November 12, 2026, 2:52 am
----------- Advertisement -----------
HomeNewsਮੁੱਖ ਮੰਤਰੀ ਚਿਹਰਾ ਚੁਣਨ ਲਈ ‘ਆਪ’ ਵੱਲੋਂ ਜਾਰੀ ਨੰਬਰ ’ਤੇ 24 ਘੰਟਿਆਂ...

ਮੁੱਖ ਮੰਤਰੀ ਚਿਹਰਾ ਚੁਣਨ ਲਈ ‘ਆਪ’ ਵੱਲੋਂ ਜਾਰੀ ਨੰਬਰ ’ਤੇ 24 ਘੰਟਿਆਂ ਵਿੱਚ ਹੀ 8 ਲੱਖ ਤੋਂ ਜ਼ਿਆਦਾ ਲੋਕਾਂ ਨੇ ਰੱਖਿਆ ਪੱਖ

Published on

----------- Advertisement -----------

ਚੰਡੀਗੜ੍ਹ:ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਵਿੱਚ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਚੁਣਨ ਲਈ ਜਾਰੀ ਕੀਤੇ ਗਏ ਨੰਬਰ ’ਤੇ ਕੇਵਲ 24 ਘੰਟਿਆਂ ਵਿੱਚ ਹੀ 8 ਲੱਖ ਤੋਂ ਜ਼ਿਆਦਾ ਲੋਕਾਂ ਨੇ ਆਪਣਾ ਪੱਖ ਰੱਖਿਆ ਹੈ। ਸ਼ੁੱਕਰਵਾਰ ਨੂੰ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਾਰਟੀ ਵੱਲੋਂ ਜਾਰੀ ਨੰਬਰ ’ਤੇ 3 ਲੱਖ ਤੋਂ ਜ਼ਿਆਦਾ ਵੈਟਸਐਪ ਮੈਸਜ਼, 4 ਲੱਖ ਤੋਂ ਜ਼ਿਆਦਾ ਫੋਨ ਕਾਲਾਂ, 1 ਲੱਖ ਤੋਂ ਜ਼ਿਆਦਾ ਵਾਇਸ ਮੈਸਜ਼ ਅਤੇ 50 ਹਜ਼ਾਰ ਤੋਂ ਜ਼ਿਆਦਾ ਐਕਸਟ ਮੈਸਜ ਆਏ ਹਨ। ਉਨ੍ਹਾਂ ਕਿਹਾ ਕਿ ਪੂਰਾ ਡਾਟਾ ਇੱਕਠਾ ਹੋਣ ਤੋਂ ਬਾਅਦ ਪਾਰਟੀ ਮੁੱਖ ਮੰਤਰੀ ਦੇ ਨਾਂਅ ’ਤੇ ਫ਼ੈਸਲਾ ਕਰੇਗੀ।

ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਪੂਰਾ ਮਨ ਬਣਾ ਲਿਆ ਹੈ। ਇਸ ਵਾਰ ਸਪੱਸ਼ਟ ਬਹੁਮੱਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਰਿਵਾਇਤੀ ਪਾਰਟੀਆਂ ਦੀ ਗੰਦੀ ਰਾਜਨੀਤੀ ਦਾ ਸਫ਼ਾਇਆ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਮਿਲ ਰਹੇ ਭਾਰੀ ਸਮਰੱਥਨ ਤੋਂ ਇਹ ਸਿੱਧ ਹੋ ਗਿਆ ਹੈ ਕਿ ਪੰਜਾਬ ਦੇ ਲੋਕ ਅਕਾਲੀ ਦਲ, ਕਾਂਗਰਸ, ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਭ੍ਰਿਸ਼ਟਾਚਾਰ ਅਤੇ ਮਾਫੀਆ ਰਾਜ ਤੋਂ ਤੰਗ ਆ ਚੁੱਕੇ ਹਨ, ਇਸ ਲਈ ਪੰਜਾਬ ਦੇ ਲੋਕ ਹੁਣ ਰਾਜਨੀਤੀ ਵਿੱਚ ਬਦਲਾਅ ਚਾਹੁੰਦੇ ਹਨ।

ਭਾਜਪਾ ਅਤੇ ਉਸ ਦੇ ਸਹਿਯੋਗੀਆਂ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੋਦੀ ਸਰਕਾਰ ਅਤੇ ਭਾਜਪਾ ਆਗੂਆਂ ਨੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਲਈ ਬਹੁਤ ਸਾਰੀਆਂ ਸਾਜਿਸ਼ਾਂ ਕੀਤੀਆਂ ਹਨ। ਪੰਜਾਬ ਦੇ ਕਿਸਾਨਾਂ ’ਤੇ ਹਮਲੇ ਕਰਵਾਏ ਗਏ ਅਤੇ ਝੂਠੇ ਮੁਕੱਦਮੇ ਦਰਜ ਕੀਤੇ ਗਏ। ਪਰ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਵਾਲੀ ਭਾਜਪਾ ਨਾਲ ਪੰਜਾਬ ਦੀਆਂ ਹੀ ਕੁੱਝ ਪਾਰਟੀਆਂ ਆਪਣੇ ਰਾਜਨੀਤਿਕ ਲਾਭ ਲਈ ਗੱਠਜੋੜ ਕਰ ਰਹੀਆਂ ਹਨ। ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਅਜਿਹੀਆਂ ਪਾਰਟੀਆਂ ਨੂੰ ਮੂੰਹ ਤੋੜ ਜਵਾਬ ਦੇਣਗੇ ਅਤੇ ਇਨਾਂ ਚੋਣਾ ਵਿੱਚ ਭਾਜਪਾ ਅਤੇ ਸਹਿਯੋਗੀ ਪਾਰਟੀਆਂ ਦੀਆਂ ਜ਼ਮਾਨਤਾਂ ਜ਼ਬਤ ਹੋਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...