July 16, 2024, 8:33 pm
----------- Advertisement -----------
HomeNewsBreaking Newsਦਿੱਲੀ ਵਾਂਗ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾ ਕੇ ਬੱਚਿਆਂ ਦਾ...

ਦਿੱਲੀ ਵਾਂਗ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾ ਕੇ ਬੱਚਿਆਂ ਦਾ ਭਵਿੱਖ ਬਣਾਵਾਂਗੇ ਸੁਨਿਹਰਾ: ਕੇਜਰੀਵਾਲ

Published on

----------- Advertisement -----------
  • ਪੰਜਾਬ ’ਚ ਸਰਕਾਰੀ ਸਕੂਲਾਂ ਦੀ ਹਾਲਤ ਬਹੁਤ ਬੁਰੀ: ਅਰਵਿੰਦ ਕੇਜਰੀਵਾਲ
  • ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ 24 ਲੱਖ ਗਰੀਬ ਅਤੇ ਐਸ.ਸੀ ਭਾਈਚਾਰੇ ਦੇ ਬੱਚਿਆਂ ਦਾ ਭਵਿੱਖ ਅੰਧਕਾਰ ’ਚ: ਕੇਜਰੀਵਾਲ
  • ਪੰਜਾਬ ਦੇ ਅਧਿਆਪਕ ਬਹੁਤ ਚੰਗੇ, ਪਰ ਉਹ ਵੀ ਬਹੁਤ ਪ੍ਰੇਸ਼ਾਨ : ਅਰਵਿੰਦ ਕੇਜਰੀਵਾਲ
  • ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਲਈ ਸਾਨੂੰ ਸਿਰਫ਼ ਪੰਜਾਬ ਦੇ ਲੋਕਾਂ ਦੇ ਲੋਕਾਂ ਸਾਥ ਚਾਹੀਦਾ: ਅਰਵਿੰਦ ਕੇਜਰੀਵਾਲ
  • ‘ਆਪ’ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਬਾਰੇ ਜਾਰੀ ਕੀਤਾ ਵੀਡੀਓ ਸੰਦੇਸ਼

ਨਵੀ ਦਿੱਲੀ / ਚੰਡੀਗੜ੍ਹ, 12 ਦਸੰਬਰ 2021 – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਬਾਰੇ ਅੱਜ ਇੱਕ ਵੀਡੀਓ ਸੁਨੇਹਾ ਜਾਰੀ ਕਰਕੇ ਕਿਹਾ, ‘‘ਅਸੀਂ ਦਿੱਲੀ ਦੇ ਸਰਕਾਰੀ ਸਕੂਲ ਸ਼ਾਨਦਾਰ ਬਣਾ ਦਿੱਤੇ ਹਨ, ਹੁਣ ਪੰਜਾਬ ਦੇ ਸਕੂਲਾਂ ਨੂੰ ਵੀ ਠੀਕ ਕਰਾਂਗੇ ਅਤੇ 24 ਲੱਖ ਬੱਚਿਆਂ ਦਾ ਭਵਿੱਖ ਸੁਨਿਹਰਾ ਬਣਾਵਾਂਗੇ, ਕਿਉਂਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਹਾਲਤ ਬਹੁਤ ਬੁਰੀ ਹੈ। ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ 24 ਲੱਖ ਗਰੀਬ ਅਤੇ ਐਸ.ਸੀ. ਭਾਈਚਾਰੇ ਦੇ ਬੱਚਿਆਂ ਦਾ ਭਵਿੱਖ ਅੰਧਕਾਰ ਵਿੱਚ ਹੈ। ਪੰਜਾਬ ਦੇ ਅਧਿਆਪਕ ਬਹੁਤ ਚੰਗੇ ਹਨ, ਪਰ ਉਹ ਵੀ ਬਹੁਤ ਪ੍ਰੇਸ਼ਾਨ ਹਨ। ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਲਈ ਸਾਨੂੰ ਸਿਰਫ਼ ਪੰਜਾਬ ਦੇ ਲੋਕਾਂ ਦਾ ਸਾਥ ਚਾਹੀਦਾ ਹੈ।’’

ਅਰਵਿੰਦ ਕੇਜਰੀਵਾਲ ਨੇ ਸੁਨੇਹੇ ਵਿੱਚ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਦਹਾਲ ਸਿੱਖਿਆ ਵਿਵਸਥਾ ਨੂੰ ਦਿੱਲੀ ਵਾਂਗ ਠੀਕ ਕਰਨ ਦੀ ਜ਼ਰੂਰਤ ਹੈ। ਪੰਜਾਬ ਦੇ ਸਰਕਾਰੀ ਸਕੂੂਲਾਂ ਵਿੱਚ ਬਿਲਕੁੱਲ ਵੀ ਪੜ੍ਹਾਈ ਨਹੀਂ ਹੁੰਦੀ, ਜਦੋਂ ਕਿ ਪੰਜਾਬ ਦੇ ਅਧਿਆਪਕ ਬਹੁਤ ਚੰਗੇ ਹਨ, ਪਰ ਅਧਿਆਪਕ ਵਿਚਾਰੇ ਬਹੁਤ ਹੀ ਦੁੱਖੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਗਰੀਬਾਂ, ਐਸ.ਸੀ. ਭਾਈਚਾਰੇ ਦੇ ਕਰੀਬ 24 ਲੱਖ ਬੱਚੇ ਪੜ੍ਹਦੇ ਹਨ। ਜ਼ਰਾ ਸੋਚੋ, ਬਦਹਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਇਨ੍ਹਾਂ 24 ਲੱਖ ਬੱਚਿਆਂ ਦਾ ਕੀ ਭਵਿੱਖ ਹੋਵੇਗਾ?

‘ਆਪ’ ਸੁਪਰੀਮੋਂ ਨੇ ਕਿਹਾ, ‘‘ਪਹਿਲਾ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਤਰ੍ਹਾਂ ਦਿੱਲੀ ਦੇ ਸਰਕਾਰੀ ਸਕੂਲ ਵੀ ਬਹੁਤ ਖ਼ਰਾਬ ਹੋਇਆ ਕਰਦੇ ਸਨ। ਅਸੀਂ ਲੋਕਾਂ ਨੇ ਬਹੁਤ ਮਿਹਨਤ ਕਰਕੇ ਦਿੱਲੀ ਦੇ ਬਦਹਾਲ ਸਕੂਲਾਂ ਨੂੰ ਵਧੀਆਂ ਬਣਾਇਆ ਹੈ। ਦਿੱਲੀ ਦੇ ਸਰਕਾਰੀ ਸਕੂਲ ਐਨੇ ਚੰਗੇ ਹੋ ਗਏ ਹਨ ਕਿ ਇਸ ਸਾਲ ਦਿੱਲੀ ਦੇ 2. 50 ਲੱਖ ਬੱਚਿਆਂ ਨੇ ਪ੍ਰਾਈਵੇਟ ਸਕੂਲਾਂ ਤੋਂ ਆਪਣੇ ਨਾਂਅ ਕਟਵਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲਿਆ ਹੈ। ਫਿਰ ਕਿਉਂ ਨਹੀਂ ਪੰਜਾਬ ਦੇ ਸਕੂਲ ਵੀ ਦਿੱਲੀ ਦੀ ਤਰ੍ਹਾਂ ਚੰਗੇ ਹੋਣੇ ਚਾਹੀਦੇ?

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਖਦੇ ਹਨ ਕਿ ਪੰਜਾਬ ਦੇ ਸਰਕਾਰੀ ਸਕੂਲ ਪੂਰੇ ਦੇਸ਼ ਦੇ ਸਰਕਾਰੀ ਸਕੂਲਾਂ ਤੋਂ ਵਧੀਆਂ ਹਨ। ਇਨਾਂ ਨੂੰ ਠੀਕ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਸਵਾਲ ਕੀਤਾ ਕਿ ਤੁਸੀਂ ਮੰਨਦੇ ਹੋ ਕਿ ਪੰਜਾਬ ਦੇ ਸਰਕਾਰੀ ਸਕੂਲ ਸੱਚਮੁੱਚ ਦੇਸ਼ ਵਿੱਚੋਂ ਸਭ ਤੋਂ ਵਧੀਆਂ ਹਨ?

ਕੇਜਰੀਵਾਲ ਨੇ ਅੱਗੇ ਕਿਹਾ ਕਿ ਪਿੱਛਲੇ 75 ਸਾਲਾਂ ਤੋਂ ਇਨਾਂ ਰਾਜਨੀਤਿਕ ਪਾਰਟੀਆਂ ਨੇ ਜਾਣਬੁੱਝ ਕੇ ਸਰਕਾਰੀ ਸਕੂਲਾਂ ਨੂੰ ਖ਼ਰਾਬ ਰੱਖਿਆ ਹੈ, ਤਾਂਕਿ ਗਰੀਬ ਅਤੇ ਐਸ.ਸੀ ਭਾਈਚਾਰੇ ਦੇ ਲੋਕ ਤਰੱਕੀ ਨਾ ਕਰ ਸਕਣ। ਉਨ੍ਹਾਂ ਕਿਹਾ, ‘‘ਮੈਨੂੰ ਸਿਆਸਤ ਨਹੀਂ ਆਉਂਦੀ। ਮੈਨੂੰ ਤਾਂ ਸਿਰਫ਼ ਪੰਜਾਬ ਦੇ ਅੰਦਰ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ 24 ਲੱਖ ਬੱਚਿਆਂ ਦੇ ਭਵਿੱਖ ਦੀ ਚਿੰਤਾ ਹੈ। ਅਸੀਂ ਇਨ੍ਹਾਂ ਬੱਚਿਆਂ ਦਾ ਭਵਿੱਖ ਹੋਰ ਖ਼ਰਾਬ ਨਹੀਂ ਹੋਣ ਦੇਵਾਂਗੇ। ਅਸੀਂ ਸਭ ਮਿਲ ਕੇ ਸਰਕਾਰੀ ਸਕੂਲਾਂ ਨੂੰ ਠੀਕ ਕਰਾਂਗੇ। ਅਸੀਂ ਸ਼ਾਨਦਾਰ ਸਕੂਲ ਬਣਾਵਾਂਗੇ ਅਤੇ ਇਨਾਂ ਬੱਚਿਆਂ ਨੂੰ ਸੁਨਿਹਰਾ ਭਵਿੱਖ ਦੇਵਾਂਗੇ। ਇਸ ਦੇ ਲਈ ਸਿਰਫ਼ ਤੁਹਾਡਾ ਸਾਰਿਆਂ ਦਾ ਸਾਨੂੰ ਸਾਥ ਚਾਹੀਦਾ ਹੈ।’’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਹੱਰਮ ਦੀ ਛੁੱਟੀ ਚੱਲਦੇ ਕੱਲ੍ਹ ਬੰਦ ਰਹੇਗਾ ਸਟਾਕ ਮਾਰਕੀਟ

ਮੁਹੱਰਮ ਦੀ ਛੁੱਟੀ ਦੇ ਕਾਰਨ, ਸਟਾਕ ਮਾਰਕੀਟ ਕੱਲ ਭਾਵ ਬੁੱਧਵਾਰ (17 ਜੁਲਾਈ 2024) ਨੂੰ...

ਭਿਵਾਨੀ ਦੀ ਅਪਰਨਾ EPFO ​​’ਚ ਬਣੀ ਸਹਾਇਕ ਕਮਿਸ਼ਨਰ: UPSC ਪ੍ਰੀਖਿਆ ਵਿੱਚ ਕੀਤਾ ਦੂਜਾ ਦਰਜਾ ਪ੍ਰਾਪਤ

ਹਰਿਆਣਾ ਦੇ ਭਿਵਾਨੀ ਦੇ ਵਿਦਿਆ ਨਗਰ ਦੀ ਰਹਿਣ ਵਾਲੀ ਅਪਰਨਾ ਗਿੱਲ ਨੇ ਮੰਗਲਵਾਰ ਨੂੰ...

ਅੰਮ੍ਰਿਤਸਰ ‘ਚ ਹਿਮਾਚਲ ਦੀ ਕਾਰ ਪਲਟੀ, 2 ਦੀ ਮੌਤ

ਪੰਜਾਬ ਦੇ ਅੰਮ੍ਰਿਤਸਰ 'ਚ ਵੇਰਕਾ ਬਾਈਪਾਸ 'ਤੇ ਸੜਕ ਪਾਰ ਕਰ ਰਹੇ ਵਿਅਕਤੀ ਨੂੰ ਬਚਾਉਣ...

ਕਿਮ ਕਾਰਦਸ਼ਿਅਨ ਭਗਵਾਨ ਗਣੇਸ਼ ਦੀ ਮੂਰਤੀ ਨਾਲ ਤਸਵੀਰ ਕੀਤੀ ਸਾਂਝੀ, ਯੂਜ਼ਰਸ ਹੋਏ ਨਾਰਾਜ਼

ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਸ਼ਾਨਦਾਰ ਵਿਆਹ ਸਮਾਰੋਹ 'ਚ ਦੇਸ਼ ਹੀ ਨਹੀਂ ਸਗੋਂ...

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਇਨ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 31 ਜੁਲਾਈ; ਬੱਚੇ ਇਸ ਵੈੱਬਸਾਇਟ ‘ਤੇ ਕਰਨ ਅਪਲਾਈ

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਇਨ ਰਜਿਸਟ੍ਰੇਸ਼ਨ ਕਰਨ ਦੀ ਅੰਤਿਮ ਮਿਤੀ 31 ਜੁਲਾਈ...

ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਯੁਵਰਾਜ ਸਿੰਘ ਅਤੇ ਸੁਰੇਸ਼ ਰੈਨਾ ਖਿਲਾਫ ਸ਼ਿਕਾਇਤ ਦਰਜ; ਜਾਣੋ ਕੀ ਹੈ ਪੂਰਾ ਮਾਮਲਾ

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ, ਹਰਭਜਨ ਸਿੰਘ ਅਤੇ ਸੁਰੇਸ਼ ਰੈਨਾ ਦੇ...

ਵਾਟਰ ਕੈਨਨ ਬੁਆਏ ਨਵਦੀਪ ਜਲਬੇੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਮਿਲੀ ਜ਼ਮਾਨਤ

ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ 'ਤੇ ਖੜ੍ਹੇ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ...

ਲੁਧਿਆਣਾ ਦੀ ਧਾਗਾ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਲੁਧਿਆਣਾ ਦੀ ਇੱਕ ਧਾਗੇ ਦੀ ਫੈਕਟਰੀ ਵਿੱਚ ਮੰਗਲਵਾਰ ਦੁਪਹਿਰ ਨੂੰ ਭਿਆਨਕ ਅੱਗ ਲੱਗ ਗਈ।...

ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ‘ਤੇ ਨਕੇਲ ਪਾਉਣ ਲਈ ਪੁਲਿਸ ਵਿਸ਼ੇਸ਼ ਨਾਕੇ ਸਥਾਪਿਤ ਕਰੇਗੀ – ਏ.ਡੀ.ਜੀ.ਪੀ A.S ਰਾਏ

ਲੁਧਿਆਣਾ, 16 ਜੁਲਾਈ (000) - ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏ.ਡੀ.ਜੀ.ਪੀ.) ਟਰੈਫਿਕ ਅਤੇ ਸੜਕ...