September 16, 2026, 2:47 am
----------- Advertisement -----------
HomeNewsਮੁੱਖ ਮੰਤਰੀ ਚੰਨੀ ਨੇ ਖੁਦ ਬੱਸ ਚਲਾ ਕੇ ਡਰਾਮੇਬਾਜ਼ੀ ਤੋਂ ਬਿਨਾਂ ਕੁਝ...

ਮੁੱਖ ਮੰਤਰੀ ਚੰਨੀ ਨੇ ਖੁਦ ਬੱਸ ਚਲਾ ਕੇ ਡਰਾਮੇਬਾਜ਼ੀ ਤੋਂ ਬਿਨਾਂ ਕੁਝ ਨਹੀਂ ਕੀਤਾ: ‘ਆਪ’

Published on

----------- Advertisement -----------

ਫਗਵਾੜਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰੋਡਵੇਜ਼ ਦੀਆਂ ਨਵੀਆਂ ਬੱਸਾਂ ਦੇ ਕਾਫਲੇ ਨੂੰ ਖੁਦ ਬੱਸ ਚਲਾ ਕੇ ਰਵਾਨਾ ਕਰਕੇ ਪੰਜਾਬ ਦੀ ਜਨਤਾ ਦੇ ਸਾਹਮਣੇ ਆਪਣੇ ਇਕ ਹੋਰ ਹੁਨਰ ਨੂੰ ਪੇਸ਼ ਕੀਤਾ ਹੈ। ਇਸ ਗੱਲ ਦਾ ਪ੍ਰਗਟਾਵਾ ਬਸਪਾ ਦੇ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਨੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜਿੱਥੇ ਵੀ ਜਾਂਦੇ ਹਨ ਉਥੇ ਆਪਣਾ ‘ਛੁਪਿਆ’ ਹੁਨਰ ਜਨਤਾ ਨਾਲ ਸਾਂਝਾ ਕਰਕੇ ਸਿਆਸੀ ਡਰਾਮੇਬਾਜ਼ੀ ਕਰਦੇ ਹਨ। ਹੁਣ ਪੰਜਾਬ ਦੇ ਲੋਕਾਂ ਨੂੰ ਇਹ ਵੀ ਪਤਾ ਚੱਲ ਗਿਆ ਕਿ ਮੁੱਖ ਮੰਤਰੀ ਸਾਬ੍ਹ ਬੱਸਾਂ ਵੀ ਚਲਾ ਲੈਂਦੇ ਹਨ। ਗੜ੍ਹੀ ਨੇ ਕਿਹਾ ਕਿ ਇਸ ਤੋਂ ਚੰਗਾ ਇਹ ਹੁੰਦਾ ਕਿ ਮੁੱਖ ਮੰਤਰੀ ਸਾਬ੍ਹ ਉਦਘਾਟਨ ਮੌਕੇ ਪੰਜਾਬ ਦੇ ਬੇਰੁਜ਼ਗਾਰਾਂ ਨੂੰ ਪੱਕੀਆਂ ਨੌਕਰੀਆਂ ਦਿੰਦੇ।

ਪੰਜਾਬ ਰੋਡਵੇਜ਼ ਵਿਚ ਨਵੀਆਂ ਬੱਸਾਂ ਲਿਆਉਣ ਤੋਂ ਪਹਿਲਾਂ 3000 ਡਰਾਈਵਰ ਅਤੇ 15 ਹਜ਼ਾਰ ਪੇਂਟ ਅਤੇ ਮਕੈਨਿਕਲ ਸਟਾਫ ਦੀ ਭਰਤੀ ਕਰਦੇ ਜਿਸ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਮਿਲਦੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਿਰਫ ਠੇਕਾ ਸਿਸਟਮ, ਨਿੱਜੀਕਰਨ ਅਤੇ ਬੇਰੁਜ਼ਗਾਰੀ ਨੂੰ ਪਰਮੋਟ ਕੀਤਾ ਹੈ। ਆਜ਼ਾਦੀ ਤੋਂ ਲੈ ਕੇ ਹੁਣ ਤੱਕ ਜਦੋਂ ਵੀ ਦੇਸ਼ ਅਤੇ ਪੰਜਾਬ ਵਿਚ ਕਾਂਗਰਸ ਸਰਕਾਰ ਦਾ ਰਾਜ ਰਿਹਾ ਹੈ ਇਨ੍ਹਾਂ ਨੇ ਨਿੱਜੀਕਰਨ ਦੀ ਨੀਤੀ ਬਣਾਈ ਹੈ। ਕਾਂਗਰਸ ਤੋਂ ਬਾਅਦ ਜਦੋਂ ਸੈਂਟਰ ਵਿਚ ਭਾਜਪਾ ਆਈ ਤਾਂ ਇਹ ਕਾਂਗਰਸ ਤੋਂ ਵੀ ਦੋ ਕਦਮ ਅੱਗੇ ਨਿਕਲੀ। ਇਨ੍ਹਾਂ ਨੇ ਦੇਸ਼ ਦੇ ਰੇਲਵੇ ਸਟੇਸ਼ਨ, ਏਅਰਪੋਰਟ, ਰਾਸ਼ਟਰੀ ਧਰੋਹਰਾਂ ਨੂੰ ਨਿੱਜੀ ਹੱਥਾਂ ਵਿਚ ਵੇਚ ਦਿੱਤਾ।

ਕਾਂਗਰਸ ਦੇ ਮੁੱਖ ਮੰਤਰੀ ਚੰਨੀ ਡਰਾਮੇ ਕਰਨ ਤੋਂ ਬਿਨਾਂ ਕੁਝ ਨਹੀਂ ਕਰਦੇ। ਸਿਰਫ ਭਾਸ਼ਣ ਦੇ ਜਾਂਦੇ ਹਨ ਜਦੋਂਕਿ 89 ਦਿਨਾਂ ਦੇ ਕਾਰਜਕਾਲ ਵਿਚ ਕਿਸੇ ਵੀ ਐਲਾਨ ਨੂੰ ਅਮਲ ਵਿਚ ਨਹੀਂ ਲਿਆਂਦਾ ਗਿਆ ਹੈ। ਬਹੁਜਨ ਸਮਾਜ ਪਾਰਟੀ ਕਾਂਗਰਸ ਦੀਆਂ ਨੀਤੀਆਂ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦੀ ਹੈ। ਇਹ ਸਿਰਫ ਪਬਲਿਸਿਟੀ ਸਟੰਟ ਹੈ। ਆਪਣੇ ਕਾਰਜਕਾਲ ਦੇ ਆਖਰੀ ਸਮੇਂ ਕਾਂਗਰਸ ਵੱਲੋਂ ਅਜਿਹੀਆਂ ਡਰਾਮੇਬਾਜ਼ੀਆਂ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਸਿਵਾਏ ਹੋਰ ਕੁਝ ਨਹੀਂ ਹੈ। ਅਸੀਂ ਸੀਐਮ ਚੰਨੀ ਨੂੰ ਅਪੀਲ ਕਰਦੇ ਹਾਂ ਕਿ ਇਸ ਤਰ੍ਹਾਂ ਕਰਨ ਦੀ ਥਾਂ ਪੰਜਾਬ ਵਿਚ ਬੇਰੁਜ਼ਗਾਰੀ ਖਤਮ ਕੀਤੀ ਜਾਵੇ। ਸੜਕਾਂ ’ਤੇ ਆਪਣੇ ਹੱਕਾਂ ਲਈ ਧਰਨਿਆਂ ’ਤੇ ਬੈਠੇ ਨੌਜਵਾਨ ਟੀਚਰਾਂ, ਸਿਹਤ ਮੁਲਾਜ਼ਮਾਂ, ਆਂਗਨਵਾੜੀ ਵਰਕਰਾਂ, ਆਸ਼ਾ ਵਰਕਰਾਂ ਅਤੇ ਹੋਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਕੇ ਆਪਣੇ 5 ਸਾਲਾਂ ਦੇ ਕਾਰਜਕਾਲ ਵਿਚ ਘੱਟੋ ਘੱਟ ਇਕ ਕੰਮ ਚੱਝ ਦਾ ਕਰਕੇ ਜਾਏ ਤਾਂ ਜੋ ਲੋਕ ਇਨ੍ਹਾਂ ਨੂੰ ਦੁਆਵਾਂ ਦੇਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...