August 4, 2026, 2:01 pm
----------- Advertisement -----------
HomeNewsBreaking Newsਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

Published on

----------- Advertisement -----------

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ ਯੋਜਨਾ ਵਿੱਚ ਸਖ਼ਤ ਸ਼ਰਤਾਂ ਲਗਾਉਣ ‘ਤੇ ਭਾਜਪਾ ਦੀ ਰੇਖਾ ਗੁਪਤਾ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸਿੱਖਣਾ ਚਾਹੀਦਾ ਹੈ। ਆਪ ਸਰਕਾਰ ਨੇ ਪੰਜਾਬ ਵਿੱਚ ਕੋਈ ਸ਼ਰਤ ਨਹੀਂ ਲਗਾਈ ਹੈ। ਜੇਕਰ ਘਰ ਵਿੱਚ ਚਾਰ ਔਰਤਾਂ ਹਨ ਤਾਂ ਸਾਰੀਆਂ ਨੂੰ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਮਿਲ ਰਿਹਾ ਹੈ। ਜਦਕਿ ਦਿੱਲੀ ਸਰਕਾਰ ਨੇ 10 ਸਾਲ ਤੋਂ ਰਹਿਣ ਦਾ ਸਬੂਤ ਅਤੇ ਐਮਪੀ-ਐਮਐਲਏ ਦੀ ਮਨਜ਼ੂਰੀ ਦੀ ਸਖ਼ਤ ਸ਼ਰਤ ਲਗਾ ਰੱਖੀ ਹੈ। ਇਸ ਤੋਂ ਸਾਫ਼ ਹੈ ਕਿ ਇਹ ਬਹੁਤ ਘੱਟ ਔਰਤਾਂ ਨੂੰ ਯੋਜਨਾ ਦਾ ਲਾਭ ਦੇਣਾ ਚਾਹੁੰਦੇ ਹਨ। ਜੇਕਰ ਭਾਜਪਾ ਸਰਕਾਰ ਦੀ ਨੀਅਤ ਸਾਫ਼ ਹੁੰਦੀ ਤਾਂ ਯੋਜਨਾ ਵਿੱਚ ਇੰਨੀਆਂ ਸ਼ਰਤਾਂ ਨਾ ਲਗਾਉਂਦੀ ਅਤੇ ਸਾਰੀਆਂ ਔਰਤਾਂ ਨੂੰ ਲਾਭ ਦਿੰਦੀ।

ਲਕਸ਼ਮੀ ਯੋਜਨਾ ਵਿੱਚ ਸਖ਼ਤ ਸ਼ਰਤਾਂ ਅਤੇ ਸੰਸਦ-ਵਿਧਾਇਕ ਦੀ ਮਨਜ਼ੂਰੀ ਲਾਜ਼ਮੀ ਹੋਣ ਦੇ ਸਵਾਲ ‘ਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਤੋਂ ਸਾਫ਼ ਜ਼ਾਹਿਰ ਹੈ ਕਿ ਉਹ ਕੇਵਲ ਭਾਜਪਾ ਦੇ ਲੋਕਾਂ ਨੂੰ ਹੀ ਇਹ ਲਾਭ ਦੇਣਾ ਚਾਹੁੰਦੇ ਹਨ, ਦੂਜੇ ਲੋਕਾਂ ਨੂੰ ਦੇਣਾ ਹੀ ਨਹੀਂ ਚਾਹੁੰਦੇ। ਜੋ ਇਹ ਸ਼ਰਤ ਲਗਾਈ ਗਈ ਹੈ ਕਿ 10 ਸਾਲ ਰਹਿਣ ਵਾਲਾ ਹੋਣਾ ਚਾਹੀਦਾ ਹੈ ਅਤੇ ਸੰਸਦ-ਵਿਧਾਇਕ ਦੀ ਮਨਜ਼ੂਰੀ ਚਾਹੀਦੀ ਹੈ, ਇਸ ਤੋਂ ਪਤਾ ਲੱਗਦਾ ਹੈ ਕਿ ਇਹ ਲਾਭ ਦੇਣਾ ਹੀ ਨਹੀਂ ਚਾਹੁੰਦੇ, ਕੇਵਲ ਰਾਜਨੀਤੀ ਕਰਨੀ ਹੈ। ਜਿੰਨੀਆਂ ਸ਼ਰਤਾਂ ਇਨ੍ਹਾਂ ਨੇ ਲਗਾਈਆਂ ਹਨ, ਉਸ ਹਿਸਾਬ ਨਾਲ ਦਿੱਲੀ ਦੀਆਂ 10 ਫੀਸਦੀ ਔਰਤਾਂ ਨੂੰ ਵੀ ਇਸ ਦਾ ਲਾਭ ਨਹੀਂ ਮਿਲੇਗਾ। ਪੰਜਾਬ ਵਿੱਚ ਅਸੀਂ ਕੋਈ ਸ਼ਰਤ ਨਹੀਂ ਲਗਾਈ, ਇੱਕ ਘਰ ਵਿੱਚ ਜੇਕਰ ਚਾਰ ਔਰਤਾਂ ਹਨ ਤਾਂ ਚਾਰੇ ਔਰਤਾਂ ਨੂੰ ਮਿਲੇਗਾ। ਅਸੀਂ ਅਮੀਰ, ਗਰੀਬ, ਜਾਤ-ਪਾਤ ਦਾ ਕੋਈ ਭੇਦਭਾਵ ਨਹੀਂ ਕੀਤਾ। ਜਿਵੇਂ ਆਪ ਸਰਕਾਰ ਪੰਜਾਬ ਵਿੱਚ ਸਾਫ਼ ਨੀਅਤ ਨਾਲ ਸਭ ਨੂੰ ਲਾਭ ਦੇ ਰਹੀ ਹੈ, ਉਸੇ ਤਰ੍ਹਾਂ ਹੀ ਜੇਕਰ ਨੀਅਤ ਸਾਫ਼ ਹੈ ਤਾਂ ਭਾਜਪਾ ਦਿੱਲੀ ਵਿੱਚ ਵੀ ਦੇਵੇ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...

ਜਲੰਧਰ: ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ‘ਚ ਲੱਗੀ ਅੱਗ; 5 ਮਰੀਜ਼ਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਜਲੰਧਰ ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਅਚਾਨਕ ਅੱਗ ਲੱਗਣ ਗਈ। ਅੱਗ ਲੱਗਣ...

ਪੰਜਾਬ ਕਾਂਗਰਸ ਦਾ Poster War! ਕੌਣ ਕਰ ਰਿਹਾ ਪਾਰਟੀ ਦਾ ਮਾਹੌਲ ਖ਼ਰਾਬ?

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ‘ਚ ਜੁੱਟੀ ਹੋਈ ਹੈ। ਪੰਜਾਬ ਕਾਂਗਰਸ...

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...