November 11, 2026, 9:29 pm
----------- Advertisement -----------
HomeNewsਆਮ ਆਦਮੀ ਪਾਰਟੀ ਨੇ ਵਿਰੋਧੀਆਂ 'ਤੇ ਵਿੰਨ੍ਹਿਆ ਨਿਸ਼ਾਨਾ, ਪੜ੍ਹੋ ਕੀ ਕਿਹਾ

ਆਮ ਆਦਮੀ ਪਾਰਟੀ ਨੇ ਵਿਰੋਧੀਆਂ ‘ਤੇ ਵਿੰਨ੍ਹਿਆ ਨਿਸ਼ਾਨਾ, ਪੜ੍ਹੋ ਕੀ ਕਿਹਾ

Published on

----------- Advertisement -----------

ਨਵਾਂਸ਼ਹਿਰ: ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਕੌਮੀ ਬੁਲਾਰੇ ਸੌਰਭ ਭਾਰਦਵਾਜ ਨੇ 2015 ਵਿੱਚ ਦਿੱਲੀ ਸਰਕਾਰ ਵੱਲੋਂ ਕਈ ਵਸਤੂਆਂ ਦੇ ਟੈਕਸ ਦਰਾਂ ਵਿੱਚ ਕੀਤੀ ਕਟੌਤੀ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਕਿ ਜੇਕਰ ਸਰਕਾਰ ਦੀ ਨੀਅਤ ਸਾਫ਼ ਹੈ ਤਾਂ ਟੈਕਸ ਦਰਾਂ ਵਿੱਚ ਕਟੌਤੀ ਕਰਨ ਨਾਲ ਪੰਜਾਬ ਸਰਕਾਰ ਦਾ ਮਾਲੀਆ ਨਹੀਂ ਘਟਦਾ ਸਗੋਂ ਇਹ ਵਧਦਾ ਹੈ। ਉਨ੍ਹਾਂ ਕਿਹਾ ਕਿ ਵਿੱਤੀ ਵਰ੍ਹੇ 2015-16 ਦੇ ਬਜਟ ਵਿੱਚ ਦਿੱਲੀ ਸਰਕਾਰ ਨੇ 35 ਵਸਤੂਆਂ ‘ਤੇ ਟੈਕਸ ਦਰ 12.5 ਫ਼ੀਸਦੀ ​​ਤੋਂ ਘਟਾ ਕੇ 5 ਫ਼ੀਸਦੀ ਕਰ ਦਿੱਤੀ ਸੀ। ਚਾਰ ਸਾਲ ਬਾਅਦ ਵਿੱਤੀ ਵਰ੍ਹੇ 2019-20 ਵਿੱਚ ਟੈਕਸ ਦੀ ਉਗਰਾਹੀ 2015-16 ਦੇ ਮੁਕਾਬਲੇ ਦੁੱਗਣੀ ਤੋਂ ਵੀ ਵੱਧ ਹੋ ਗਈ ਹੈ। ਉਹਨਾਂ ਦੱਸਿਆ ਕਿ ਜਿਥੇ 2015 -16 ਸਾਲ ਵਿੱਚ ਦਿੱਲੀ ਸਰਕਾਰ ਦਾ ਮਾਲੀਆ 30 ਹਜ਼ਾਰ ਕਰੋੜ ਸੀ ਉਥੇ ਇਹ ਸਾਲ 2019-20 ਵਿੱਚ ਵਧ ਕੇ 65000 ਕਰੋੜ ਹੋ ਗਿਆ।

ਵੀਰਵਾਰ ਨੂੰ ‘ਆਪ’ ਆਗੂ ਸੌਰਭ ਭਾਰਦਵਾਜ ਨੇ ਨਵਾਂਸ਼ਹਿਰ ਅਤੇ ਆਸ-ਪਾਸ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਵਿਚਾਰ ਵਟਾਂਦਰਾ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਸੁਝਾਅ ਮੰਗੇ। ਉਨ੍ਹਾਂ ਕਿਹਾ ਕਿ ਟੈਕਸ ਦੀ ਦਰ ਘਟਣ ਨਾਲ ਟੈਕਸ ਚੋਰੀ ਖਤਮ ਹੋਵੇਗੀ ਅਤੇ ਸਰਕਾਰ ਪਹਿਲਾਂ ਨਾਲੋਂ ਜ਼ਿਆਦਾ ਟੈਕਸ ਇਕੱਠਾ ਕਰੇਗੀ। ਮਾਲੀਆ ਵਧਣ ਨਾਲ ਸਰਕਾਰ ਵਿਕਾਸ ਕਾਰਜਾਂ ‘ਤੇ ਵੱਧ ਖਰਚ ਕਰੇਗੀ ਅਤੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਪ੍ਰਦਾਨ ਕਰੇਗੀ। ਇਸ ਨਾਲ ਮਹਿੰਗਾਈ ਵੀ ਘਟੇਗੀ ਅਤੇ ਕਾਰੋਬਾਰ ਵੀ ਵਧੇਗਾ। ਕਾਰੋਬਾਰ ਵਿੱਚ ਵਾਧਾ ਹੋਣ ਦੇ ਨਾਲ ਹੀ ਰੁਜ਼ਗਾਰ ਵਿੱਚ ਵੀ ਵਾਧਾ ਹੋਵੇਗਾ। ਭਾਰਦਵਾਜ ਨੇ ਪੰਜਾਬ ਦੇ ਵਪਾਰੀਆਂ ਨਾਲ ਵਾਅਦਾ ਕੀਤਾ ਕਿ ਜੇਕਰ 2022 ‘ਚ ‘ਆਪ’ ਦੀ ਸਰਕਾਰ ਬਣੀ ਤਾਂ ਮੌਜੂਦਾ ਟੈਕਸ ਦਰਾਂ ‘ਚ ਕਟੌਤੀ ਕੀਤੀ ਜਾਵੇਗੀ ਅਤੇ ਵਪਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ।
ਉਨ੍ਹਾਂ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਰੇ ਵਪਾਰੀਆਂ ਲਈ ਮੁੱਖ ਸਮੱਸਿਆ ਇੰਸਪੈਕਟਰੀ ਰਾਜ ਹੈ।

ਅਧਿਕਾਰੀ ਅਤੇ ਨੇਤਾ ਇਕੱਠੇ ਕਾਰੋਬਾਰ ਵਿਚ ਹਿੱਸਾ ਲੈਂਦੇ ਹਨ ਅਤੇ ਰਿਸ਼ਵਤ ਅਤੇ ਦਲਾਲੀ ਇਕੱਠੀ ਕਰਦੇ ਹਨ। ਉਨ੍ਹਾਂ ਦੱਸਿਆ ਕਿ ਸਾਲ 2015 ਵਿੱਚ ਜਦੋਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਉੱਥੋਂ ਦੇ ਕਾਰੋਬਾਰੀ ਲੀਡਰਾਂ ਅਤੇ ਅਫਸਰਾਂ ਤੋਂ ਪ੍ਰੇਸ਼ਾਨ ਰਹਿੰਦੇ ਸਨ। ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿੱਲੀ ਦੇ ਵਿੱਤ ਮੰਤਰੀ ਮਨੀਸ਼ ਸਿਸੋਦੀਆ ਨੇ ਸਰਕਾਰ ਦਾ ਪਹਿਲਾ ਬਜਟ ਪੇਸ਼ ਕਰਦੇ ਹੋਏ ਹੀ ਐਲਾਨ ਕੀਤਾ ਸੀ ਕਿ ਅੱਜ ਤੋਂ ਬਾਅਦ ਕੋਈ ਵੀ ਇੰਸਪੈਕਟਰ ਅਤੇ ਅਧਿਕਾਰੀ ਦਿੱਲੀ ਦੀ ਕਿਸੇ ਵੀ ਫੈਕਟਰੀ, ਉਦਯੋਗ ਅਤੇ ਦੁਕਾਨ ‘ਤੇ ਨਹੀਂ ਜਾਵੇਗਾ। ਇਸ ਐਲਾਨ ਤੋਂ ਬਾਅਦ ਵਪਾਰੀਆਂ ਦੀਆਂ ਕਈ ਸਮੱਸਿਆਵਾਂ ਆਪਣੇ ਆਪ ਹੱਲ ਹੋ ਗਈਆਂ। ਭਾਰਦਵਾਜ ਨੇ ਵਾਅਦਾ ਕੀਤਾ ਕਿ ਪੰਜਾਬ ਵਿੱਚ ਉਦਯੋਗ ਅਤੇ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਭ੍ਰਿਸ਼ਟਾਚਾਰ ਅਤੇ ਇੰਸਪੈਕਟਰੀ ਰਾਜ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਜਾਵੇਗਾ।
‘ਆਪ’ ਆਗੂਆਂ ਦੀ ਪੰਜਾਬ ਦੇ ਵਪਾਰੀਆਂ ਤੇ ਕਾਰੋਬਾਰੀਆਂ ਨਾਲ ਮੀਟਿੰਗ ਕਰਕੇ ਵਿਚਾਰ ਵਟਾਂਦਰਾ ਕਰਨ ਦੇ ਮਕਸਦ ਬਾਰੇ ਦੱਸਦਿਆਂ ਭਾਰਦਵਾਜ ਨੇ ਕਿਹਾ ਕਿ ਬੇਰੋਜ਼ਗਾਰੀ ਨੂੰ ਦੂਰ ਕਰਨ ਲਈ ਉਦਯੋਗ ਅਤੇ ਵਪਾਰ ਨੂੰ ਪ੍ਰਫੁੱਲਤ ਕਰਨਾ ਬਹੁਤ ਜ਼ਰੂਰੀ ਹੈ। ਜਿੰਨੇ ਜ਼ਿਆਦਾ ਉਦਯੋਗ ਵਧਣਗੇ, ਓਨਾ ਹੀ ਰੁਜ਼ਗਾਰ ਵਧੇਗਾ। ‘ ਇਸ ਸੋਚ ਨਾਲ ਆਮ ਆਦਮੀ ਪਾਰਟੀ ਨੇ ਸੁਝਾਅ ਪਤਾ ਕਰਨ ਲਈ ਪੰਜਾਬ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਮਿਲਣ ਦਾ ਫੈਸਲਾ ਕੀਤਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ
ਪੰਜਾਬ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਕੀਤੇ ਵਿਚਾਰ ਵਟਾਂਦਰਿਆਂ ਤੋਂ ਬਾਅਦ ਉਹਨਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਚੋਣ ਮਨੋਰਥ ਪੱਤਰ ਵਿਚ ਜ਼ਿਕਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ‘ਆਪ’ ਵਲੋਂ ਦਿੱਲੀ ਵਿੱਚ ‘ਦਿੱਲੀ ਡਾਇਲਾਗ’ ਦੇ ਨਾਂ ‘ਤੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਵਿਚਾਰ ਵਟਾਂਦਰੇ ਲਈ ਪ੍ਰੋਗਰਾਮ ਕੀਤਾ ਗਿਆ ਸੀ, ਜਿਸ ਨਾਲ ਦਿੱਲੀ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਬਹੁਤ ਲਾਭ ਹੋਇਆ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਇੱਕ ਵਾਰ ਆਮ ਆਦਮੀ ਪਾਰਟੀ ਨੂੰ ਬਦਲਾਅ ਲਈ ਮੌਕਾ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ‘ਆਪ’ ਦੀ ਇੱਕ ਵਾਰ ਸਰਕਾਰ ਬਣਾਉਣ, ਉਨ੍ਹਾਂ ਨੂੰ ਨਿਰਾਸ਼ ਨਹੀਂ ਕਰਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...