November 10, 2026, 3:21 am
----------- Advertisement -----------
HomeNewsBreaking Newsਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ...

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

Published on

----------- Advertisement -----------

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ ਕਥਿਤ ਤੌਰ ‘ਤੇ ਜ਼ਹਿਰੀਲਾ ਪਦਾਰਥ ਖਾ ਲਿਆ। ਇਸ ਦੇ ਚਲਦੇ ਇੱਕ 13 ਸਾਲਾ ਲੜਕੇ ਦੀ ਮੌਤ ਹੋ ਗਈ। ਸ਼ੁਰੂਆਤੀ ਜਾਣਕਾਰੀ ਮੁਤਾਬਕ, ਇਸ ਘਟਨਾ ਦਾ ਕਾਰਨ ਇੱਕ ਔਨਲਾਈਨ ਗੇਮ ‘ਚ ਪੈਸੇ ਗੁਆਉਣਾ ਸੀ। ਪੁਲਿਸ ਇਸ ਵੇਲੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਤਿੰਨ ਦੋਸਤਾਂ ਨੇ ਜ਼ਹਿਰੀਲਾ ਪਦਾਰਥ ਖਾ ਲੈਣ ਕਾਰਨ 13 ਸਾਲਾ ਪਰਮਜੀਤ ਸਿੰਘ ਖਾਲਸਾ ਨੇ ਆਪਣੀ ਜਾਨ ਗੁਆ ​​ਦਿੱਤੀ, ਜਦੋਂ ਕਿ 21 ਸਾਲਾ ਦਿਲਪ੍ਰੀਤ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਹੈ ਤੇ ਹਸਪਤਾਲ ‘ਚ ਇਲਾਜ ਅਧੀਨ ਹੈ। ਇਸ ਦੌਰਾਨ, 15 ਸਾਲਾ ਮਨਿੰਦਰ ਸਿੰਘ ਦੀ ਹਾਲਤ ‘ਚ ਸੁਧਾਰ ਹੋਣ ਦੀ ਖ਼ਬਰ ਹੈ।

ਪਿੰਡ ਦੇ ਸਰਪੰਚ ਨੇ ਦੱਸੀ ਘਟਨਾ

ਪਿੰਡ ਦੇ ਸਰਪੰਚ ਹਰਦੀਪ ਸਿੰਘ ਨੇ ਦੱਸਿਆ ਕਿ ਤਿੰਨੇ ਦੋਸਤ ਅਕਸਰ ਇਕੱਠੇ ਸਮਾਂ ਬਿਤਾਉਂਦੇ ਸਨ। ਉਨ੍ਹਾਂ ਦੇ ਅਨੁਸਾਰ, ਮੁੱਢਲੀ ਜਾਣਕਾਰੀ ਤੋਂ ਪਤਾ ਚੱਲਦਾ ਹੈ ਕਿ ਨੌਜਵਾਨਾਂ ‘ਚੋਂ ਇੱਕ ਆਪਣੇ ਮੋਬਾਈਲ ਫੋਨ ‘ਤੇ ਔਨਲਾਈਨ ਗੇਮ ਖੇਡਦਾ ਸੀ ਤੇ ਕਾਫ਼ੀ ਪੈਸੇ ਗੁਆ ਚੁੱਕਾ ਸੀ। ਦੱਸਿਆ ਜਾ ਰਿਹਾ ਹੈ ਕਿ ਆਪਣੇ ਪਰਿਵਾਰਾਂ ਦੇ ਡਰ ਤੇ ਮਾਨਸਿਕ ਦਬਾਅ ਕਾਰਨ ਤਿੰਨਾਂ ਨੇ ਇਹ ਸਖ਼ਤ ਕਦਮ ਚੁੱਕਿਆ ਤੇ ਜ਼ਹਿਰੀਲਾ ਪਦਾਰਥ ਖਾ ਲਿਆ।

ਘਟਨਾ ਤੋਂ ਬਾਅਦ, ਪਰਿਵਾਰਕ ਮੈਂਬਰ ਤਿੰਨਾਂ ਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਪਰਮਜੀਤ ਸਿੰਘ ਖਾਲਸਾ ਨੂੰ ਮ੍ਰਿਤਕ ਐਲਾਨ ਦਿੱਤਾ। ਦਿਲਪ੍ਰੀਤ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਦੋਂ ਕਿ ਮਨਿੰਦਰ ਸਿੰਘ ਦਾ ਇਲਾਜ ਜਾਰੀ ਹੈ।

ਇਸ ਦੁਖਦਾਈ ਘਟਨਾ ਤੋਂ ਬਾਅਦ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਹਾਲਾਂਕਿ, ਪਰਿਵਾਰਕ ਮੈਂਬਰ ਕੋਈ ਵੀ ਟਿੱਪਣੀ ਕਰਨ ਤੋਂ ਗੁਰੇਜ਼ ਕਰ ਰਹੇ ਹਨ ਤੇ ਕੈਮਰੇ ਸਾਹਮਣੇ ਆਉਣ ਤੋਂ ਇਨਕਾਰ ਕਰ ਰਹੇ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਘਟਨਾ ਦੇ ਸਾਰੇ ਪਹਿਲੂਆਂ ‘ਤੇ ਵਿਚਾਰ ਕਰਦੇ ਹੋਏ ਅਗਲੀ ਕਾਰਵਾਈ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...