇੱਕ ਮਾਮਲੇ ਵਿੱਚ ਯੋਜਨਾ ਤਹਿਤ ਪਟਿਆਲਾ ਮੈਡੀਕਲ ਕਾਲਜ ਵਿਖੇ ਰਪਚਰਡ ਸਾਈਨਸ ਵਰਗੀ ਗੰਭੀਰ ਸਥਿਤੀ ਵਾਲੇ ਮਰੀਜ਼ ਦਾ ਸਫ਼ਲਤਾਪੂਰਵਕ ਇਲਾਜ ਕੀਤਾ ਗਿਆ,”

ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਜਦੋਂ ਸਰਕਾਰ ਮੁਫ਼ਤ ਇਲਾਜ ਸੇਵਾਵਾਂ ‘ਤੇ 292 ਕਰੋੜ ਰੁਪਏ ਖਰਚ ਕਰ ਰਹੀ ਹੈ ਤਾਂ ਇਸਦਾ ਮਤਲਬ ਇਹੀ ਹੈ ਕਿ ਆਮ ਆਦਮੀ ਦਾ ਪੈਸਾ ਬਚ ਰਿਹਾ ਹੈ। ਉਨ੍ਹਾਂ ਕਿਹਰਾ ਕਿ ਰਾਜ ਸਿਹਤ ਏਜੰਸੀ, ਯੂਨਾਈਟਿਡ ਇੰਡੀਆ ਇੰਸ਼ੋਰੈਂਸ ਦੇ ਤਾਲਮੇਲ ਨਾਲ ਪੰਜਾਬ ਭਰ ਵਿੱਚ ਯੂਨੀਵਰਸਲ ਹੈਲਥਕੇਅਰ ਕਵਰੇਜ ਦੀ ਨਿਰਵਿਘਨ ਡਿਲਿਵਰੀ ਨੂੰ ਯਕੀਨੀ ਬਣਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...