ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿੱਚ ਪੰਜਾਬ ਚੋਣਾਂ ਲਈ 40 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਇਨ੍ਹਾਂ ਵਿੱਚੋਂ ਸਭ ਤੋਂ ਪ੍ਰਮੁੱਖ ਮੁੱਖ ਮੰਤਰੀ ਭਗਵੰਤ ਮਾਨ ਹਨ, ਜੋ ਧੂਰੀ ਤੋਂ ਚੋਣ ਲੜਨਗੇ। ਇਸ ਤੋਂ ਇਲਾਵਾ, ਜੇਲ੍ਹ ਵਿੱਚ ਬੰਦ ਮੰਤਰੀ ਸੰਜੀਵ ਅਰੋੜਾ ਨੂੰ ਲੁਧਿਆਣਾ ਪੱਛਮੀ ਤੋਂ ਦੁਬਾਰਾ ਨਾਮਜ਼ਦ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਸਾਰੇ ਮੌਜੂਦਾ ਵਿਧਾਇਕਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਸੂਚੀ ਜਾਰੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੀਏਸੀ ਮੀਟਿੰਗ ਵਿੱਚ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ ਸੀ। ਜਿਸ ਵਿਚ ਲੋਕਾਂ ਦੇ ਸਰਵੇਅ ਮੁਤਾਬਕ ਜਿਨ੍ਹਾਂ ਉਮੀਦਵਾਰਾਂ ਨੂੰ ਹਾਂ ਕਿਹਾ ਸੀ, ਉਨ੍ਹਾਂ ਲਈ ਹਾਂ-ਪੱਖੀ ਰੁਖ਼ ਰਿਹਾ।












