September 14, 2024, 8:52 pm
----------- Advertisement -----------
HomeNewsਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੁਆਰਾ 4151 ਨੌਕਰੀਆਂ ਪ੍ਰਦਾਨ...

ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੁਆਰਾ 4151 ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ – ਹਰਭਜਨ ਸਿੰਘ ਈ.ਟੀ.ਓ.

Published on

----------- Advertisement -----------

ਚੰਡੀਗੜ੍ਹ, 27 ਸਤੰਬਰ (ਬਲਜੀਤ ਮਰਵਾਹਾ) – ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਖਾਲੀ ਅਸਾਮੀਆਂ ਨੂੰ ਭਰ ਕੇ ਸਰਕਾਰੀ ਅਦਾਰਿਆਂ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਦੇ ਕੀਤੇ ਜਾ ਰਹੇ ਯਤਨਾਂ ਤਹਿਤ ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਵੱਲੋਂ 4151 ਨਵੀਆਂ ਭਰਤੀਆਂ ਕੀਤੀਆਂ ਗਈਆਂ ਹਨ।

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵੱਲੋਂ ਆਪਣੇ ਵਡਮੁੱਲੇ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅਪ੍ਰੈਲ 2022 ਤੋਂ ਸਤੰਬਰ 2023 ਤੱਕ ਕੁੱਲ 4087 ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ । ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਨੂੰ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 23 ਸਤੰਬਰ ਨੂੰ ਕਰਵਾਏ ਗਏ ਸਮਾਗਮ ਦੌਰਾਨ 51 ਇਲੈਕਟ੍ਰੀਕਲ ਕਾਡਰ ਅਤੇ 13 ਸਿਵਲ ਕਾਡਰ ਦੇ ਸਹਾਇਕ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।

ਬਿਜਲੀ ਮੰਤਰੀ ਨੇ ਕਿਹਾ ਕਿ ਇਹ ਸਾਰੀਆਂ ਭਰਤੀਆਂ ਪਾਰਦਰਸ਼ੀ ਅਤੇ ਨਿਰਪੱਖ ਪ੍ਰਕਿਰਿਆ ਰਾਹੀਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਕੀਤੇ ਗਏ 64 ਸਹਾਇਕ ਇੰਜੀਨੀਅਰਾਂ ਦੀ ਭਰਤੀ ਗ੍ਰੈਜੂਏਟ ਐਪਟੀਟਿਊਡ ਟੈਸਟ (ਗੇਟ) ਦੇ ਆਧਾਰ ‘ਤੇ ਕੀਤੀ ਗਈ ਹੈ, ਜੋ ਕਿ ਰਾਸ਼ਟਰੀ ਪੱਧਰ ‘ਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਂਦੀ ਹੈ।

ਹਰਭਜਨ ਸਿੰਘ ਈ.ਟੀ.ਓ ਨੇ ਬਿਜਲੀ ਵਿਭਾਗ ਵਿੱਚ ਭਰਤੀਆਂ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਪਿਛਲੇ ਡੇਢ ਸਾਲ ਦੌਰਾਨ ਦਿੱਤੀਆਂ ਗਈਆਂ ਕੁੱਲ ਨੌਕਰੀਆਂ ਵਿੱਚੋਂ 2825 ਨੌਕਰੀਆਂ ਸਿੱਧੀ ਭਰਤੀ ਰਾਹੀਂ ਅਤੇ 578 ਨੌਕਰੀਆਂ ਤਰਸ ਦੇ ਆਧਾਰ ‘ਤੇ ਪੀ.ਐਸ.ਪੀ.ਸੀ.ਐਲ. ਵਿੱਚ ਦਿੱਤੀਆਂ ਗਈਆਂ ਜਦਕਿ 748 ਨੌਕਰੀਆਂ ਪੀ.ਐਸ.ਟੀ.ਸੀ.ਐਲ ਦੁਆਰਾ ਸਿੱਧੀ ਭਰਤੀ ਰਾਹੀਂ ਦਿੱਤੀਆਂ ਗਈਆਂ।

ਬਿਜਲੀ ਮੰਤਰੀ ਨੇ ਕਿਹਾ ਕਿ ਜਿੱਥੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਖ-ਵੱਖ ਸ਼੍ਰੇਣੀਆਂ ਦੇ ਇੱਕ ਕਰੋੜ ਤੋਂ ਵੱਧ ਖਪਤਕਾਰਾਂ ਦੇ ਘਰਾਂ ਨੂੰ ਰੋਸ਼ਨ ਕਰ ਰਹੀ ਹੈ, ਉੱਥੇ ਹੀ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਮਿਆਰੀ ਟਰਾਂਸਮਿਸ਼ਨ ਮੁਹੱਈਆ ਕਰਵਾਉਣ ਦੇ ਨਾਲ-ਨਾਲ ਬਿਜਲੀ ਦੇ ਟਰਾਂਸਮਿਸ਼ਨ ਦੇ ਨੁਕਸਾਨ ਨੂੰ ਕਾਬੂ ਕਰਨ ਅਤੇ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਪੋਰੇਸ਼ਨਾਂ ਵੱਲੋਂ ਪਾਰਦਰਸ਼ੀ ਢੰਗ ਨਾਲ ਕੀਤੀਆਂ ਭਰਤੀਆਂ ਸਦਕਾ ਬਿਜਲੀ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਕਈ ਗੁਣਾ ਵਾਧਾ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਜਾਂਚ ਜਾਰੀ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਬੰਦਾ ਸਿੰਘ ਬਹਾਦਰ ਹੋਸਟਲ ‘ਚ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ ਕਰ...

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਮੈਂਟਲ ਹਸਪਤਾਲ ਅੰਮ੍ਰਿਤਸਰ ਦਾ ਕੀਤਾ ਦੌਰਾ

ਅੰਮ੍ਰਿਤਸਰ 14 ਸਤੰਬਰ, 2024 ਜਸਟਿਸ ਸੰਤ ਪ੍ਰਕਾਸ਼, ਚੇਅਰਪਰਸਨ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ...

ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋ ਸੰਭਾਲਿਆ ਅਹੁੱਦਾ, ਜਿਲ੍ਹਾਂ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ 14 ਸਤੰਬਰ:   2014 ਬੈਂਚ ਦੀ ਅਧਿਕਾਰੀ ਸ਼ਾਕਸ਼ੀ ਸਾਹਨੀ ਨੇ ਅੱਜ ਡਿਪਟੀ ਕਮਿਸ਼ਨਰ...

ਬੱਚਿਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਖਾਣੇ ‘ਚ ਜ਼ਰੂਰ ਸ਼ਾਮਲ ਕਰੋ ਇਹ ਸੂਪਰਫੂਡ

ਅੱਜ ਦੇ ਸਮੇਂ ਵਿੱਚ ਬੱਚੇ ਪੌਸ਼ਟਿਕ ਖੁਰਾਕ ਦੀ ਥਾਂ ਜੰਕ ਫੂਡ ਖਾਣਾ ਜ਼ਿਆਦਾ ਪਸੰਦ...

ਚੰਡੀਗੜ੍ਹ: ਰਾਤ ਦੀਆਂ ਸ਼ਿਫਟਾਂ ‘ਚ ਕੰਮ ਕਰਨ ਵਾਲੀਆਂ ਔਰਤਾਂ ਦੀ ਸੁਰੱਖਿਆ ਲਈ ਜਾਰੀ ਸਖ਼ਤ ਹਦਾਇਤਾਂ

ਔਰਤਾਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਚੰਡੀਗੜ੍ਹ ਜ਼ਿਲ੍ਹਾ ਪ੍ਰਸ਼ਾਸਨ ਨੇ ਰਾਤ ਦੀਆਂ ਸ਼ਿਫਟਾਂ ਵਿੱਚ...

ਕੋਲਕਾਤਾ ਰੇਪ-ਮਰਡਰ: ਜੂਨੀਅਰ ਡਾਕਟਰਾਂ ਨੂੰ ਮਿਲਣ ਪਹੁੰਚੀ ਮਮਤਾ ਬੈਨਰਜੀ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸਿਹਤ ਭਵਨ ਦੇ ਬਾਹਰ ਪ੍ਰਦਰਸ਼ਨ ਕਰ ਰਹੇ...

ਜਲੰਧਰ ‘ਚ ਪੁਲਿਸ ਮੁਲਾਜ਼ਮ ਸਮੇਤ 7 ਅਪਰਾਧੀ ਗ੍ਰਿਫਤਾਰ

ਜਲੰਧਰ ਦੇਹਾਤ ਪੁਲਿਸ ਨੇ ਏ ਕੈਟਾਗਰੀ ਦੇ ਅਪਰਾਧੀ ਗਿਰੋਹ ਦੇ 7 ਸਾਥੀਆਂ ਨੂੰ ਗ੍ਰਿਫਤਾਰ...

ਜਤਿੰਦਰ ਜੋਰਵਾਲ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵੱਜੋਂ ਕਾਰਜਭਾਰ ਸੰਭਾਲਿਆ

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ...

ਸਿਹਤ ਲਈ ਫ਼ਾਇਦੇਮੰਦ ਹੈ ਭਿੰਡੀ ਦਾ ਪਾਣੀ, ਇਸ ਨੂੰ ਰੋਜ਼ਾਨਾ ਪੀਣ ਨਾਲ ਸ਼ੂਗਰ ਅਤੇ ਦਿਲ ਦੀਆਂ ਬੀਮਾਰੀਆਂ ਤੋਂ ਮਿਲੇਗੀ ਰਾਹਤ

ਭਿੰਡੀ ਦੀ ਸਬਜ਼ੀ ਲੋਕ ਖਾਣਾ ਬਹੁਤ ਪਸੰਦ ਕਰਦੇ ਹਨ। ਇਸ ਸਬਜ਼ੀ ਨੂੰ ਅਲੱਗ-ਅਲੱਗ ਤਰੀਕੇ...