September 5, 2026, 7:45 pm
----------- Advertisement -----------
HomeNewsBreaking Newsਮਕੌੜਾ ਪਤਨ ਰਾਵੀ ਦਰਿਆ ‘ਤੇ ਬਣਿਆ ਅਸਥਾਈ ਪੁਲ ਚੁੱਕੇ ਜਾਣ ਕਾਰਨ 7...

ਮਕੌੜਾ ਪਤਨ ਰਾਵੀ ਦਰਿਆ ‘ਤੇ ਬਣਿਆ ਅਸਥਾਈ ਪੁਲ ਚੁੱਕੇ ਜਾਣ ਕਾਰਨ 7 ਪਿੰਡਾਂ ਦਾ ਸਪੰਰਕ ਭਾਰਤ ਨਾਲੋਂ ਟੁੱਟਿਆ

Published on

----------- Advertisement -----------

ਜਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਕਸਬਾ ਦੀਨਾਨਗਰ ਅਧੀਨ ਪੈਂਦੇ ਮਕੋੜਾ ਪਤਨ ਰਾਵੀ ਦਰਿਆ ਤੇ ਬਣਿਆ ਅਸਥਾਈ ਪੁਲ ਚੁੱਕੇ ਜਾਣ ਕਾਰਨ ਰਾਵੀ ਦਰਿਆ ਤੋਂ ਪਾਰ ਵੱਸਦੇ 7 ਪਿੰਡਾਂ ਦਾ ਸੰਪਰਕ ਭਾਰਤ ਦੇਸ਼ ਨਾਲ ਟੁੱਟ ਚੁੱਕਾ ਅਤੇ ਇਹਨਾਂ ਪਿੰਡਾ ਨੂੰ ਜਾਣ ਦਾ ਇਕ ਮਾਤਰ ਸਹਾਰਾ ਕਿਸ਼ਤੀ ਹੈ ਆਜ਼ਾਦੀ ਤੋਂ ਬਾਅਦ ਇਸ ਰਾਵੀ ਦਰਿਆ ਤੋਂ ਪਾਰ 14 ਪਿੰਡ ਵਸਦੇ ਸ਼ਨ ਪਰ ਆਜ਼ਾਦੀ ਦੇ 76 ਸਾਲ ਬੀਤ ਜਾਣ ਦੇ ਬਵਜੂਦ ਇਹਨਾਂ ਪਿੰਡਾ ਦੀ ਕਿਸੇ ਸਰਕਾਰ ਨੇ ਸਾਰ ਨਹੀਂ ਲਈ ਜਿੱਸ ਕਰਕੇ ਕਈ ਲੋਕ ਇਹਨਾਂ ਪਿੰਡਾ ਨੂੰ ਛੱਡ ਕੇ ਜਾਂ ਚੁੱਕੇ ਹਨ ਇਸ ਵਕਤ ਰਾਵੀ ਦਰਿਆ ਤੋਂ ਪਾਰ ਸਿਰਫ 14 ਵਿੱਚੋ 7 ਪਿੰਡ ਹੀ ਮਜੂਦ ਹਨ ਇਹਨਾ ਲੋਕਾਂ ਨੂੰ ਵਿ ਰਾਵੀ ਦਰਿਆ ਤੇ ਪਕਾ ਪੁੱਲ ਨਾ ਹੋਣ ਕਰਕੇ ਕੋਈ ਸੁੱਖ ਸਹੂਲਤ ਨਹੀਂ ਹੈ ਜਿਸ ਕਰਕੇ ਅੱਜ ਵਿ ਦੇਸ਼ ਦੀ ਆਜ਼ਾਦੀ ਇਹਨਾਂ ਲਈ ਕੋਈ ਮਾਇਨੇ ਨਹੀਂ ਰੱਖਦੀ

ਰਾਵੀ ਦਰਿਆ ਤੋਂ ਪਾਰ ਵੱਸਦੇ ਪਿੰਡਾ ਦੇ ਲੋਕਾਂ ਨੇ ਦਸਿਆ ਕਿ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਲਗਭਗ ਦਰਜਨ ਪਿੰਡਾਂ ਦੇ ਲੋਕ ਕਹਿਣ ਨੂੰ ਤਾਂ ਭਾਰਤ ਦਾ ਹਿੱਸਾ ਹਨ ਪਰ ਬਰਸਾਤ ਦੇ ਦਿਨਾਂ ਵਿਚ ਇਨ੍ਹਾਂ ਪਿੰਡਾਂ ਦੇ ਲੋਕ ਖ਼ੁਦ ਨੂੰ ਬੇਸਹਾਰਾ ਮਹਿਸੂਸ ਕਰਦੇ ਹਨ। ਆਜ਼ਾਦੀ ਦੇ ਏਨੇ ਸਾਲ ਬੀਤ ਜਾਣ ਤੋਂ ਬਾਅਦ ਵੀ ਪੁਲ ਦੇ ਪਾਰ ਵੱਸਦੇ 7 ਪਿੰਡਾਂ ਦੇ ਲੋਕ ਆਪਣੇ ਆਪ ਨੂੰ ਗ਼ੁਲਾਮ ਸੱਮਝਦੇ ਹਨ, ਕਿਉਂਕਿ ਜਦ ਵੀ ਇਹ ਅਸਥਾਈ ਪੁਲ ਚੁੱਕ ਲਿਆ ਜਾਂਦਾ ਹੈ ਤਾਂ ਇਹਨਾਂ ਲੋਕਾਂ ਦਾ ਸੰਪਰਕ ਦੇਸ਼ ਨਾਲੋਂ ਟੁੱਟ ਜਾਂਦਾ ਹੈ। ਕਈ ਲੋਕ ਤਾਂ ਕਹਿੰਦੇ ਹਨ ਕਿ ਇਨ੍ਹਾਂ ਦਿਨਾਂ ਵਿਚ ਸਾਨੂੰ ਇਹ ਪਤਾ ਨਹੀਂ ਚਲਦਾ ਕਿ ਅਸੀਂ ਕਿਸ ਦੇਸ਼ ਦੇ ਨਾਗਰਿਕ ਹਾਂ ਕਿਉਂਕਿ ਇਹ ਇਲਾਕਾ ਦੋ ਦਰਿਆਵਾਂ ਦੇ ਪਾਰ ਅਤੇ ਐਲ ਓ ਸੀ ਦੇ ਨਾਲ ਲੱਗਦਾ ਹੈ। ਬਰਸਾਤ ਦੇ ਮੌਸਮ ਵਿਚ ਨਹਿਰੀ ਵਿਭਾਗ ਵੱਲੋਂ ਬਣਾਇਆ ਗਿਆ ਪਲਟੂਨ ਪੁਲ ਚੁੱਕ ਲਿਆ ਜਾਂਦਾ ਹੈ ਤੇ ਲੋਕਾਂ ਨੂੰ ਆਉਣ-ਜਾਣ ਲਈ ਇਕ ਮਾਤਰ ਬੇੜੀ ਦਾ ਸਹਾਰਾ ਲੈਣਾ ਪੈਂਦਾ ਹੈ। ਜੋ ਦਰਿਆ ਚ ਪਾਣੀ ਦਾ ਪੱਧਰ ਜਿਆਦਾ ਹੋਣ ਕਰਕੇ ਕਈ ਵਾਰ ਨਹੀ ਚੱਲ ਸਕਦੀ ਅਤੇ ਪਾਰ ਵਸਦੇ 7 ਪਿੰਡ ਇਕ ਟਾਪੂ ਬਣ ਜਾਂਦੇ ਹਨ ਤੇ ਫਿਰ ਲੋਕਾ ਦੇ ਆਉਣ ਜਾਣੂ ਦਾ ਕੋਈ ਸਾਧਨ ਨਹੀਂ ਹੁੰਦਾ । ਰਾਵੀ ਦਰਿਆ ਤੋਂ ਪਾਰ ਪੈਂਦੇ 7 ਪਿੰਡ ਭਰਿਆਲ, ਤੂਰਬਾਨੀ, ਰਾਏਪੁਰ ਚਿੱਬ, ਮੰਮੀ ਚਕਰੰਗਾਂ, ਕਜਲੇ, ਝੁੰਬਰ, ਲਸਿਆਣ ਆਦਿ ਪਿੰਡਾਂ ਦੇ ਲੋਕ ਅਕਸਰ ਹਰ ਸਾਲ ਸਰਕਾਰ ਤੋਂ ਪੱਕੇ ਪੁਲ ਦੀ ਆਸ ਰੱਖਦੇ ਹਨ ਪਰ ਸਿਵਾਏ ਲਾਰਿਆਂ ਦੇ ਕੁਝ ਨਹੀਂ ਮਿਲਦਾ।

ਜ਼ਿਕਰਯੋਗ ਹੈ ਕਿ ਮਕੌੜਾ ਪੱਤਣ ‘ਤੇ ਦੋ ਦਰਿਆਵਾਂ ਦਾ ਮੇਲ਼ ਹੁੰਦਾ ਹੈ। ਇੱਕ ਜੰਮੂ-ਕਸ਼ਮੀਰ ਤੋਂ ਆਉਂਦਾ ਬਰਸਾਤੀ ਦਰਿਆ ਉਝ ਤੇ ਦੂਜਾ ਸ਼ਿਵਾਲਿਕ ਦੀਆਂ ਪਹਾੜੀਆਂ ‘ਚੋਂ ਨਿਕਲ ਕੇ ਮਾਧੋਪੁਰ ਤੋਂ ਹੁੰਦਾ ਹੋਇਆ ਸਦਾਬਹਾਰ ਦਰਿਆ ਰਾਵੀ ਇਸ ਜਗ੍ਹਾ ‘ਤੇ ਉਂਝ ਦਰਿਆ ਨਾਲ ਮਿਲ ਕੇ ਇੱਕ ਝੀਲ ਦਾ ਰੂਪ ਧਾਰਨ ਕਰ ਲੈਂਦਾ ਹੈ। ਇਸ ਜਗ੍ਹਾ ‘ਤੇ ਵਿਭਾਗ ਵੱਲੋਂ ਹਰ ਸਾਲ ਆਰਜ਼ੀ ਪਲਟੂਨ ਪੁਲ ਅਕਤੂਬਰ-ਨਵੰਬਰ ਮਹੀਨੇ ਵਿਚ ਪਾਇਆ ਜਾਂਦਾ ਹੈ ਅਤੇ ਬਰਸਾਤ ਦਾ ਮੌਸਮ ਆਉਣ ‘ਤੇ ਚੁੱਕ ਲਿਆ ਜਾਂਦਾ ਹੈ ਜੋ ਕਿ ਦਰਿਆ ਦੇ ਆਰ-ਪਾਰ ਜਾਣ ਦਾ ਇੱਕਮਾਤਰ ਸਾਧਨ ਹੁੰਦਾ ਹੈ ਜਿਸ ਰਾਹੀਂ ਪਾਰ ਰਹਿੰਦੇ ਕਿਸਾਨ ਆਪਣੇ ਟ੍ਰੈਕਟਰ-ਟਰਾਲੀਆਂ ਵਿਚ ਖੇਤੀ ਲਈ ਲੋੜੀਂਦਾ ਸਾਮਾਨ ਲੈ ਕੇ ਜਾਂਦੇ ਹਨ। ਇਸ ਵਾਰ ਵਿਭਾਗ ਵੱਲੋਂ 15 ਦਿਨ ਪਹਿਲਾਂ ਹੀ ਪਲਟੂਨ ਪੁਲ ਚੁੱਕ ਲਿਆ ਗਿਆ ਹੈ। ਜਿਸ ਨਾਲ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...