July 14, 2026, 10:10 pm
----------- Advertisement -----------
HomeNewsBreaking News 48 ਘੰਟਿਆਂ ’ਚ 9 ਕੁੜੀਆਂ ਲਾਪਤਾ, ਹਾਈਕੋਰਟ ਨੇ ਖੁਦ ਲਿਆ ਨੋਟਿਸ, ਸੂਬਾ...

 48 ਘੰਟਿਆਂ ’ਚ 9 ਕੁੜੀਆਂ ਲਾਪਤਾ, ਹਾਈਕੋਰਟ ਨੇ ਖੁਦ ਲਿਆ ਨੋਟਿਸ, ਸੂਬਾ ਸਰਕਾਰ ਤੋਂ 10 ਦਿਨਾਂ ’ਚ ਮੰਗਿਆ ਜਵਾਬ

Published on

----------- Advertisement -----------

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲੁਧਿਆਣਾ ਵਿੱਚ ਮਹਿਜ਼ 48 ਘੰਟਿਆਂ ਦੇ ਅੰਦਰ 9 ਨਾਬਾਲਗ ਕੁੜੀਆਂ ਦੇ ਲਾਪਤਾ ਹੋਣ ਦੀਆਂ ਮੀਡੀਆ ਰਿਪੋਰਟਾਂ ਦਾ ਗੰਭੀਰ ਨੋਟਿਸ ਲਿਆ ਹੈ । ਅਦਾਲਤ ਨੇ ਇਸ ਮਾਮਲੇ ਵਿੱਚ ਖੁਦ-ਬ-ਖੁਦ (ਸੁਓ ਮੋਟੂ) ਸੰਗਿਆਨ ਲੈਂਦਿਆਂ ਪੰਜਾਬ ਸਰਕਾਰ ਨੂੰ ਨਿਰਦੇਸ਼ ਜਾਰੀ ਕੀਤੇ ਹਨ।

ਕਾਰਜਕਾਰੀ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪੰਜਾਬ ਸਰਕਾਰ ਨੂੰ ਲੁਧਿਆਣਾ ਦੇ ਡਿਪਟੀ ਕਮਿਸ਼ਨਰ (DC) ਰਾਹੀਂ ਇੱਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ, ਜਿਸ ਵਿੱਚ ਸਥਿਤੀ ਦੀ ਪੂਰੀ ਵਿਆਖਿਆ ਅਤੇ ਪ੍ਰਸ਼ਾਸਨ ਵੱਲੋਂ ਚੁੱਕੇ ਗਏ ਕਦਮਾਂ ਦਾ ਵੇਰਵਾ ਮੰਗਿਆ ਗਿਆ ਹੈ। ਅਦਾਲਤ ਨੇ ਅਖ਼ਬਾਰੀ ਰਿਪੋਰਟਾਂ ਵਿੱਚ ਲਗਾਏ ਗਏ ਦੋਸ਼ਾਂ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸੂਬਾ ਸਰਕਾਰ ਨੂੰ ਆਪਣਾ ਜਵਾਬ ਦਾਖ਼ਲ ਕਰਨ ਲਈ 10 ਦਿਨਾਂ ਦਾ ਸਮਾਂ ਦਿੱਤਾ ਹੈ । ਇਸ ਮਾਮਲੇ ਦੀ ਅਗਲੀ ਸੁਣਵਾਈ 23 ਜੁਲਾਈ ਨੂੰ ਹੋਵੇਗੀ।

ਦੂਜੇ ਪਾਸੇ, ਮਾਮਲਾ ਗਰਮਾਉਣ ਤੋਂ ਬਾਅਦ ਸਥਾਨਕ ਪੁਲਿਸ ਨੇ ਸਥਿਤੀ ਸਪੱਸ਼ਟ ਕੀਤੀ ਹੈ । ਪੁਲਿਸ ਮੁਤਾਬਕ ਮਈ ਦੇ ਅਖੀਰ ਅਤੇ ਜੂਨ ਦੇ ਸ਼ੁਰੂਆਤੀ ਦਿਨਾਂ ਦੌਰਾਨ ਲੁਧਿਆਣਾ ਦੇ ਵੱਖ-ਵੱਖ ਥਾਣਿਆਂ ਵਿੱਚ 13 ਕੁੜੀਆਂ ਦੇ ਲਾਪਤਾ ਹੋਣ ਸਬੰਧੀ 11 FIR ਦਰਜ ਕੀਤੀਆਂ ਗਈਆਂ ਸਨ। ਪੁਲਿਸ ਨੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੇ ਅਗਵਾ, ਅਗਵਾਕਾਰੀ ਜਾਂ ਕਿਸੇ ਸੰਗਠਿਤ ਅਪਰਾਧਿਕ ਗਿਰੋਹ ਦੇ ਸ਼ਾਮਲ ਹੋਣ ਦੇ ਖ਼ਦਸ਼ੇ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ । ਸ਼ੁਰੂਆਤੀ ਜਾਂਚ ਦੇ ਹਵਾਲੇ ਨਾਲ ਪੁਲਿਸ ਨੇ ਦੱਸਿਆ ਕਿ ਇਹ ਕੁੜੀਆਂ “ਨਿੱਜੀ ਜਾਂ ਪਰਿਵਾਰਕ ਕਾਰਨਾਂ ਕਰਕੇ ਆਪਣੀ ਮਰਜ਼ੀ ਨਾਲ” ਘਰਾਂ ਤੋਂ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੇਰੀ ਤਾਂ ਪੂਰੀ ਦੁਨੀਆ ਹੀ ਉਜੜ ਗਈ…’, ਕੇਤਨ ਅਗਰਵਾਲ ਦੀ ਮਾਂ ਨੇ PM ਮੋਦੀ ਨੂੰ ਲਿਖੀ ਭਾਵੁਕ ਚਿੱਠੀ

ਪੁਣੇ ਦੇ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਦੇ ਮਾਮਲੇ ਵਿੱਚ ਉਸਦੀ ਮਾਂ...

‘ਦੂਜਾ ਪੱਖ ਵਿਖਾਉਣ ਲਈ ਧੁਰੰਧਰ 3 ਬਣਾ ਲੈਣ…’, ‘ਸਤਲੁਜ’ ਫਿਲਮ ਵਿਵਾਦ ‘ਤੇ ਬਲਤੇਜ ਪੰਨੂ ਦਾ ਬਿੱਟੂ ‘ਤੇ ਤੰਜ

ਪੰਜਾਬ ਦੇ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ “ਸਤਲੁਜ”...

ਸੁੱਤੇ ਪਏ ਪਰਿਵਾਰ ‘ਤੇ ਡਿੱਗੀ ਘਰ ਦੀ ਛੱਤ, ਮਾਂ-ਪੁੱਤਰ ਦੀ ਮੌਤ, ਦੋ ਕੁੜੀਆਂ ਗੰਭੀਰ ਰੂਪ ‘ਚ ਜ਼ਖਮੀ

ਬਠਿੰਡਾ ਦੇ ਤਲਵੰਡੀ ਸਾਬੋ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ...

ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਤੂਰਾਂ ‘ਚ ਬੇਅਦਬੀ ਦੇ ਮੁਲਜ਼ਮ ਦਾ ਕਤਲ, ਜ਼ਮਾਨਤ ‘ਤੇ ਜੇਲ੍ਹ ਤੋਂ ਆਇਆ ਸੀ ਬਾਹਰ

ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਤੂਰਾਂ ਤੋਂ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇੱਥੇ...

ਰਵਨੀਤ ਬਿੱਟੂ ਦੀਆਂ ਵੱਧ ਸਕਦੀਆਂ ਨੇ ਮੁਸ਼ਕਿਲਾਂ, ਲੁਧਿਆਣਾ ‘ਚ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ

ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਸਮਾਜਿਕ ਕਾਰਕੁਨ...

ਇਰਾਨ ਨੇ ਬੰਦ ਕੀਤਾ ਹੋਰਮੁਜ਼ ਦਾ ਲਾਂਘਾ, ਟ੍ਰੰਪ ਨੇ ਕਿਹਾ ਇੱਥੇ ਹੁਣ ਸਾਡਾ ਕਬਜ਼ਾ ਹੈ, ਅਮਰੀਕਾ ਦਾ ਚੱਲੇਗਾ ਕਾਨੂੰਨ

ਪੱਛਮੀ ਏਸ਼ੀਆ ਵਿੱਚ ਪਿਛਲੇ ਚਾਰ ਮਹੀਨਿਆਂ ਤੋਂ ਚੱਲ ਰਿਹਾ ਟਕਰਾਅ ਇੱਕ ਖ਼ਤਰਨਾਕ ਮੋੜ 'ਤੇ...

ਹੁਣ ਸਕੂਲਾਂ ’ਚ ਮਿਲੇਗੀ ਸੈਕਸ ਐਜੂਕੇਸ਼ਨ, ਕੇਂਦਰ ਸਰਕਾਰ ਨੇ ਕੀਤਾ ਐਲਾਨ

ਦੇਸ਼ ਵਿੱਚ ਸੈਕਸ ਐਜੂਕੇਸ਼ਨ (ਜਿਨਸੀ ਸਿੱਖਿਆ) ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲੀ ਆ...

ਵੈਸ਼ਨੋ ਦੇਵੀ ਦਰਬਾਰ ‘ਚ 500 ਕਰੋੜ ਦਾ ਵੱਡਾ ਘੁਟਾਲਾ! ਸ਼ਰਧਾਲੂਆਂ ਵੱਲੋਂ ਚੜ੍ਹਾਈ 20 ਟਨ ਚਾਂਦੀ ਨਕਲੀ ਨਿਕਲੀ

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਵਿੱਚ ਚੜ੍ਹਾਈ ਗਈ 550 ਕਰੋੜ ਰੁਪਏ ਦੀ ਨਕਲੀ ਚਾਂਦੀ...

ਫਿਲਮ ਦੇਖਣ ਤੋਂ ਬਾਅਦ ਜੇਕਰ ਕੋਈ ਮਨੁੱਖੀ ਬੰਬ ਬਣ ਜਾਵੇ? ਰਵਨੀਤ ਬਿੱਟੂ ਨੇ ਸਤਲੁਜ ‘ਤੇ ਕੀਤਾ ਤਿੱਖਾ ਹਮਲਾ

ਬੀਜੇਪੀ ਦੇ ਆਗੂ ਰਵਨੀਤ ਸਿੰਘ ਬਿੱਟੂ ਨੇ ਫਿਲਮ ਸਤਲੁਜ ‘ਤੇ ਤਿੱਖਾ ਹਮਲਾ ਕੀਤਾ ਹੈ।...