April 22, 2024, 10:21 am
----------- Advertisement -----------
HomeNewsBreaking Newsਪੰਜਾਬ ਵਿੱਚ ਆਪ ਦੀ ਸਰਕਾਰ ਪੰਜਾਬ 'ਚੋਂ ਲੁੱਟ ਤੰਤਰ ਨੂੰ ਕਰੇਗੀ ਖ਼ਤਮ:...

ਪੰਜਾਬ ਵਿੱਚ ਆਪ ਦੀ ਸਰਕਾਰ ਪੰਜਾਬ ‘ਚੋਂ ਲੁੱਟ ਤੰਤਰ ਨੂੰ ਕਰੇਗੀ ਖ਼ਤਮ: ਸਤਿੰਦਰ ਜੈਨ

Published on

----------- Advertisement -----------
  • ਪੰਜਾਬ ਵਿੱਚ ਸਰਕਾਰ ਬਣਨ ‘ਤੇ ਅਸੀਂ ‘ਭ੍ਰਿਸ਼ਟਾਚਾਰ’ ਅਤੇ ‘ਰਿਸ਼ਵਤ ਖ਼ੋਰੀ’ ਦੀ ਪ੍ਰਥਾ ਪੂਰੀ ਤਰ੍ਹਾਂ ਖ਼ਤਮ ਕਰਾਂਗੇ
  • ਕਿਹਾ, ਅਕਾਲੀ- ਕਾਂਗਰਸੀ ਆਗੂਆਂ ਨੂੰ ਕੇਜਰੀਵਾਲ ਤੋਂ ਲਗਦਾ ਡਰ, ਪੰਜਾਬ ‘ਚ ਸਰਕਾਰ ਬਣੀ ਤਾਂ ਉਨ੍ਹਾਂ ਦੇ ਲੁੱਟ ਦੇ ਧੰਦੇ ਨੂੰ ਕਰਾਂਗੇ ਬੰਦ
  • ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੇ ਆਮ ਲੋਕਾਂ ਅਤੇ ਵਪਾਰੀਆਂ ਨੂੰ ਕੀਤਾ ਸੰਬੋਧਿਤ

ਜਲੰਧਰ /ਕਪੂਰਥਲਾ, 12 ਦਸੰਬਰ 2021 – ‘ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਪੰਜਾਬ ਵਿੱਚੋਂ ਲੁੱਟ ਤੰਤਰ ਨੂੰ ਖ਼ਤਮ ਕਰੇਗੀ ਅਤੇ ਲੋਕਾਂ ਦੇ ਪੈਸੇ ਨਾਲ ਲੋਕਾਂ ਦਾ ਹੀ ਵਿਕਾਸ ਕਰੇਗੀ। ਪਿੱਛਲੀ ਅਕਾਲੀ- ਭਾਜਪਾ ਅਤੇ ਕਾਂਗਰਸ ਸਰਕਾਰ ਦੀ ਨੀਤੀ ਰਹੀ ਹੈ ਕਿ ਜਨਤਾ ਤੇ ਵਪਾਰੀਆਂ ਨੂੰ ਲੁੱਟੋ ਅਤੇ ਕੁੱਝ ਪੈਸੇ ਨੂੰ ਆਪਣੇ ਉਪਰ ਖ਼ਰਚ ਕਰੋ।’ ਐਤਵਾਰ ਨੂੰ ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਸਰਕਾਰ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੇ ਨਕੋਦਰ ਵਿੱਚ ‘ਛੋਟੇ ਅਤੇ ਮੱਧਮ ਵਪਾਰੀਆਂ’ ਦੇ ਇੱਕ ਸਮਾਗਮ ਨੂੰ ਸੰਬੋਧਿਤ ਕਰਦਿਆਂ ਕੀਤਾ।

ਸਤਿੰਦਰ ਜੈਨ ਨੇ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਤੁਰੰਤ ਬਾਅਦ ਭ੍ਰਿਸ਼ਟਾਚਾਰ ਅਤੇ ਰਿਸ਼ਵਤਖ਼ੋਰੀ ਦੀ ਪ੍ਰਥਾ ਨੂੰ ਖ਼ਤਮ ਕੀਤਾ ਜਾਵੇਗਾ ਅਤੇ ਇਸੇ ਪੈਸੇ ਨਾਲ ਵਿਕਾਸ ਦੇ ਕੰਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਦੇ ਕਿਸੇ ਵੀ ਦਫ਼ਤਰ ਵਿੱਚ ਕਿਸੇ ਕੰਮ ਲਈ ਇੱਕ ਰੁਪਏ ਦੀ ਰਿਸ਼ਵਤ ਨਹੀਂ ਲਗਦੀ। ਉਨ੍ਹਾਂ ਕਿਹਾ ਕਿ ਦਿੱਲੀ ‘ਚ ਜਿਹੜਾ ਵੀ ਕਰਮਚਾਰੀ ਜਾਂ ਅਧਿਕਾਰੀ ਵੱਲੋਂ ਰਿਸ਼ਵਤ ਲੈਣ ਦੀ ਖ਼ਬਰ ਮਿਲਦੀ ਹੈ ਤਾਂ ਉਸ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਂਦਾ ਹੈ। ਪੰਜਾਬ ਵਿੱਚ ਵੀ ਅਸੀਂ ਦਿੱਲੀ ਦੀ ਤਰ੍ਹਾਂ ਹੀ ਪਾਰਦਰਸ਼ੀ ਅਤੇ ਇਮਾਨਦਾਰ ਸਰਕਾਰ ਦੀ ਸਥਾਪਨਾ ਕਰਾਂਗੇ।

ਅਕਾਲੀ ਦਲ ਅਤੇ ਕਾਂਗਰਸ ਦੀ ਅਲੋਚਨਾ ਕਰਦਿਆਂ ਜੈਨ ਨੇ ਕਿਹਾ ਕਿ ਇਨਾਂ ਪਾਰਟੀਆਂ ਦੇ ਆਗੂਆਂ ਨੂੰ ਕੇਜਰੀਵਾਲ ਤੋਂ ਡਰ ਲਗਦਾ ਹੈ। ਉਨ੍ਹਾਂ ਨੂੰ ਹਮੇਸ਼ਾ ਡਰ ਲੱਗਿਆ ਰਹਿੰਦਾ ਹੈ ਕਿ ਜੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਤਾਂ ਉਨ੍ਹਾਂ ਦਾ ਲੁੱਟ ਦਾ ਧੰਦਾ ਬੰਦ ਹੋ ਜਾਵੇਗਾ ਅਤੇ ਉਨ੍ਹਾਂ ਦੀਆਂ ਸਾਰੀਆਂ ਕਾਲ਼ੀਆਂ ਫਾਇਲਾਂ ਖੋਲ੍ਹੀਆਂ ਜਾਣਗੀਆਂ। ਪਿੱਛਲੀਆਂ ਭ੍ਰਿਸ਼ਟ ਸਰਕਾਰਾਂ ਕਰਕੇ ਪੰਜਾਬ ਦੇ ਖ਼ਜ਼ਾਨੇ ਨੂੰ ਕਾਫ਼ੀ ਨੁਕਸਾਨ ਹੋਇਆ ਅਤੇ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਵਪਾਰੀਆਂ ਨੂੰ ਵਿਸ਼ਵਾਸ਼ ਦਵਾਉਂਦਿਆਂ ਸਤਿੰਦਰ ਜੈਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਨੂੰ ਪੂਰੀ ਸੁਰੱਖਿਆ ਅਤੇ ਸੁਵਿਧਾਵਾਂ ਪ੍ਰਦਾਨ ਕਰੇਗੀ। ਅਫ਼ਸਰਸ਼ਾਹੀ ਅਤੇ ਕਮਿਸ਼ਨ ਖ਼ੋਰੀ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਔਰਤਾਂ ਨੂੰ ਜਿਹੜੇ 1000 ਰੁਪਏ ਦੇਣਗੇ ਅਤੇ ਉਸ ਪੈਸੇ ਨਾਲ ਔਰਤਾਂ ਆਪਣਾ ਜ਼ਰੂਰੀ ਸਮਾਨ ਖ਼ਰੀਦਣਗੀਆਂ। ਜਿਸ ਨਾਲ ਵਪਾਰੀਆਂ ਨੂੰ ਵੀ ਲਾਭ ਹੋਵੇਗਾ ਅਤੇ ਸਰਕਾਰ ਨੂੰ ਵੀ ਜ਼ਿਆਦਾ ਟੈਕਸ ਮਿਲੇਗਾ। ਇਸ ਲਈ ‘ਆਪ’ ਸਰਕਾਰ ਵਪਾਰੀਆਂ ‘ਤੇ ਨਾ ਕੋਈ ਨਵਾਂ ਟੈਕਸ ਲਾਵੇਗੀ ਅਤੇ ਨਾ ਹੀ ਵਰਤਮਾਨ ਟੈਕਸ ਵਿੱਚ ਕੋਈ ਵਾਧਾ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

IPL ਵਿੱਚ ਅੱਜ ਮੁੰਬਈ ਅਤੇ ਰਾਜਸਥਾਨ ਵਿਚਾਲੇ ਹੋਵੇਗਾ ਮੁਕਾਬਲਾ

ਜੈਪੁਰ, 22 ਅਪ੍ਰੈਲ 2024 - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ 17ਵੇਂ ਸੀਜ਼ਨ 'ਚ ਅੱਜ...

ਗੁਜਰਾਤ ਟਾਈਟਨਸ ਨੇ ਪੰਜਾਬ ਕਿੰਗਜ਼ ਨੂੰ 3 ਵਿਕਟਾਂ ਨਾਲ ਹਰਾਇਆ

ਮੋਹਾਲੀ, 22 ਅਪ੍ਰੈਲ 2024 - ਗੁਜਰਾਤ ਟਾਈਟਨਸ ਨੇ IPL-2024 ਵਿੱਚ ਆਪਣੀ ਚੌਥੀ ਜਿੱਤ ਦਰਜ...

ਕਿਸਾਨ ਅੱਜ ਜੀਂਦ ਤੋਂ ਕਰਨਗੇ ਕਰਨਗੇ ਵੱਡਾ ਐਲਾਨ: ਸ਼ੰਭੂ ‘ਚ 6 ਦਿਨਾਂ ਤੋਂ ਰੇਲਵੇ ਟਰੈਕ ਜਾਮ, ਅੱਜ ਵੀ 61 ਟਰੇਨਾਂ ਰੱਦ, 34 ਰੂਟ ਡਾਇਵਰਟ

ਸ਼ੰਭੂ ਬਾਰਡਰ, 22 ਅਪ੍ਰੈਲ 2024 - ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਹੋਇਆ ਦਰਜ, SGPC ਪ੍ਰਧਾਨ ਨੇ ਕਿਹਾ ਸਿੱਖਾਂ ਦੀ ਧਾਰਮਿਕ ਅਜ਼ਾਦੀ ‘ਤੇ ਹਮਲਾ

ਅੰਮ੍ਰਿਤਸਰ, 22 ਅਪ੍ਰੈਲ 2024 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ...

ਹੱਡੀਆਂ ਨੂੰ ​​ਬਣਾਉਣਾ ਚਾਹੁੰਦੇ ਹੋ ਮਜ਼ਬੂਤ ਤਾਂ ਅੱਜ ਤੋਂ ਹੀ ਇਹ ਚੀਜ਼ਾਂ ਖਾਣਾ ਸ਼ੁਰੂ ਕਰ ਦਿਓ

ਸਰੀਰ ਦੀ ਬਣਤਰ ਨੂੰ ਮਜ਼ਬੂਤ ​​ਅਤੇ ਸਹੀ ਆਕਾਰ ਵਿਚ ਰੱਖਣ ਲਈ ਹੱਡੀਆਂ ਦਾ ਮਜ਼ਬੂਤ...

ਚੀਨ ‘ਚ ਭਾਰੀ ਮੀਂਹ ਦੀ ਚੇਤਾਵਨੀ, ਸਦੀ ਦੇ ਸਭ ਤੋਂ ਵੱਡੇ ਹੜ੍ਹ ਦੀ ਸੰਭਾਵਨਾ

ਚੀਨ 'ਚ ਸੋਮਵਾਰ (22 ਅਪ੍ਰੈਲ) ਨੂੰ ਭਾਰੀ ਮੀਂਹ ਅਤੇ ਹੜ੍ਹ ਆਉਣ ਦੀ ਸੰਭਾਵਨਾ ਹੈ।...

ਜੇਕਰ ਤੁਸੀਂ ਵਜ਼ਨ ਘਟਾਉਣ ਲਈ ਚੀਆ ਸੀਡਜ਼ ਦਾ ਸੇਵਨ ਕਰ ਰਹੇ ਹੋ, ਤਾਂ ਜਾਣੋ ਇਸਦੇ ਪਿੱਛੇ ਦੀ ਸੱਚਾਈ

ਚੀਆ ਸੀਡਜ਼ ਨੂੰ ਲੈ ਕੇ ਲੋਕਾਂ ਨੂੰ ਅਕਸਰ ਇਹ ਉਮੀਦ ਹੁੰਦੀ ਹੈ ਕਿ ਇਨ੍ਹਾਂ...

ਪੰਜਾਬ ਨੇ ਟੌਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ, ਮੁੱਲਾਂਪੁਰ ਸਟੇਡੀਅਮ ‘ਚ ਦਰਸ਼ਕਾਂ ਦੀ ਭਾਰੀ ਭੀੜ

ਮੁੱਲਾਂਪੁਰ (ਨਿਊ ਚੰਡੀਗੜ੍ਹ) ਦੇ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ਵਿੱਚ ਪੰਜਾਬ ਕਿੰਗਜ਼ ਬਨਾਮ ਗੁਜਰਾਤ...