September 9, 2026, 11:49 am
----------- Advertisement -----------
HomeNewsBreaking Newsਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

Published on

----------- Advertisement -----------

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇੱਥੇ ਇੱਕ 75 ਸਾਲ ਦੇ ਬਜ਼ੁਰਗ ਵਿਅਕਤੀ ਦਾ ਹੱਥ ਪੈਰ ਬੰਨ੍ਹ ਕੇ ਬੁਰੀ ਤਰਾਂ ਕਤਲ ਕਰ ਦਿੱਤਾ ਗਿਆ। ਮ੍ਰਿਤਕ ਬਜ਼ੁਰਗ ਦੀ ਪਛਾਣ ਮੱਘਰ ਸਿੰਘ ਪੁੱਤਰ ਇੰਦਰ ਸਿੰਘ ਵਜੋਂ ਹੋਈ ਹੈ। ਉਹ ਰੇਹੜੀ ਚਲਾਉਣ ਦਾ ਕੰਮ ਕਰਦਾ ਸੀ ਅਤੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮੱਘਰ ਸਿੰਘ ਦੇ ਪੋਤੇ ਦੀ ਘਰਵਾਲੀ ਨੇ ਦੱਸਿਆ ਕਿ ਜਦ ਮੈਂ ਸਵੇਰੇ 8 ਵਜੇ ਕੰਧ ਉੱਪਰ ਦੀ ਆਵਾਜ਼ਾਂ ਮਾਰੀਆਂ ਤਾਂ ਅੰਦਰੋਂ ਕੋਈ ਆਵਾਜ਼ ਨਾ ਆਉਣ ਕਰਕੇ ਮੈਂ ਆਸ ਪਾਸ ਦੀਆਂ ਮਹਿਲਾਵਾਂ ਨੂੰ ਨਾਲ ਲੈ ਕੇ ਅੰਦਰ ਗਈ ਤਾਂ ਸਾਡੇ ਦਾਦੇ ਦਾ ਬੁਰੀ ਤਰ੍ਹਾਂ ਕਤਲ ਕੀਤਾ ਹੋਇਆ ਸੀ। ਮ੍ਰਿਤਕ ਮੱਘਰ ਸਿੰਘ ਦੇ ਦੋ ਲੜਕਿਆਂ ਵਿੱਚੋਂ ਇੱਕ ਅਲੱਗ ਅਤੇ ਇੱਕ ਮੱਘਰ ਸਿੰਘ ਦੇ ਨਾਲ ਹੀ ਰਹਿੰਦਾ ਸੀ ਜੋ ਕਿ ਘਟਨਾ ਵਾਲੀ ਰਾਤ ਆਪਣੇ ਨਾਨਕੇ ਪਿੰਡ ਗਿਆ ਹੋਇਆ ਸੀ।

ਥਾਣਾ ਭਦੌੜ ਪੁਲਿਸ ਮੌਕੇ ‘ਤੇ ਤਫਤੀਸ਼ ਵਿੱਚ ਲੱਗੀ ਹੋਈ ਹੈ। ਇਸ ਮੌਕੇ ਐਸ ਪੀ ਡੀ ਸੰਜੀਵ ਗੋਇਲ ਨੇ ਮੌਕੇ ‘ਤੇ ਆ ਕੇ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਉਹਨਾਂ ਕਿਹਾ ਕਿ ਦੋਸ਼ੀਆਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਚੰਡੀਗੜ੍ਹ 8 ਸਤੰਬਰ:ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ...

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਨਵੀਂ ਦਿੱਲੀ, 8 ਸਤੰਬਰ:ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ...

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਸਤੰਬਰ:ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ...

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...