September 5, 2026, 1:17 pm
----------- Advertisement -----------
HomeNewsBreaking Newsਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

Published on

----------- Advertisement -----------


ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਮੁੱਢਲੀ ਜਾਣਕਾਰੀ ਮੁਤਾਬਕ ਚਾਰਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ, ਪਰ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਮੈਡੀਕਲ ਜਾਂਚ ਤੋਂ ਬਾਅਦ ਹੀ ਹੋ ਸਕੇਗੀ।

ਮ੍ਰਿਤਕਾਂ ਵਿੱਚ ਸਾਬਕਾ ਪੰਚ ਗੁਰਜੰਟ ਸਿੰਘ, ਗੁਰਪ੍ਰੀਤ ਸਿੰਘ, ਗੁਰਮੇਲ ਸਿੰਘ ਉਰਫ਼ ਗੈਲੀ ਅਤੇ ਗਾਂਧੀ ਪ੍ਰਜਾਪਤ ਸ਼ਾਮਲ ਹਨ। ਇਨ੍ਹਾਂ ਵਿੱਚ ਗੁਰਪ੍ਰੀਤ ਸਿੰਘ ਅਤੇ ਗੁਰਮੇਲ ਸਿੰਘ ਉਰਫ਼ ਗੈਲੀ ਨੌਜਵਾਨ ਸਨ, ਜਦਕਿ ਗੁਰਜੰਟ ਸਿੰਘ ਅਤੇ ਗਾਂਧੀ ਪ੍ਰਜਾਪਤ ਦੀ ਉਮਰ 50 ਸਾਲ ਤੋਂ ਵੱਧ ਦੱਸੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਗੁਰਜੰਟ ਸਿੰਘ ਖੇਤੀਬਾੜੀ ਦਾ ਕੰਮ ਕਰਦੇ ਸਨ ਅਤੇ ਕੋਟ ਸ਼ਮੀਰ ਪਿੰਡ ਦੇ ਸਾਬਕਾ ਪੰਚ ਵੀ ਰਹਿ ਚੁੱਕੇ ਸਨ। ਉੱਥੇ ਹੀ ਗੁਰਮੇਲ ਸਿੰਘ ਉਰਫ਼ ਗੈਲੀ ਇਲੈਕਟ੍ਰਿਕਲ ਮਕੈਨਿਕ ਵਜੋਂ ਕੰਮ ਕਰਦੇ ਸਨ।

ਗੁਰਪ੍ਰੀਤ ਸਿੰਘ ਦੇ ਪਿਤਾ ਅੰਗਰੇਜ਼ ਸਿੰਘ ਦਾ ਕੁਝ ਸਾਲ ਪਹਿਲਾਂ ਦੇਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਗੁਰਪ੍ਰੀਤ ਸਿੰਘ ਨੂੰ ਆਪਣੇ ਪਿਤਾ ਦੀ ਥਾਂ ਪੁਲਿਸ ਵਿਭਾਗ ਵਿੱਚ ਨੌਕਰੀ ਮਿਲੀ ਸੀ। ਗੁਰਪ੍ਰੀਤ ਸਿੰਘ ਅਤੇ ਗੁਰਮੇਲ ਸਿੰਘ ਉਰਫ਼ ਗੈਲੀ ਦੋਵੇਂ ਨੌਜਵਾਨ ਸਨ।

ਪਿੰਡ ਕੋਟ ਸ਼ਮੀਰ ਦੇ ਸਾਬਕਾ ਪਾਰਸ਼ਦ ਪਰਮਜੀਤ ਸਿੰਘ ਪੰਮਾ ਨੇ ਇਸ ਘਟਨਾ ਨੂੰ ਬੇਹੱਦ ਦੁਖਦਾਈ ਦੱਸਿਆ ਹੈ। ਉਨ੍ਹਾਂ ਕਿਹਾ ਕਿ ਚਾਰੋਂ ਵਿਅਕਤੀ ਪਿੰਡ ਨਾਲ ਜੁੜੇ ਹੋਏ ਸਨ ਅਤੇ ਆਪਣੇ ਪੱਧਰ ’ਤੇ ਪਿੰਡ ਦੀ ਸੇਵਾ ਕਰਦੇ ਰਹੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ 

ਚੰਡੀਗੜ੍ਹ, 4 ਸਤੰਬਰ:ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ...

ਈ-ਕੇਵਾਈਸੀ ਤੋਂ ਬਾਅਦ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਹੁਣ ਆਨਲਾਈਨ ਡਾਊਨਲੋਡ ਕਰ ਸਕਣਗੇ ਹੈਲਥ ਕਾਰਡ

ਚੰਡੀਗੜ੍ਹ; 04 ਸਤੰਬਰ 2026:ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ...

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...