October 26, 2026, 4:23 pm
----------- Advertisement -----------
HomeNewsLatest Newsਪੰਜਾਬ ਪੁਲਿਸ ਦੇ 7 PPS ਅਧਿਕਾਰੀਆਂ ਸਮੇਤ 15 ਮੁਲਾਜ਼ਮਾਂ ਨੂੰ ‘ਡਿਊਟੀ ਪ੍ਰਤੀ...

ਪੰਜਾਬ ਪੁਲਿਸ ਦੇ 7 PPS ਅਧਿਕਾਰੀਆਂ ਸਮੇਤ 15 ਮੁਲਾਜ਼ਮਾਂ ਨੂੰ ‘ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ’ ਨਾਲ ਕੀਤਾ ਜਾਵੇਗਾ ਸਨਮਾਨਿਤ

Published on

----------- Advertisement -----------

ਚੰਡੀਗੜ੍ਹ, 14 ਅਗਸਤ (ਬਲਜੀਤ ਮਰਵਾਹਾ) : ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ ਪੰਜਾਬ ਦੇ ਰਾਜਪਾਲ ਨੇ ਅੱਜ ਸੁਤੰਤਰਤਾ ਦਿਵਸ-2023 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਨਾਮਜ਼ਦ ਕੀਤੇ ਗਏ 4 ਅਧਿਕਾਰੀਆਂ/ਕਰਮਚਾਰੀਆਂ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਦੋ ਪੀਪੀਐਸ ਅਧਿਕਾਰੀ ਏਆਈਜੀ ਸੰਦੀਪ ਗੋਇਲ ਅਤੇ ਡੀਐਸਪੀ ਬਿਕਰਮ ਬਰਾੜ ਸ਼ਾਮਲ ਹਨ ਅਤੇ ਬਾਕੀ ਦੋ ਮੁਲਾਜ਼ਮਾਂ ਵਿੱਚ ਇੰਸਪੈਕਟਰ ਪੁਸ਼ਵਿੰਦਰ ਸਿੰਘ ਅਤੇ ਕਾਂਸਟੇਬਲ ਨਵਨੀਤ ਸਿੰਘ ਸ਼ਾਮਲ ਹਨ।

ਇਸੇ ਤਰ੍ਹਾਂ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਲਈ ਚੁਣੇ ਗਏ ਅਧਿਕਾਰੀਆਂ/ਕਰਮਚਾਰੀਆਂ ਵਿੱਚ ਸੱਤ ਪੀਪੀਐਸ ਅਧਿਕਾਰੀ ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ, ਏਆਈਜੀ ਜ਼ੋਨਲ ਸੀਆਈਡੀ ਪਟਿਆਲਾ ਆਲਮ ਵਿਜੈ ਸਿੰਘ, ਐਸਪੀ ਇਨਵੈਸਟੀਗੇਸ਼ਨ ਤਰਨਤਾਰਨ ਵਿਸ਼ਾਲਜੀਤ ਸਿੰਘ, ਡੀਐਸਪੀ ਐਸਟੀਐਫ ਲੁਧਿਆਣਾ ਰੇਂਜ ਦਵਿੰਦਰ ਕੁਮਾਰ, ਡੀਐਸਪੀ ਆਪਰੇਸ਼ਨ ਸੰਜੀਵਨ ਗੁਰੂ, ਡੀਐਸਪੀ ਫਲਾਇੰਗ ਸਕੁਐਡ ਵਿਜੀਲੈਂਸ ਬਿਊਰੋ ਬਰਿੰਦਰ ਸਿੰਘ ਅਤੇ ਡੀ.ਐਸ.ਪੀ. ਪੀ.ਏ.ਪੀ. ਟਰੇਨਿੰਗ ਸੈਂਟਰ ਜਲੰਧਰ ਸੁਭਾਸ਼ ਚੰਦਰ ਅਰੋੜਾ ਤੋਂ ਇਲਾਵਾ ਇੰਸਪੈਕਟਰ ਸ਼ਿਵ ਕੁਮਾਰ, ਐਸਆਈ ਗੁਰਿੰਦਰ ਸਿੰਘ, ਐਸਆਈ ਸੁਰੇਸ਼ ਕੁਮਾਰ, ਐਸਆਈ ਅਕਸ਼ੈਦੀਪ ਸਿੰਘ, ਏਐਸਆਈ ਇਕਬਾਲ ਸਿੰਘ, ਏਐਸਆਈ ਹਰਵਿੰਦਰ ਸਿੰਘ, ਏਐਸਆਈ ਦਿਨੇਸ਼ ਕੁਮਾਰ ਅਤੇ ਏਐਸਆਈ ਸੁਰਿੰਦਰਪਾਲ ਸਿੰਘ ਸ਼ਾਮਲ ਹਨ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਵਾਰਡ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਮਾਨਤਾਵਾਂ ਪੁਲਿਸ ਬਲ ਨੂੰ ਹੋਰ ਵੀ ਲਗਨ ਅਤੇ ਸਮਰਪਣ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ...