September 20, 2026, 7:04 am
----------- Advertisement -----------
HomeNewsBreaking News61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ...

61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਹੋਵੇਗਾ ਵਿਆਹ

Published on

----------- Advertisement -----------

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਨੂੰ ਲੈ ਕੇ ਪੁਸ਼ਟੀ ਕੀਤੀ। ਉਹ 61 ਦੀ ਉਮਰ ਵਿਚ ਗੌਰੀ ਸਪ੍ਰੈਟ ਨਾਲ 5 ਜੁਲਾਈ ਨੂੰ ਵਿਆਹ ਕਰਨਗੇ। ਉਨ੍ਹਾਂ ਨੇ ਮੁੰਬਈ ਵਿੱਚ ਇੱਕ ਸਮਾਗਮ ਦੌਰਾਨ ਮੀਡੀਆ ਨਾਲ ਗੱਲਬਾਤ ਕੀਤੀ।

ਆਮਿਰ ਨੇ ਕਿਹਾ ਕਿ ਵਿਆਹ ਬਹੁਤ ਨਿੱਜੀ ਹੋਵੇਗਾ। ਇਹ ਉਨ੍ਹਾਂ ਦੇ ਘਰ ਹੋਵੇਗਾ, ਜਿਸ ਵਿੱਚ ਸਿਰਫ ਦੋਵਾਂ ਪਰਿਵਾਰਾਂ ਦੇ ਮੈਂਬਰ ਅਤੇ ਕੁਝ ਕਰੀਬੀ ਦੋਸਤ ਮੌਜੂਦ ਹੋਣਗੇ। ਉਨ੍ਹਾਂ ਨੇ ਸਾਰਿਆਂ ਤੋਂ ਆਸ਼ੀਰਵਾਦ ਅਤੇ ਸ਼ੁਭਕਾਮਨਾਵਾਂ ਵੀ ਮੰਗੀਆਂ। ਇਸ ਮੌਕੇ ਉਨ੍ਹਾਂ ਦਾ ਪੁੱਤਰ ਜੁਨੈਦ ਖਾਨ ਵੀ ਮੌਜੂਦ ਸੀ।

ਆਮਿਰ ਨੇ ਪਹਿਲਾ ਵਿਆਹ 1986 ਵਿੱਚ ਫਿਲਮ ਨਿਰਮਾਤਾ ਰੀਨਾ ਦੱਤਾ ਨਾਲ ਕੀਤਾ ਸੀ। 2002 ਵਿੱਚ ਰੀਨਾ ਤੋਂ ਵੱਖ ਹੋਣ ਤੋਂ ਬਾਅਦ, ਆਮਿਰ ਨੇ 2005 ਵਿੱਚ ਨਿਰਦੇਸ਼ਕ ਕਿਰਨ ਰਾਓ ਨਾਲ ਵਿਆਹ ਕੀਤਾ ਸੀ। ਕਿਰਨ ਅਤੇ ਆਮਿਰ ਦਾ 2021 ਵਿੱਚ ਤਲਾਕ ਹੋ ਗਿਆ।

ਆਮਿਰ ਨੇ 2025 ਵਿੱਚ ਆਪਣੇ 60ਵੇਂ ਜਨਮਦਿਨ ‘ਤੇ ਗੌਰੀ ਨਾਲ ਆਪਣੇ ਰਿਸ਼ਤੇ ਨੂੰ ਜਨਤਕ ਕੀਤਾ। ਗੌਰੀ ਬੰਗਲੁਰੂ ਦੀ ਰਹਿਣ ਵਾਲੀ ਇੱਕ ਸੈਲੂਨ ਇੰਟਰਪ੍ਰੇਨਿਓਰ ਅਤੇ ਫੈਸ਼ਨ ਪ੍ਰੋਫੈਸ਼ਨਲ ਹੈ। ਉਸਦੇ ਪਿਤਾ ਤਾਮਿਲ-ਬ੍ਰਿਟਿਸ਼ ਮੂਲ ਦੇ ਅਤੇ ਉਸਦੀ ਮਾਂ ਪੰਜਾਬੀ-ਆਇਰਿਸ਼ ਮੂਲ ਦੇ ਹਨ। ਗੌਰੀ ਫਿਲਿਪ ਸਪ੍ਰੈਟ ਦੀ ਪੋਤੀ ਹੈ, ਜੋ 1920 ਦੇ ਦਹਾਕੇ ਵਿੱਚ ਭਾਰਤ ਦੇ ਆਜ਼ਾਦੀ ਅੰਦੋਲਨ ਵਿੱਚ ਸ਼ਾਮਲ ਇੱਕ ਬ੍ਰਿਟਿਸ਼ ਕਮਿਊਨਿਸਟ ਸੀ।

ਆਮਿਰ ਵਾਂਗ, ਗੌਰੀ ਦਾ ਪਹਿਲਾਂ ਵਿਆਹ ਹੋਇਆ ਸੀ ਅਤੇ ਉਸ ਦਾ ਇੱਕ 7 ਸਾਲ ਦਾ ਬੱਚਾ ਹੈ। ਗੌਰੀ ਅਤੇ ਉਸਦਾ ਬੱਚਾ ਪਿਛਲੇ ਦੋ ਸਾਲਾਂ ਤੋਂ ਮੁੰਬਈ ਵਿੱਚ ਇਕੱਠੇ ਰਹਿ ਰਹੇ ਹਨ।

ਆਮਿਰ ਅਤੇ ਗੌਰੀ ਇੱਕ ਦੂਜੇ ਨੂੰ 25 ਸਾਲਾਂ ਤੋਂ ਜਾਣਦੇ ਹਨ। ਡੇਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਉਹ ਸ਼ੁਰੂ ਵਿੱਚ ਚੰਗੇ ਦੋਸਤ ਸਨ। ਜਦੋਂ ਤੋਂ ਆਮਿਰ ਅਤੇ ਗੌਰੀ ਨੇ ਆਪਣੇ ਰਿਸ਼ਤੇ ਨੂੰ ਅਧਿਕਾਰਤ ਕੀਤਾ ਹੈ, ਗੌਰੀ ਨੂੰ ਅਕਸਰ ਵੱਖ-ਵੱਖ ਸਮਾਗਮਾਂ ਅਤੇ ਮੌਕਿਆਂ ‘ਤੇ ਆਮਿਰ ਨਾਲ ਦੇਖਿਆ ਗਿਆ ਹੈ।

ਮਈ 2026 ਵਿੱਚ ਇੱਕ ਇੰਟਰਵਿਊ ਵਿੱਚ ਆਮਿਰ ਨੇ ਗੌਰੀ ਨਾਲ ਆਪਣੇ ਰਿਸ਼ਤੇ ਬਾਰੇ ਕਿਹਾ, “ਮੈਂ ਗੌਰੀ ਨੂੰ ਮਿਲਣ ਅਤੇ ਸਾਡੇ ਰਿਸ਼ਤੇ ਦੀ ਸ਼ੁਰੂਆਤ ਕਰਨ ਲਈ ਬਹੁਤ ਖੁਸ਼ਕਿਸਮਤ ਹਾਂ। ਉਹ ਸ਼ਾਨਦਾਰ ਹੈ ਅਤੇ ਮੈਨੂੰ ਉਸ ਨਾਲ ਬਹੁਤ ਸ਼ਾਂਤੀ ਮਿਲਦੀ ਹੈ। ਹਾਲਾਂਕਿ ਮੇਰਾ ਰੀਨਾ ਦੱਤਾ ਅਤੇ ਕਿਰਨ ਰਾਓ ਨਾਲ ਬਹੁਤ ਡੂੰਘਾ ਰਿਸ਼ਤਾ ਸੀ, ਪਰ ਚੀਜ਼ਾਂ ਅੱਗੇ ਨਹੀਂ ਵਧੀਆਂ।” ਮੈਂ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦਾ ਹਾਂ ਕਿ ਗੌਰੀ ਮੇਰੀ ਜ਼ਿੰਦਗੀ ਵਿੱਚ ਆਈ, ਮੈਨੂ ਲੱਗਦਾ ਹੈ ਕਿ ਮੈਂ ਹੁਣ ਜਾ ਕੇ ਮੁਕਮੰਲ ਹੋਇਆ ਹਾਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...