November 16, 2026, 6:04 am
----------- Advertisement -----------
HomeNewsBreaking Newsਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

Published on

----------- Advertisement -----------

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ ਦਿਨ ਬਾਕੀ ਬਚੇ ਹਨ। ਇਹ ਯਾਤਰਾ 10 ਅਕਤੂਬਰ ਨੂੰ ਸਮਾਪਤ ਹੋ ਰਹੀ ਹੈ।

ਇਸ ਸਾਲ 20 ਮਈ ਨੂੰ ਆਰੰਭ ਹੋਈ ਇਸ ਯਾਤਰਾ ਦੌਰਾਨ ਲਗਪਗ ਸਾਢੇ ਚਾਰ ਮਹੀਨੇ ਦੇ ਸਮੇਂ ਵਿੱਚ ਕਰੀਬ 3 ਲੱਖ 68 ਹਜ਼ਾਰ ਸ਼ਰਧਾਲੂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋਏ ਹਨ। ਤਕਰੀਬਨ 15 ਹਜ਼ਾਰ ਫੁੱਟ ਤੋਂ ਵਧੇਰੇ ਉਚਾਈ ‘ਤੇ ਸਥਾਪਿਤ ਇਸ ਅਸਥਾਨ ‘ਤੇ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦੀ ਇਹ ਗਿਣਤੀ ਪਿਛਲੇ ਸਾਰੇ ਸਾਲਾਂ ਨਾਲੋਂ ਵੱਧ ਹੈ।

ਉੱਥੇ ਹੀ ਆਉਣ ਵਾਲੀ 10 ਅਕਤੂਬਰ ਨੂੰ ਬਾਅਦ ਦੁਪਹਿਰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਸਿੱਖ ਸੰਗਤ ਲਈ ਸੀਤ ਕਾਲ ਵਾਸਤੇ ਬੰਦ ਕਰ ਦਿੱਤੇ ਜਾਣਗੇ। ਇਸ ਸਬੰਧ ਵਿੱਚ ਸਵੇਰੇ 10 ਵਜੇ ਸੁਖਮਨੀ ਸਾਹਿਬ ਦੇ ਪਾਠ ਆਰੰਭ ਹੋਣਗੇ, 11 ਵਜੇ ਗੁਰਬਾਣੀ ਦਾ ਕੀਰਤਨ, 12 ਵਜੇ ਸਮਾਪਤੀ ਦੀ ਅਰਦਾਸ ਹੋਵੇਗੀ ਅਤੇ ਲਗਪਗ 1 ਵਜੇ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਸੀਤ ਕਾਲ ਵਾਸਤੇ ਸੁਖਾਸਨ ਵਾਲੇ ਅਸਥਾਨ ‘ਤੇ ਲੈ ਜਾਇਆ ਜਾਵੇਗਾ।

ਇਸ ਪ੍ਰੋਗਰਾਮ ਦੀ ਪੁਸ਼ਟੀ ਕਰਦਿਆਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰਸਟ ਦੇ ਸੀ ਈ ਓ ਭਾਈ ਸੇਵਾ ਸਿੰਘ ਨੇ ਦੱਸਿਆ ਕਿ ਭਾਰਤੀ ਫ਼ੌਜ ਦੀ 418 ਇੰਡੀਪੈਂਡੈਂਟ ਰੈਜੀਮੈਂਟ ਦੇ ਸਿੱਖ ਲਾਈਟ ਬੈਂਡ ਵੱਲੋਂ ਸਮਾਪਤੀ ਸਮਾਗਮ ਸਮੇਂ ਸ਼ਬਦੀ ਧੁਨਾਂ ਦਾ ਗਾਇਨ ਕੀਤਾ ਜਾਵੇਗਾ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਾਵਨ ਸਰੂਪ ਨੂੰ ਪ੍ਰਕਾਸ਼ ਅਸਥਾਨ ਤੋਂ ਸੀਤਕਾਲ ਵਾਸਤੇ ਸੁਖਆਸਨ ਅਸਥਾਨ ‘ਤੇ ਲਿਜਾਇਆ ਜਾਵੇਗਾ।

ਉੱਥੇ ਹੀ ਸਮਾਪਤੀ ਸਮਾਗਮ ਦੀਆਂ ਤਿਆਰੀਆਂ ਵਾਸਤੇ ਟਰਸਟ ਦੇ ਮੁਖੀ ਨਰਿੰਦਰਜੀਤ ਸਿੰਘ ਬਿੰਦਰਾ ਵੀ ਗੁਰਦੁਆਰਾ ਗੋਬਿੰਦ ਘਾਟ ਪੁੱਜ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੇ ਸਾਲਾਨਾ ਸਮਾਪਤੀ ਸਮਾਗਮ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਉਨ੍ਹਾਂ ਉਮੀਦ ਪ੍ਰਗਟਾਈ ਹੈ ਕਿ ਯਾਤਰਾ ਦੀ ਸਮਾਪਤੀ ਤੱਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਇਸ ਵਾਰ ਪੌਣੇ ਚਾਰ ਲੱਖ ਤੋਂ ਵੱਧ ਜਾਵੇਗੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਹੈ ਕਿ ਸਮਾਪਤੀ ਤੋਂ ਪਹਿਲਾਂ ਸੰਗਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਲਈ ਪ੍ਰੋਗਰਾਮ ਬਣਾ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...