May 9, 2026, 8:00 pm
----------- Advertisement -----------
HomeNewsLatest News94 ਵਰ੍ਹਿਆਂ ਦੇ ਹੋਏ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਮੰਨੇ ਜਾਂਦੇ...

94 ਵਰ੍ਹਿਆਂ ਦੇ ਹੋਏ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਮੰਨੇ ਜਾਂਦੇ ਪ੍ਰਕਾਸ਼ ਸਿੰਘ ਬਾਦਲ

Published on

----------- Advertisement -----------

ਚੰਡੀਗੜ੍ਹ, 8 ਦਸੰਬਰ 2021 – ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਮੰਨੇ ਜਾਂਦੇ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਜਨਮ ਦਿਨ ਹੈ। ਉਹ 94 ਵਰ੍ਹਿਆਂ ਦੇ ਹੋ ਗਏ ਹਨ। ਉਹ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਪ੍ਰਕਾਸ਼ ਸਿੰਘ ਬਾਦਲ ਦਾ ਜਨਮ 27 ਦਸੰਬਰ 1927 ਨੂੰ ਪਿੰਡ ਅਬੁਲ ਖੁਰਾਣਾ ਵਿੱਚ ਹੋਇਆ ਸੀ। ਉਨ੍ਹਾਂ ਨੇ ਫੋਰਮੈਨ ਕ੍ਰਿਸ਼ਚਨ ਕਾਲਜ ਲਾਹੌਰ ਤੋਂ ਵਿਦਿਆ ਹਾਸਲ ਕੀਤੀ ਸੀ।

ਉਨ੍ਹਾਂ ਨੇ ਆਪਣਾ ਰਾਜਨੀਤੀ ਦਾ ਸਫ਼ਰ 1947 ਵਿਚ ਸ਼ੁਰੂ ਕੀਤਾ ਸੀ ਅਤੇ ਸਭ ਤੋਂ ਪਹਿਲਾਂ ਪਿੰਡ ਬਾਦਲ ਦੇ ਸਰਪੰਚ ਬਣੇ ਸਨ। ਫਿਰ ਉਹ ਬਲਾਕ ਸੰਮਤੀ ਲੰਬੀ ਦੇ ਚੇਅਰਮੈਨ ਅਤੇ 1957 ਵਿਚ ਪਹਿਲੀ ਵਾਰ ਵਿਧਾਇਕ ਚੁਣੇ ਗਏ। ਪ੍ਰਕਾਸ਼ ਸਿੰਘ ਬਾਦਲ 1970 ਵਿਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ ਅਤੇ ਉਹਨਾਂ ਨੇ ਸਭ ਤੋਂ ਘੱਟ ਉਮਰ ਦਾ ਮੁੱਖ ਮੰਤਰੀ ਬਣਨ ਦਾ ਮਾਣ ਹਾਸਲ ਕੀਤਾ ਸੀ ਅਤੇ ਮਾਰਚ 2012 ਵਿਚ ਉਹ ਪੰਜਾਬ ਦੇ ਸਭ ਤੋਂ ਵੱਡੀ ਉਮਰ ਦੇ ਮੁੱਖ ਮੰਤਰੀ ਬਣੇ ਸਨ, ਉਹ ਅਜੇ ਵੀ ਰਾਜਨੀਤੀ ‘ਚ ਸਰਗਰਮ ਹਨ ਅਤੇ ਪੰਜਾਬ ਦੀ ਸਿਆਸਤ ਉੱਪਰ ਉਹਨਾਂ ਦਾ ਚੰਗਾ ਪ੍ਰਭਾਵ ਹੈ।

ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿਣ ਤੋਂ ਇਲਾਵਾ ਕੇਂਦਰੀ ਮੰਤਰੀ ਵੀ ਰਹਿ ਚੁੱਕੇ ਹਨ। ਉਹ ਅਕਾਲੀ ਦਲ ਦੇ ਪ੍ਰਧਾਨ ਰਹੇ ਤੇ ਉਨ੍ਹਾਂ ਵੱਖ-ਵੱਖ ਮੋਰਚਿਆਂ ਦੀ ਅਗਵਾਈ ਵੀ ਕੀਤੀ ਤੇ 17 ਸਾਲਾਂ ਤੱਕ ਜੇਲ੍ਹ ਵੀ ਕੱਟੀ ਹੈ। ਉਨ੍ਹਾਂ ਦਾ ਵਿਆਹ ਸੁਰਿੰਦਰ ਕੌਰ ਨਾਲ ਹੋਇਆ ਸੀ ਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਨ, ਜਦੋਂਕਿ ਬੇਟੀ ਪ੍ਰਨੀਤ ਕੌਰ ਕੈਰੋਂ ਪਰਿਵਾਰ ਵਿਚ ਆਦੇਸ਼ ਪ੍ਰਤਾਪ ਕੈਰੋਂ ਨਾਲ ਵਿਆਹੀ ਹੋਈ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪ੍ਰਕਾਸ਼ ਸਿੰਘ ਦੇ ਬੇਟੇ ਸੁਖਬੀਰ ਬਾਦਲ ਨੇ ਟਵਿੱਟਰ ‘ਤੇ ਪੋਸਟ ਪਾ ਕੇ ਆਪਣੇ ਪਿਤਾ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀ ਸਿਆਸਤ ਦਾ ਨਵਾਂ ਚਿਹਰਾ ਬਣਨਗੇ ਦਿਲਜੀਤ ਦੋਸਾਂਝ? ਸਿੰਗਰ ਨੇ ਦਿੱਤਾ ਜਵਾਬ

ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਜਿੱਥੇ ਵੀ ਜਾਂਦੇ ਹਨ, ਪੰਜਾਬ ਬਾਰੇ ਗੱਲ ਕਰਦੇ ਹਨ, ਪਰ ਉਨ੍ਹਾਂ...

‘ਈਡੀ, ਸੀਬੀਆਈ, ਇਨਕਮ ਟੈਕਸ ਤੇ ਚੋਣ ਕਮਿਸ਼ਨ ਬੀਜੇਪੀ ਦੇ ਹਥਿਆਰ:ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ  ਮੰਤਰੀ ਸੰਜੀਵ ਅਰੋੜਾ ਦੇ ਘਰ ਈ.ਡੀ. ਦੀ ਰੇਡ ਦੀ...

*ਬੇਅਦਬੀ ਦੇ ਮਾਮਲਿਆਂ ਵਿੱਚ ਹੁਣ ਮਾਨਸਿਕ ਰੋਗੀ ਹੋਣ ਦਾ ਬਹਾਨਾ ਨਹੀਂ ਚੱਲੇਗਾ:ਰੀ ਭਗਵੰਤ ਸਿੰਘ ਮਾਨ

* *ਬਠਿੰਡਾ, 8 ਮਈ , 2026*:ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਅੱਜ ਤੀਜੇ ਦਿਨ ਮਾਲਵਾ...

AAP MP ਨੂੰ ‘ਅਮਿਤ ਸ਼ਾਹ’ ਦੇ ਨਾਂ ਤੋਂ ਆਇਆ ਫੋਨ,  ਕਿਹਾ, “ਜਨਮਦਿਨ ਮੁਬਾਰਕ! ਦਿੱਲੀ ਆਕੇ ਮੈਨੂੰ ਮਿਲੋ।

ਹੁਸ਼ਿਆਰਪੁਰ ਤੋਂ ‘ਆਪ’ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਸ਼ੁੱਕਰਵਾਰ (8 ਮਈ) ਨੂੰ ਕਿਸਨੇ ਨੇ...

ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ (ਸ਼ੁੱਕਰਵਾਰ) ਸ੍ਰੀ ਅਕਾਲ ਤਖ਼ਤ ਸਾਹਿਬ...

ਪੰਜਾਬ ਬੋਰਡ ਦੇ 10ਵੀਂ ਅਤੇ 12ਵੀਂ ਦੇ ਨਤੀਜਿਆਂ ਦੀਆਂ ਤਾਰੀਖਾਂ ਦਾ ਐਲਾਨ! ਹੈਲਪਲਾਈਨ ਨੰਬਰ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਦਾ ਸ਼ਡਿਊਲ...

ਹੁਣ Visa ਖਤਮ ਹੋਣ ‘ਤੇ ਵੀ ਕੈਨੇਡਾ ‘ਚ ਰੁਕ ਸਕਣਗੇ ਪੰਜਾਬੀ, ਇਮੀਗ੍ਰੇਸ਼ਨ ਨੇ ਬਦਲੇ ਨਿਯਮ

ਕੈਨੇਡਾ ਵਿੱਚ ਰਹਿਣ ਵਾਲੇ ਪੰਜਾਬੀਆਂ ਲਈ ਖੁਸ਼ਖਬਰੀ ਸਾਹਮਣੇ ਆਈ ਹੈ। ਰਿਪੋਰਟਾਂ ਮੁਤਾਬਕ ਕੈਨੇਡਾ ਵਿੱਚ...