August 10, 2026, 11:57 am
----------- Advertisement -----------
HomeNewsBreaking News ਆਪ ਬੂਥ ਪੱਧਰੀ ਸੰਗਠਨ ਰਾਹੀਂ ਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ...

 ਆਪ ਬੂਥ ਪੱਧਰੀ ਸੰਗਠਨ ਰਾਹੀਂ ਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਕੰਮਾਂ ਨੂੰ ਘਰ-ਘਰ ਪਹੁੰਚਾਏਗੀ

Published on

----------- Advertisement -----------

ਚੰਡੀਗੜ੍ਹ 9 ਅਗਸਤ:ਆਮ ਆਦਮੀ ਪਾਰਟੀ (ਆਪ) ਨੇ ਸੂਬੇ ਭਰ ਵਿੱਚ ਆਪਣੀਆਂ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਦਿਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਵਿੱਚ ਪਾਰਟੀ ਦੇ ਬੂਥ ਪੱਧਰੀ ਨੈੱਟਵਰਕ ਨੂੰ ਮਜ਼ਬੂਤ ਕਰਨ ਅਤੇ ਚੋਣ ਮੈਦਾਨ ਲਈ ਕਾਰਜਕਰਤਾਵਾਂ ਤੇ ਵਲੰਟੀਅਰਾਂ ਨੂੰ ਤਿਆਰ ਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਅਭਿਆਸ ਦੇ ਹਿੱਸੇ ਵਜੋਂ, ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਪਾਰਟੀ ਕਾਰਜਕਰਤਾਵਾਂ ਅਤੇ ਵਲੰਟੀਅਰਾਂ ਨਾਲ ਜ਼ਿਲ੍ਹਾ ਵਾਰ ਬੈਠਕਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ।

ਇਹ ਬੈਠਕਾਂ ਹੇਠਲੇ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਸਰਕਾਰ ਦੇ ਕੰਮਾਂ ਨੂੰ ਘਰ-ਘਰ ਪਹੁੰਚਾਉਣ ਲਈ ਪਾਰਟੀ ਕਾਰਜਕਰਤਾਵਾਂ ਨੂੰ ਤਿਆਰ ਕਰਨ ‘ਤੇ ਕੇਂਦਰਿਤ ਹਨ। ਇਸ ਜਥੇਬੰਦਕ ਅਭਿਆਸ ਦੇ ਹਿੱਸੇ ਵਜੋਂ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਬੂਥ ਇੰਚਾਰਜਾਂ ਦੀਆਂ ਬੈਠਕਾਂ ਕੀਤੀਆਂ ਜਾਣਗੀਆਂ।

ਪਟਿਆਲਾ ਦਿਹਾਤੀ ਦੇ ਆਪਣੇ ਦੌਰੇ ਦੌਰਾਨ ਮਨੀਸ਼ ਸਿਸੋਦੀਆ ਨੇ ਜਥੇਬੰਦਕ ਸਾਥੀਆਂ ਅਤੇ ਕਾਰਜਕਰਤਾਵਾਂ ਨਾਲ ਬੈਠਕ ਕੀਤੀ, ਜਿੱਥੇ ਆਗਾਮੀ ਤਿਆਰੀਆਂ ‘ਤੇ ਖੁੱਲ੍ਹ ਕੇ ਗੱਲਬਾਤ ਹੋਈ। ਪਾਰਟੀ ਕਾਰਜਕਰਤਾਵਾਂ ਨਾਲ ਆਪਣੇ ਲਗਾਓ ਨੂੰ ਚੇਤੇ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ, “ਆਪਣੇ ਸਾਥੀਆਂ ਵਿਚਕਾਰ ਬੈਠਣਾ ਇੱਕ ਅੱਡਰਾ ਹੀ ਤਜਰਬਾ ਸੀ, ਜਿਸ ਨਾਲ ਪੁਰਾਣੀਆਂ ਯਾਦਾਂ ਤਾਜ਼ਾ ਹੋ ਗਈਆਂ ਅਤੇ ਅੱਗੇ ਦੇ ਸਫ਼ਰ ਲਈ ਉਤਸ਼ਾਹ ਦੁੱਗਣਾ ਹੋ ਗਿਆ।”

ਪਾਰਟੀ ਦੀਆਂ ਜਥੇਬੰਦਕ ਟੀਮਾਂ ਨੂੰ ਪਿਛਲੇ 4.5 ਸਾਲਾਂ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਨੂੰ ਸਿੱਧੇ ਤੌਰ ‘ਤੇ ਲੋਕਾਂ ਤੱਕ ਪਹੁੰਚਾਉਣ ਲਈ ਤਿਆਰ ਕੀਤਾ ਜਾ ਰਿਹਾ ਹੈ। ਮੁਹਿੰਮ ਦਾ ਮੁੱਖ ਧਿਆਨ ਸਰਕਾਰ ਦੇ ਅਹਿਮ ਉਪਰਾਲਿਆਂ ਨੂੰ ਘਰ-ਘਰ ਪਹੁੰਚਾਉਣ ‘ਤੇ ਹੋਵੇਗਾ, ਜਿਨ੍ਹਾਂ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ, 300 ਯੂਨਿਟ ਮੁਫ਼ਤ ਬਿਜਲੀ ਸਕੀਮ, ਖੇਤੀਬਾੜੀ ਲਈ ਨਹਿਰੀ ਪਾਣੀ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਨੂੰ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਸ਼ਾਮਲ ਹੈ।

ਚੱਲ ਰਹੇ ਅਭਿਆਸ ਦੇ ਹਿੱਸੇ ਵਜੋਂ ਪਟਿਆਲਾ ਵਿਖੇ ਵੀ ਬੂਥ ਇੰਚਾਰਜਾਂ ਦੀ ਬੈਠਕ ਹੋਈ, ਜਿਸ ਵਿੱਚ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ। ਇਸੇ ਤਰ੍ਹਾਂ ਭਦੌੜ ਵਿਖੇ ਵੀ ਬੂਥ ਇੰਚਾਰਜ ਬੈਠਕ ਕੀਤੀ ਗਈ, ਜਿਸ ਵਿੱਚ ਵਿਧਾਇਕ ਲਾਭ ਸਿੰਘ ਉਗੋਕੇ ਅਤੇ ਪਾਰਟੀ ਦੇ ਸੀਨੀਅਰ ਆਗੂ ਸ਼ਾਮਲ ਹੋਏ।

ਇਨ੍ਹਾਂ ਬੈਠਕਾਂ ਰਾਹੀਂ ‘ਆਪ’ ਆਪਣੇ ਬੂਥ ਪੱਧਰੀ ਸੰਗਠਨ ਨੂੰ ਮਜ਼ਬੂਤ ਕਰ ਰਹੀ ਹੈ ਅਤੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਜੋਂ ਆਪਣੇ ਕਾਰਜਕਰਤਾਵਾਂ ਅਤੇ ਵਲੰਟੀਅਰਾਂ ਨੂੰ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਲੋਕਾਂ ਨਾਲ ਜੁੜੇ ਰਹਿਣ ਅਤੇ ਪੰਜਾਬ ਸਰਕਾਰ ਦੇ ਪਿਛਲੇ 4.5 ਸਾਲਾਂ ਦੇ ਕੰਮਾਂ ਨੂੰ ਘਰ-ਘਰ ਪਹੁੰਚਾਉਣ ਲਈ ਤਿਆਰ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...

ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ: ਮਾਲਵਿੰਦਰ ਸਿੰਘ ਕੰਗ

ਮੋਹਾਲੀ 9 ਅਗਸਤ:ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ...

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਨਵੀਂ ਦਿੱਲੀ 9 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ...

ਸਰਕਾਰ 100 ਕਰੋੜ ਰੁਪਏ ਦੇ ਬਜਟ ਨਾਲ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੇ ਸੂਬੇ ਵਿੱਚ ਬੜੀ ਧੂਮਧਾਮ ਨਾਲ ਮਨਾ ਰਹੀ ਹੈ-ਭਗਵੰਤ...

*ਕਰਤਾਰਪੁਰ (ਜਲੰਧਰ); 9 ਅਗਸਤ*:ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼...

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...