February 28, 2026, 6:49 pm
----------- Advertisement -----------
HomeNewsBreaking Newsਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਬਰੀ, 'ਆਪ'...

ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਬਰੀ, ‘ਆਪ’ ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ

Published on

----------- Advertisement -----------

*ਚੰਡੀਗੜ੍ਹ, 27 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਸੀ.ਬੀ.ਆਈ. ਕੇਸ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਵੱਲੋਂ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ‘ਆਪ’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ।

ਧਾਲੀਵਾਲ ਨੇ ਕਿਹਾ ਕਿ ਅੱਜ ਮਾਨਯੋਗ ਅਦਾਲਤ ਦੇ ਫੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ‘ਆਮ ਆਦਮੀ ਪਾਰਟੀ’ ਨੂੰ ਖ਼ਤਮ ਕਰਨ ਲਈ ਭਾਜਪਾ ਵੱਲੋਂ ਰਚਿਆ ਗਿਆ ਪੂਰਾ ਮਾਮਲਾ ਮਹਿਜ਼ ਇੱਕ ਕੋਰੀ ਕਲਪਨਾ ਅਤੇ ਡੂੰਘੀ ਸਿਆਸੀ ਸਾਜ਼ਿਸ਼ ਸੀ।

ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਨੂੰ ਆੜੇ ਹੱਥੀਂ ਲੈਂਦਿਆਂ ਧਾਲੀਵਾਲ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਪਾਰਟੀਆਂ ਨੇ ਮਿਲ ਕੇ ਸਾਡੇ ਆਗੂਆਂ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਪਾਰਟੀ ਨੂੰ ਖ਼ਤਮ ਕਰਨ ਲਈ ਦਿਨ-ਰਾਤ ਕੂੜ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਝੂਠ ਦੀ ਜੋ ਇਮਾਰਤ ਖੜ੍ਹੀ ਕੀਤੀ ਸੀ, ਉਹ ਅੱਜ ਤਾਸ਼ ਦੇ ਪੱਤਿਆਂ ਵਾਂਗ ਬਿਖਰ ਗਈ ਹੈ। ਭਾਜਪਾ ਨੇ ਆਪਣੀਆਂ ਏਜੰਸੀਆਂ ਦੀ ਦੁਰਵਰਤੋਂ ਕਰਕੇ ਸਾਡੀ ਸੀਨੀਅਰ ਲੀਡਰਸ਼ਿਪ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਸੁੱਟਿਆ, ਪਰ ਉਹ ਭੁੱਲ ਗਏ ਸਨ ਕਿ ਸੱਚ ਨੂੰ ਪ੍ਰੇਸ਼ਾਨ ਕੀਤਾ ਜਾ ਸਕਦਾ ਹੈ, ਪਰ ਹਰਾਇਆ ਨਹੀਂ ਜਾ ਸਕਦਾ।

ਕੇਂਦਰ ਦੀ ਭਾਜਪਾ ਸਰਕਾਰ ‘ਤੇ ਹਮਲਾ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਇਸ ਫੈਸਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੂੰਹ ਦੀ ਖਾਣੀ ਪਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਤਾਨਾਸ਼ਾਹੀ ਅਤੇ ਜ਼ੁਲਮ ਵਿਰੁੱਧ ਅਰਵਿੰਦ ਕੇਜਰੀਵਾਲ ਅਤੇ ਸਾਡੀ ਲੀਡਰਸ਼ਿਪ ਨੇ ਡਟ ਕੇ ਲੜਾਈ ਲੜੀ। ਇਹ ਫੈਸਲਾ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਜੇਕਰ ਪੂਰੇ ਦੇਸ਼ ਵਿੱਚ ਕੋਈ ਇਮਾਨਦਾਰੀ ਅਤੇ ਸੱਚਾਈ ਦੀ ਰਾਜਨੀਤੀ ਕਰ ਰਿਹਾ ਹੈ, ਤਾਂ ਉਹ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਸਾਜ਼ਿਸ਼ਾਂ ਦਾ ਮਕਸਦ ਸਿਰਫ਼ ਸਾਨੂੰ ਰੋਕਣਾ ਸੀ, ਪਰ ਜਨਤਾ ਦੀ ਕਚਹਿਰੀ ਤੋਂ ਬਾਅਦ ਹੁਣ ਕਾਨੂੰਨ ਦੀ ਅਦਾਲਤ ਨੇ ਵੀ ਉਨ੍ਹਾਂ ਨੂੰ ਆਈਨਾ ਦਿਖਾ ਦਿੱਤਾ ਹੈ।

ਕੁਲਦੀਪ ਧਾਲੀਵਾਲ ਨੇ ਦੇਸ਼ ਭਰ ਦੇ ‘ਆਪ’ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਹਰ ਉਸ ਵਿਅਕਤੀ ਦੀ ਜਿੱਤ ਹੋਈ ਹੈ ਜਿਸ ਦਾ ਲੋਕਤੰਤਰ ਅਤੇ ਨਿਆਂਪਾਲਿਕਾ ਵਿੱਚ ਵਿਸ਼ਵਾਸ ਹੈ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ, “ਮੈਨੂੰ ਮਾਣ ਹੈ ਕਿ ਮੈਂ ਅਰਵਿੰਦ ਕੇਜਰੀਵਾਲ ਵਰਗੇ ਸੱਚੇ ਅਤੇ ਨਿਡਰ ਆਗੂ ਦੀ ਪਾਰਟੀ ਦਾ ਸਿਪਾਹੀ ਹਾਂ। ਸਾਡੇ ਆਗੂਆਂ ਨੇ ਜੇਲ੍ਹ ਜਾਣਾ ਸਵੀਕਾਰ ਕੀਤਾ ਪਰ ਝੁਕਣਾ ਨਹੀਂ।” ਅੱਜ ਦਾ ਦਿਨ ਭਾਰਤੀ ਰਾਜਨੀਤੀ ਦੇ ਇਤਿਹਾਸ ਵਿੱਚ ਸੱਚਾਈ ਦੀ ਜਿੱਤ ਦੇ ਪ੍ਰਤੀਕ ਵਜੋਂ ਯਾਦ ਰੱਖਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਪੁਲਿਸ ਵੱਲੋਂ ਸਰਹੱਦ ਪਾਰੋਂ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਹੈਰੋਇਨ-ਹਥਿਆਰਾਂ ਸਣੇ 10 ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 28 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ...

ਕਾਂਗਰਸ ਹਾਈ ਕਮਾਂਡ ਆਪਣਾ ਪ੍ਰਭਾਵ ਗਵਾ ਚੁੱਕੀ ਹੈ- ਸੁਨੀਲ ਜਾਖੜ

ਚੰਡੀਗੜ੍ਹ 28 ਫਰਵਰੀ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ...

ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ ‘ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ

*ਚੰਡੀਗੜ੍ਹ, 27 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਿੱਖਿਆ...

ਆਪ ਪੰਜਾਬ ਨੇ ਅਰਵਿੰਦ ਕੇਜਰੀਵਾਲ ਅਤੇ ਆਪ ਆਗੂਆਂ ਦੇ ਹੱਕ ਵਿੱਚ ਅਦਾਲਤ ਦੇ ਫੈਸਲੇ ਦਾ ਚੰਡੀਗੜ੍ਹ ਵਿੱਚ ਮਨਾਇਆ ਜਸ਼ਨ

*ਚੰਡੀਗੜ੍ਹ, 27 ਫਰਵਰੀ 2026*:ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਅਦਾਲਤ ਵੱਲੋਂ ਅਰਵਿੰਦ...

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

*ਰਾਜਨੀਤਿਕ ਚੁਣੌਤੀਆਂ ਦੇ ਬਾਵਜੂਦ ਕੇਜਰੀਵਾਲ ਪਾਰਦਰਸ਼ੀ ਸ਼ਾਸਨ ਅਤੇ ਲੋਕ ਭਲਾਈ ਲਈ ਵਚਨਬੱਧ ਰਹੇ ਹਨ* *ਚੰਡੀਗੜ੍ਹ,...

ਪੁਲਿਸ ਮੁਲਾਜ਼ਮਾਂ ਦੇ ਕਤਲ ਮਾਮਲੇ ‘ਚ ਇੱਕ ਹੋਰ ਗ੍ਰਿਫਤਾਰੀ, ਫੜੇ ਗਏ ਦੋਸ਼ੀ ਨੇ ਕੀਤੇ ਸਨ ਵੱਡੇ ਖੁਲਾਸਾ

 ਪੁਲਿਸ ਮੁਲਾਜ਼ਮਾਂ ਦੇ ਕਤਲ ਮਾਮਲੇ ‘ਚ ਇੱਕ ਨਵੀਂ ਅਪਡੇਟ ਸਾਹਮਣੇ ਆਈ ਹੈ। ਇਸ ਕੇਸ...

ਕੈਬਿਨੇਟ ਮੰਤਰੀ ਸੰਜੀਵ ਅਰੋੜਾ ਵੱਲੋਂ ਵਜ਼ੀਰਾਬਾਦ, ਮੰਡੀ ਗੋਬਿੰਦਗੜ੍ਹ ਵਿਖੇ ਕਾਰਗਿਲ ਦੇ ਦੱਖਣੀ ਏਸ਼ੀਆ ਦੇ ਸਭ ਤੋਂ ਵੱਡੇ ਪਸ਼ੂ ਚਾਰੇ ਦੇ ਨਿਰਮਾਣ ਪਲਾਂਟ ਦਾ ਉਦਘਾਟਨ

*ਕੈਬਿਨੇਟ ਮੰਤਰੀ ਸੰਜੀਵ ਅਰੋੜਾ ਵੱਲੋਂ ਵਜ਼ੀਰਾਬਾਦ, ਮੰਡੀ ਗੋਬਿੰਦਗੜ੍ਹ ਵਿਖੇ ਕਾਰਗਿਲ ਦੇ ਦੱਖਣੀ ਏਸ਼ੀਆ ਦੇ...

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

*ਚੰਡੀਗੜ੍ਹ, 26 ਫਰਵਰੀ 2026:*:ਭਗਵੰਤ ਮਾਨ ਸਰਕਾਰ ਦੀ ਆਗਵਾਈ ਹੇਠ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ...