September 15, 2026, 8:15 pm
----------- Advertisement -----------
HomeNewsBreaking Newsਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ,...

ਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗ

Published on

----------- Advertisement -----------

ਚੰਡੀਗੜ੍ਹ 14 ਸਤੰਬਰ ਅਜਨਾਲਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਸਰਪੰਚਾਂ ਦੇ ਵਫ਼ਦ ਨਾਲ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨਾਲ ਮੁਲਾਕਾਤ ਕੀਤੀ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅਜਨਾਲਾ ਨੂੰ ਬਾਰ-ਬਾਰ ਆਉਂਦੇ ਹੜ੍ਹਾਂ ਤੋਂ ਬਚਾਉਣ ਲਈ ਜੰਮੂ-ਕਸ਼ਮੀਰ ਵਿੱਚ ਉਝ ਨਦੀ ‘ਤੇ ਡੈਮ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾਣ।

ਮੁਲਾਕਾਤ ਦੌਰਾਨ ਧਾਲੀਵਾਲ ਨੇ ਉਝ ਨਦੀ ਦੇ ਪਾਣੀ ਕਾਰਨ ਅਜਨਾਲਾ ਦੇ ਲੋਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਵੱਲ ਧਿਆਨ ਦਿਵਾਇਆ। ਉਨ੍ਹਾਂ ਕਿਹਾ ਕਿ ਇਸ ਨਦੀ ਨੇ ਅਜਨਾਲਾ ਵਿੱਚ ਵਾਰ-ਵਾਰ ਹੜ੍ਹ ਅਤੇ ਤਬਾਹੀ ਮਚਾਈ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਦੇ ਜੀਵਨ ਅਤੇ ਰੋਜ਼ੀ-ਰੋਟੀ ‘ਤੇ ਬੁਰਾ ਅਸਰ ਪਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਹੜ੍ਹਾਂ ਦੇ ਲਗਾਤਾਰ ਖ਼ਤਰੇ ਨੇ ਇਲਾਕੇ ਦੇ ਆਰਥਿਕ ਵਿਕਾਸ ਨੂੰ ਵੀ ਪ੍ਰਭਾਵਿਤ ਕੀਤਾ ਹੈ। ਜਿਸ ਇਲਾਕੇ ਵਿੱਚ ਲਗਾਤਾਰ ਹੜ੍ਹਾਂ ਅਤੇ ਤਬਾਹੀ ਦਾ ਡਰ ਬਣਿਆ ਰਹਿੰਦਾ ਹੋਵੇ, ਉੱਥੇ ਕੋਈ ਵੀ ਉਦਯੋਗ ਸਥਾਪਿਤ ਕਰਨ ਲਈ ਤਿਆਰ ਨਹੀਂ ਹੁੰਦਾ। ਅਜਨਾਲਾ ਦੇ ਲੋਕ ਇਸ ਬਾਰ-ਬਾਰ ਆਉਂਦੇ ਸੰਕਟ ਤੋਂ ਪੱਕੇ ਹੱਲ ਅਤੇ ਟਿਕਾਊ ਵਿਕਾਸ ਦੇ ਸਪੱਸ਼ਟ ਰਾਹ ਦੇ ਹੱਕਦਾਰ ਹਨ।

ਧਾਲੀਵਾਲ ਨੇ ਕਿਹਾ ਕਿ ਉਝ ਨਦੀ ਵਾਰ-ਵਾਰ ਇਲਾਕੇ ਵਿੱਚ ਹੜ੍ਹ ਲਿਆਉਂਦੀ ਹੈ ਅਤੇ ਕਈ ਵਾਰ ਤਬਾਹੀ ਮਚਾ ਚੁੱਕੀ ਹੈ। ਸਾਡੀਆਂ ਕਈ ਪੀੜ੍ਹੀਆਂ ਨੇ ਹੜ੍ਹਾਂ ਦਾ ਸੰਤਾਪ ਭੋਗਿਆ ਹੈ, ਅਤੇ ਅਸੀਂ ਇਸ ਵਾਰ-ਵਾਰ ਦੇ ਸੰਕਟ ਤੋਂ ਆਪਣੇ ਆਪ ਨੂੰ ਪੱਕੇ ਤੌਰ ‘ਤੇ ਬਚਾਉਣਾ ਚਾਹੁੰਦੇ ਹਾਂ। ਇਸ ਲਈ ਉਝ ਨਦੀ ਦਾ ਯੋਗ ਪ੍ਰਬੰਧਨ ਹੋਣਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਦੱਸਿਆ ਕਿ ਵਫ਼ਦ ਨੇ ਉਝ ਨਦੀ ‘ਤੇ ਡੈਮ ਬਣਾਉਣ ਦਾ ਮੁੱਦਾ ਚੁੱਕਿਆ ਤਾਂ ਜੋ ਪੰਜਾਬ ਵੱਲ ਵਗਦੇ ਪਾਣੀ ਨੂੰ ਨਿਯੰਤਰਿਤ ਕੀਤਾ ਜਾ ਸਕੇ ਅਤੇ ਅਜਨਾਲਾ ਵਿੱਚ ਹੜ੍ਹਾਂ ਦੇ ਲਗਾਤਾਰ ਬਣੇ ਖ਼ਤਰੇ ਨੂੰ ਘਟਾਇਆ ਜਾ ਸਕੇ।

ਇਸ ਪ੍ਰੋਜੈਕਟ ਦੀ ਅਹਿਮੀਅਤ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਉਝ ਡੈਮ ਦੇ ਨਿਰਮਾਣ ਨਾਲ ਬਾਰ-ਬਾਰ ਆਉਂਦੇ ਹੜ੍ਹਾਂ ਦੇ ਖ਼ਤਰੇ ਦਾ ਵੱਡੇ ਪੱਧਰ ‘ਤੇ ਪੱਕਾ ਹੱਲ ਹੋ ਜਾਵੇਗਾ। ਹੜ੍ਹ ਨਿਯੰਤਰਣ ਦੇ ਨਾਲ-ਨਾਲ ਇਹ ਪ੍ਰੋਜੈਕਟ ਬਿਜਲੀ ਪੈਦਾ ਕਰੇਗਾ, ਸਿੰਚਾਈ ਲਈ ਨਹਿਰਾਂ ਮੁਹੱਈਆ ਕਰਵਾਏਗਾ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਅਵਸਰ ਪੈਦਾ ਕਰੇਗਾ। ਇਹ ਸਰਹੱਦੀ ਖੇਤਰ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਵੱਲ ਇੱਕ ਵੱਡਾ ਕਦਮ ਸਾਬਤ ਹੋ ਸਕਦਾ ਹੈ।

ਧਾਲੀਵਾਲ ਨੇ ਕਿਹਾ ਕਿ ਉਹ ਪਹਿਲਾਂ ਵੀ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲਾਂ ਕੋਲ ਇਹ ਮੁੱਦਾ ਚੁੱਕ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਇਹ ਮੁਲਾਕਾਤ ਕੇਂਦਰ ਸਰਕਾਰ ਅੱਗੇ ਸਿੱਧੇ ਤੌਰ ‘ਤੇ ਮੰਗ ਰੱਖਣ ਅਤੇ ਇਸ ਲੰਬੇ ਸਮੇਂ ਤੋਂ ਲਟਕ ਰਹੇ ਪ੍ਰੋਜੈਕਟ ‘ਤੇ ਜਲਦ ਕਾਰਵਾਈ ਦੀ ਮੰਗ ਕਰਨ ਲਈ ਕੀਤੀ ਗਈ ਸੀ।

ਧਾਲੀਵਾਲ ਨੇ ਕਿਹਾ ਕਿ ਅਜਨਾਲਾ ਦੇ ਲੋਕ ਪੀੜ੍ਹੀਆਂ ਤੋਂ ਬਾਰ-ਬਾਰ ਆਉਂਦੇ ਹੜ੍ਹਾਂ ਦੇ ਸਿੱਟੇ ਭੁਗਤ ਰਹੇ ਹਨ ਅਤੇ ਉਹ ਇੱਕ ਪੱਕੇ ਹੱਲ ਦੇ ਹੱਕਦਾਰ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸਰਹੱਦੀ ਖੇਤਰ ਦੇ ਲੋਕਾਂ ਦੇ ਹਿੱਤ ਵਿੱਚ ਉਝ ਡੈਮ ਪ੍ਰੋਜੈਕਟ ਨੂੰ ਜਲਦ ਤੋਂ ਜਲਦ ਅੱਗੇ ਵਧਾਇਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ...

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬੀ ਮੂਲ ਦੇ ਭਾਰਤੀ ਟਰੱਕ ਡ੍ਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵਿਭਾਗ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ...

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, CBSA ਨੇ 4 ਪੰਜਾਬੀਆਂ ਨੂੰ ਕੀਤਾ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ...

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026:ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ...