ਦਿੱਲੀ ਦੇ ਬੁਰਾੜੀ ਇਲਾਕੇ ‘ ਚ ਇਕ ਔਰਤ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਛੱਤੀਸਗੜ੍ਹ ਦੀ ਰਹਿਣ ਵਾਲੀ ਹੈ। ਪੀੜਤਾ ਮੁਤਾਬਕ ਤਿੰਨ ਲੋਕ ਉਸ ਦੇ ਘਰ ਵਿਚ ਦਾਖਲ ਹੋਏ ਅਤੇ ਉਸ ਦੇ ਹੱਥ-ਪੈਰ ਬੰਨ੍ਹ ਕੇ ਉਸ ਨਾਲ ਦੁਸ਼ਕਰਮ ਕੀਤਾ ਗਿਆ। ਪੀੜਤ ਔਰਤ ਨੇ ਕਿਹਾ ਕਿ ਉਸ ਨਾਲ ਦੁਸ਼ਕਰਮ ਦੀ ਵੀਡੀਓ ਵੀ ਬਣਾਈ ਗਈ ਸੀ। ਔਰਤ ਦਾ ਦਾਅਵਾ ਹੈ ਕਿ ਉਸ ਨੂੰ ਇੱਕ ਹਫ਼ਤੇ ਵਿੱਚ ਘਰ ਖਾਲੀ ਕਰਨ ਦੀ ਧਮਕੀ ਦਿੱਤੀ ਗਈ ਸੀ। ਪੀੜਤਾ ਨੇ ਘਟਨਾ ਪਿੱਛੇ ਆਪਣੇ ਪਤੀ ਦਾ ਹੱਥ ਦੱਸਿਆ ਹੈ। ਬਹਿਰਾਲ ਪੁਲਸ ਨੇ ਸਮੂਹਿਕ ਬਲਾਤਕਾਰ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
----------- Advertisement -----------
ਹੱਥ-ਪੈਰ ਬੰਨ੍ਹ ਕੇ ਕੀਤਾ ਔਰਤ ਨਾਲ ਦੁਸ਼ਕਰਮ,ਬਣਾਈ ਵੀਡੀਓ
Published on
----------- Advertisement -----------