November 21, 2026, 1:54 pm
----------- Advertisement -----------
HomeNewsBreaking Newsਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ;...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

Published on

----------- Advertisement -----------

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ ਬਾਅਦ ਉਸ ਦਾ ਬਾਇਓਮੈਟ੍ਰਿਕ ਅਪਡੇਟ ਨਹੀਂ ਕਰਵਾਇਆ, ਤਾਂ ਇਹ ਖ਼ਬਰ ਤੁਹਾਡੇ ਲਈ ਬੇਹੱਦ ਜ਼ਰੂਰੀ ਹੈ। ਦਰਅਸਲ, ਬੱਚੇ ਦੀ ਉਮਰ ਵਧਣ ਦੇ ਨਾਲ-ਨਾਲ ਉਸ ਦੀਆਂ ਉਂਗਲਾਂ ਦੇ ਨਿਸ਼ਾਨ , ਅੱਖਾਂ ਦੀ ਪੁਤਲੀ ਅਤੇ ਚਿਹਰੇ ਦੀ ਪਛਾਣ ਵਿੱਚ ਬਦਲਾਅ ਆਉਂਦਾ ਰਹਿੰਦਾ ਹੈ। ਅਜਿਹੇ ਵਿੱਚ ਪੁਰਾਣੇ ਬਾਇਓਮੈਟ੍ਰਿਕ ਰਿਕਾਰਡ ਕਾਰਨ ਆਧਾਰ ਪਛਾਣ ਕਰਨ ਵੇਲੇ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਆ ਸਕਦੀਆਂ ਹਨ। ਇਸੇ ਕਾਰਨ 5 ਸਾਲ ਅਤੇ ਫਿਰ 15 ਸਾਲ ਦੀ ਉਮਰ ਪੂਰੀ ਹੋਣ ‘ਤੇ ਬੱਚਿਆਂ ਦਾ ਆਧਾਰ ਬਾਇਓਮੈਟ੍ਰਿਕ ਅਪਡੇਟ ਕਰਵਾਉਣਾ ਲਾਜ਼ਮੀ ਕੀਤਾ ਗਿਆ ਹੈ।

ਭਾਰਤੀ ਵਿਲੱਖਣ ਪਛਾਣ ਅਥਾਰਟੀ (UIDAI) ਨੇ 5 ਤੋਂ 17 ਸਾਲ ਤੱਕ ਦੇ ਬੱਚਿਆਂ ਦੇ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ (MBU) ਦੀ ਫ਼ੀਸ 30 ਸਤੰਬਰ 2027 ਤੱਕ ਪੂਰੀ ਤਰ੍ਹਾਂ ਮੁਆਫ਼ ਕਰ ਦਿੱਤੀ ਹੈ। ਭਾਵ ਮਾਪੇ ਇਸ ਨਿਰਧਾਰਤ ਸਮੇਂ ਦੌਰਾਨ ਬਿਨਾਂ ਕੋਈ ਪੈਸਾ ਖ਼ਰਚ ਕੀਤੇ ਆਪਣੇ ਬੱਚਿਆਂ ਦਾ ਬਾਇਓਮੈਟ੍ਰਿਕ ਅਪਡੇਟ ਮੁਫ਼ਤ ਕਰਵਾ ਸਕਦੇ ਹਨ।

ਸਕੂਲਾਂ ਵਿੱਚ ਲੱਗਣ ਵਾਲੇ ਕੈਂਪਾਂ ਬਾਰੇ ਜ਼ਰੂਰ ਲਓ ਜਾਣਕਾਰੀ

ਬੱਚਿਆਂ ਦੇ ਆਧਾਰ ਅਪਡੇਟ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਸਕੂਲਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਸਹੂਲਤ ਨਾਲ ਮਾਪਿਆਂ ਨੂੰ ਬੱਚਿਆਂ ਨੂੰ ਲੈ ਕੇ ਵੱਖਰੇ ਤੌਰ ‘ਤੇ ਆਧਾਰ ਸੇਵਾ ਕੇਂਦਰਾਂ ਦੇ ਚੱਕਰ ਕੱਟਣ ਦੀ ਲੋੜ ਨਹੀਂ ਪਵੇਗੀ। ਉਹ ਸਕੂਲ ਵਿੱਚ ਲਗਾਏ ਜਾਣ ਵਾਲੇ ਕੈਂਪ ਦੌਰਾਨ ਹੀ ਇਹ ਪ੍ਰਕਿਰਿਆ ਆਸਾਨੀ ਨਾਲ ਪੂਰੀ ਕਰਵਾ ਸਕਣਗੇ। ਸਕੂਲ ਵਿੱਚ ਇਹ ਕੈਂਪ ਕਦੋਂ ਲੱਗੇਗਾ, ਇਸ ਸਬੰਧੀ ਜਾਣਕਾਰੀ ਸਕੂਲ ਦੇ ਪ੍ਰਿੰਸੀਪਲ ਜਾਂ ਪ੍ਰਸ਼ਾਸਨ ਕੋਲੋਂ ਹਾਸਲ ਕੀਤੀ ਜਾ ਸਕਦੀ ਹੈ।

ਸਮੇਂ ਸਿਰ ਅਪਡੇਟ ਨਾ ਕਰਵਾਇਆ ਤਾਂ ਕਿੱਥੇ ਆ ਸਕਦੀ ਹੈ ਦਿੱਕਤ?

ਜੇਕਰ ਬੱਚਿਆਂ ਦਾ ਬਾਇਓਮੈਟ੍ਰਿਕ ਅਪਡੇਟ ਸਮੇਂ ਸਿਰ ਨਹੀਂ ਕਰਵਾਇਆ ਜਾਂਦਾ, ਤਾਂ ਭਵਿੱਖ ਵਿੱਚ ਆਧਾਰ ਤਸਦੀਕ (ਵੈਰੀਫਿਕੇਸ਼ਨ) ਦੌਰਾਨ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦਾ ਸਿੱਧਾ ਅਸਰ ਸਕੂਲ ਨਾਲ ਸਬੰਧਤ ਕੰਮਕਾਜ, ਮੁਕਾਬਲੇ ਦੀਆਂ ਪ੍ਰੀਖਿਆਵਾਂ, ਵਜ਼ੀਫ਼ਾ (ਸਕਾਲਰਸ਼ਿਪ) ਸਕੀਮਾਂ ਅਤੇ ਉਨ੍ਹਾਂ ਸਾਰੀਆਂ ਸਰਕਾਰੀ ਤੇ ਗ਼ੈਰ-ਸਰਕਾਰੀ ਸੇਵਾਵਾਂ ‘ਤੇ ਪੈ ਸਕਦਾ ਹੈ, ਜਿੱਥੇ ਆਧਾਰ ਰਾਹੀਂ ਪਛਾਣ ਦੀ ਪੁਸ਼ਟੀ ਕਰਨੀ ਜ਼ਰੂਰੀ ਹੁੰਦੀ ਹੈ। ਇਸ ਲਈ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਬੱਚੇ ਦੀ ਉਮਰ ਦੇ ਨਿਰਧਾਰਤ ਪੜਾਅ ‘ਤੇ ਬਾਇਓਮੈਟ੍ਰਿਕ ਅਪਡੇਟ ਜ਼ਰੂਰ ਕਰਵਾਉਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...

23 ਦਸੰਬਰ ਨੂੰ ਹੋਣਗੀਆਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ

ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ 23 ਦਸੰਬਰ ਨੂੰ ਹੋਣਗੀਆਂ। ਸੂਬਾ ਚੋਣ ਕਮਿਸ਼ਨਰ ਡਾ. ਵਿਜੇ...

MP ਅੰਮ੍ਰਿਤਪਾਲ ਨੂੰ ਲੈਣ ਲਈ ਪੰਜਾਬ ਪੁਲਿਸ ਦੇ ਮੁਲਾਜ਼ਮ ਪਹੁੰਚੇ ਅਸਾਮ, ਡਿਬਰੂਗੜ੍ਹ ਤੋਂ ਲਿਆਂਦਾ ਜਾਵੇਗਾ ਅੰਮ੍ਰਿਤਸਰ

ਪੰਜਾਬ ਪੁਲਿਸ MP ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਆਸਾਮ ਪਹੁੰਚ ਚੁੱਕੀ ਹੈ। ਭਲਕੇ ਸਾਂਸਦ...

ਕੈਨੇਡਾ ਦਾ ਟੌਪ ਮੋਸਟ ਵਾਂਟੇਡ ਗੈਂਗਸਟਰ ਬਣਿਆ ਗੋਲਡੀ ਬਰਾੜ, ਸੂਚਨਾ ਦੇਣ ਵਾਲੇ ਲਈ 2.5 ਲੱਖ ਡਾਲਰ ਦਾ ਐਲਾਨਿਆ ਇਨਾਮ

ਨਾਮੀ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਕੈਨੇਡਾ...