September 18, 2026, 12:06 am
----------- Advertisement -----------
HomeNewsLatest Newsਮਾਨ ਦੇ ਮੰਤਰੀ: ਅੰਨਾ ਹਜ਼ਾਰੇ ਦੇ ਅੰਦੋਲਨ ਤੋਂ ਮੀਤ ਹੇਅਰ ਨੇ ਰੱਖਿਆ...

ਮਾਨ ਦੇ ਮੰਤਰੀ: ਅੰਨਾ ਹਜ਼ਾਰੇ ਦੇ ਅੰਦੋਲਨ ਤੋਂ ਮੀਤ ਹੇਅਰ ਨੇ ਰੱਖਿਆ ਸਿਆਸਤ ‘ਚ ਕਦਮ, ਪੜ੍ਹੋ ਹੁਣ ਤੱਕ ਦਾ ਸਫ਼ਰ

Published on

----------- Advertisement -----------

ਬਰਨਾਲਾ: ਸਾਲ 2017 ‘ਚ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਲਗਾਤਾਰ ਦੂਜੀ ਵਾਰ ਵਿਧਾਇਕ ਬਣੇ ਗੁਰਮੀਤ ਸਿੰਘ ਮੀਤ ਹੇਅਰ ਮਾਨ ਦੀ ਸਰਕਾਰ ‘ਚ ਮੰਤਰੀ ਹੋਣਗੇ। 21 ਅਪ੍ਰੈਲ 1989 ਨੂੰ ਬਰਨਾਲਾ ਵਿਖੇ ਪਿਤਾ ਚਮਕੌਰ ਸਿੰਘ ਅਤੇ ਮਾਤਾ ਸਰਬਜੀਤ ਕੌਰ ਦੇ ਘਰ ਜਨਮੇ। ਮੀਤ ਹੇਅਰ ਨੇ 10ਵੀਂ ਜਮਾਤ ਤੱਕ ਦੀ ਪੜ੍ਹਾਈ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ, ਬਰਨਾਲਾ ਤੋਂ ਕੀਤੀ।

ਉਨ੍ਹਾਂ ਨੇ ਨਾਨ ਮੈਡੀਕਲ ਵਿਸ਼ੇ ‘ਚ ਚੰਡੀਗੜ੍ਹ ਤੋਂ 12ਵੀਂ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਬੀ.ਟੈਕ. ਕੀਤੀ ਇਸ ਤੋਂ ਬਾਅਦ ਉਹ ਸਿਵਲ ਸਰਵਿਸ ਦੀ ਤਿਆਰੀ ਕਰਨ ਲੱਗੇ ਪਰ ਇਸ ਦੌਰਾਨ ਦਿੱਲੀ ‘ਚ ਅੰਨਾ ਹਜ਼ਾਰੇ ਦਾ ਅੰਦੋਲਨ ਚੱਲ ਪਿਆ। ਮੀਤ ਹੇਅਰ ਅੰਨਾ ਹਜ਼ਾਰੇ ਅੰਦੋਲਨ ਨਾਲ ਜੁੜ ਗਏ। ਇੱਕ ਸਧਾਰਨ ਪਰਿਵਾਰ ਅਤੇ ਕੋਈ ਸਿਆਸੀ ਪਿਛੋਕੜ ਹੋਣ ਦੇ ਬਾਵਜੂਦ, ਮੀਤ ਹੇਅਰ ਨੇ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਰਾਹੀਂ ਕੀਤੀ। 2016 ਵਿੱਚ ਪਾਰਟੀ ਨੇ ਯੂਥ ਵਿੰਗ ਦੇ ਉਪ ਪ੍ਰਧਾਨ ਦੀ ਜ਼ਿੰਮੇਵਾਰੀ ਸੰਭਾਲੀ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੇ ਹਲਕਾ ਬਰਨਾਲਾ ਤੋਂ ਮੀਤ ਹੇਅਰ ਨੂੰ ਟਿਕਟ ਦਿੱਤੀ ਸੀ। 27 ਸਾਲ ਦੀ ਉਮਰ ਵਿੱਚ ਮੀਤ ਹੇਅਰ ਨੇ ਵੱਡੀ ਜਿੱਤ ਹਾਸਲ ਕੀਤੀ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸੀਐਮ ਅਰਵਿੰਦ ਕੇਜਰੀਵਾਲ ਅਤੇ ਸੂਬਾਈ ਪ੍ਰਧਾਨ ਐਮਪੀ ਭਗਵੰਤ ਮਾਨ ਨੇ ਮੀਤ ਹੇਅਰ ਨੂੰ 2020 ਵਿੱਚ ਪੰਜਾਬ ਯੂਥ ਵਿੰਗ ਦਾ ਮੁਖੀ ਬਣਾਇਆ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੇ ਉਨ੍ਹਾਂ ਨੂੰ ਮੁੜ ਹਲਕਾ ਬਰਨਾਲਾ ਤੋਂ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਅਤੇ ਮੀਤ ਹੇਅਰ 37622 ਵੋਟਾਂ ਦੀ ਵੱਡੀ ਲੀਡ ਨਾਲ ਜਿੱਤੇ। ਹਲਕਾ ਬਰਨਾਲਾ ਵਿੱਚ 25 ਸਾਲਾਂ ਬਾਅਦ ਸੱਤਾਧਾਰੀ ਪਾਰਟੀ ਦਾ ਇੱਕ ਵਿਧਾਇਕ ਬਣਿਆ ਹੈ। ਤੀਹ ਸਾਲਾਂ ਬਾਅਦ ਬਰਨਾਲਾ ਸ਼ਹਿਰ ਨੂੰ ਕੈਬਨਿਟ ਮੰਤਰੀ ਮਿਲਿਆ ਹੈ, ਇਸ ਲਈ ਸਮਾਜ ਦੇ ਲੋਕਾਂ ਨੂੰ ਕੈਬਨਿਟ ਮੰਤਰੀ ਮੀਤ ਹੇਅਰ ਤੋਂ ਬਹੁਤ ਆਸਾਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...