June 28, 2026, 9:55 am
----------- Advertisement -----------
HomeNewsLatest Newsਪੰਜਾਬ ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ 'ਤੇ ਦਿੱਤੇ ਜਾ ਰਹੇ...

ਪੰਜਾਬ ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ ‘ਤੇ ਦਿੱਤੇ ਜਾ ਰਹੇ ਹਨ 6 ਹਜ਼ਾਰ ਰੁਪਏ: ਡਾ. ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 8 ਨਵੰਬਰ (ਬਲਜੀਤ ਮਰਵਾਹਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ `ਤੇ 6 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿੱਥੇ ਇਸ ਯੋਜਨਾ ਨੂੰ ਲਾਗੂ ਕਰਨ ਦਾ ਉਦੇਸ਼ ਲੜਕੀਆਂ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨਾ ਹੈ, ਉੱਥੇ ਹੀ ਔਰਤਾਂ ਨੂੰ ਅੰਸ਼ਕ ਮੁਆਵਜਾ ਪ੍ਰਦਾਨ ਕਰਕੇ ਉਨ੍ਹਾਂ ਦੀ ਸਿਹਤ ਵਿੱਚ ਬੱਚੇ ਦੇ ਜਣੇਪੇ ਤੋਂ ਪਹਿਲਾਂ ਅਤੇ ਬਾਅਦ ਵਿੱਚ ਸੁਧਾਰ ਕਰਨਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ ਤੇ 5000 ਰੁਪਏ ਦੋ ਕਿਸ਼ਤਾਂ ਵਿੱਚ (3000+2000) ਦਿੱਤੇ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਯੋਜਨਾ 'ਚ ਵਾਧਾ ਕਰਦਿਆਂ ਹੁਣ ਦੂਜਾ ਬੱਚਾ ਲੜਕੀ ਪੈਦਾ ਹੋਣਤੇ 6000 ਰੁਪਏ ਦਿੱਤੇ ਜਾ ਰਹੇ ਹਨ। ਇਹ ਰਾਸ਼ੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤੀ ਜਾ ਰਹੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਲੜਕੀਆਂ ਦੇ ਘੱਟ ਰਹੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਇਸ ਵਿੱਤੀ ਸਹਾਇਤਾ ਲਈ ਫਾਰਮ ਭਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਆਧਾਰ ਕਾਰਡ ਲਿੰਕਡ ਬੈਂਕ ਖਾਤਿਆਂ/ ਡਾਕਘਰ ਖਾਤਿਆਂ ਵਿੱਚ ਕੀਤੀ ਜਾਵੇਗੀ।

ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿੱਚ ਚਾਲੂ ਵਿੱਤੀ ਸਾਲ ਦੌਰਾਨ ਕੁੱਲ 13321 ਔਰਤ ਲਾਭਪਾਤਰੀਆਂ ਨੂੰ 5.25 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਵੰਡੀ ਜਾ ਚੁੱਕੀ ਹੈ।

ਡਾ. ਬਲਜੀਤ ਕੌਰ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਯੋਗ ਲਾਭਪਾਤਰੀਆਂ ਦੇ ਫਾਰਮ ਤੁਰੰਤ ਭਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਇਸ ਸਬੰਧੀ ਜਾਗਰੂਕ ਕਰਕੇ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਲਾਭਪਾਤਰੀ ਆਪਣੇ ਜ਼ਿਲ੍ਹੇ ਦੇ ਆਂਗਣਵਾੜੀ ਸੈਂਟਰ/ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅਤੇ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਵੀ ਸੰਪਰਕ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...