June 12, 2026, 8:28 pm
----------- Advertisement -----------
HomeNewsBreaking News'ਆਪ' ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ...

‘ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Published on

----------- Advertisement -----------

*ਚੰਡੀਗੜ੍ਹ; 16 ਮਈ , 2026*:ਦੇਸ਼ ਦੇ ਕਈ ਸੂਬਿਆਂ ਵਿੱਚ ਵੋਟਰ ਸੂਚੀਆਂ ‘ਚ ਬੇਨਿਯਮੀਆਂ ਨੂੰ ਲੈ ਕੇ ਵਧਦੀਆਂ ਚਿੰਤਾਵਾਂ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਪ੍ਰਕਿਰਿਆ ਤਹਿਤ ਪੰਜਾਬ ਵਿੱਚ ਕਿਸੇ ਵੀ ਯੋਗ ਵੋਟਰ ਦੀ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ। ਕਿਸੇ ਖਾਸ ਰਾਜਨੀਤਿਕ ਪਾਰਟੀ ਲਈ “ਜਾਅਲੀ ਵੋਟਾਂ” ਬਣਾਉਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਆਗੂ ਅਤੇ ਵਰਕਰ ਸੂਬੇ ਭਰ ਦੇ ਹਰੇਕ ਪੋਲਿੰਗ ਬੂਥ ‘ਤੇ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼.) ਦੇ ਨਾਲ ਤਾਇਨਾਤ ਰਹਿਣਗੇ ਤਾਂ ਜੋ ਇਸ ਪ੍ਰਕਿਰਿਆ ਦੀ ਸਖ਼ਤ ਨਿਗਰਾਨੀ ਕੀਤੀ ਜਾ ਸਕੇ ਅਤੇ ਬੇਨਿਯਮੀਆਂ ਨੂੰ ਰੋਕਿਆ ਜਾ ਸਕੇ।

ਹੋਰ ਸੂਬਿਆਂ ਤੋਂ ਲੱਖਾਂ ਯੋਗ ਵੋਟਾਂ ਨੂੰ ਹਟਾਉਣ ਅਤੇ ਤਸਦੀਕ ਪ੍ਰਕਿਰਿਆ ਵਿੱਚ ਬੇਨਿਯਮੀਆਂ ਸਬੰਧੀ ਆਈਆਂ ਸ਼ਿਕਾਇਤਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਵਿੱਚ ਅਜਿਹੀਆਂ ਬੇਨਿਯਮੀਆਂ ਦੀ ਇਜਾਜ਼ਤ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ (ਈ.ਸੀ.) ਨੂੰ ਐਸ.ਆਈ.ਆਰ. ਪ੍ਰਕਿਰਿਆ ਨੂੰ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾੜ੍ਹਨ ਅਤੇ ਜਨਤਕ ਇਤਰਾਜ਼ਾਂ ਦਾ ਨਿਪਟਾਰਾ ਬਿਨਾਂ ਦੇਰੀ ਤੋਂ ਕਰਨ ਦੀ ਅਪੀਲ ਕੀਤੀ ਗਈ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪੂਰੀ ਪਾਰਦਰਸ਼ਤਾ, ਇਮਾਨਦਾਰੀ, ਨਿਰਪੱਖਤਾ ਅਤੇ ਜਵਾਬਦੇਹੀ ਨਾਲ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਹਰ ਯੋਗ ਵੋਟਰ ਬਿਨਾਂ ਕਿਸੇ ਡਰ ਜਾਂ ਨਿਰਵਿਘਨ ਢੰਗ ਨਾਲ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰ ਸਕੇ। ਪੂਰੀ ਪ੍ਰਕਿਰਿਆ ਦੌਰਾਨ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਸਰਗਰਮੀ ਨਾਲ ਸ਼ਾਮਲ ਹੋਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਵਿੱਚ ਕਿਤੇ ਵੀ ਕੋਈ ਹੇਰਾਫੇਰੀ ਨਾ ਹੋਵੇ।”

ਮੁੱਖ ਮੰਤਰੀ ਨੇ ਕਿਹਾ, “ਵੱਖ-ਵੱਖ ਸੂਬਿਆਂ ਵਿੱਚ ਯੋਗ ਵੋਟਾਂ ਨੂੰ ਹਟਾਉਣ ਅਤੇ ਜਾਅਲੀ ਐਂਟਰੀਆਂ ਕਰਨ ਬਾਰੇ ਪੈਦਾ ਹੋਏ ਖਦਸ਼ਿਆਂ ਕਾਰਨ ਨਾਗਰਿਕਾਂ ਦਰਮਿਆਨ ਚਿੰਤਾ ਪੈਦਾ ਹੋ ਗਈ ਹੈ, ਜਿਸ ਕਾਰਨ ਚੋਣ ਕਮਿਸ਼ਨ ਲਈ ਪੂਰੀ ਜ਼ਿੰਮੇਵਾਰੀ ਅਤੇ ਨਿਰਪੱਖਤਾ ਨਾਲ ਕੰਮ ਕਰਨਾ ਲਾਜ਼ਮੀ ਹੋ ਗਿਆ ਹੈ। ਲੱਖਾਂ ਯੋਗ ਵੋਟਾਂ ਨੂੰ ਹਟਾਉਣ ਅਤੇ ਤਸਦੀਕ ਪ੍ਰਕਿਰਿਆ ਵਿੱਚ ਹੇਰਾਫੇਰੀ ਬਾਰੇ ਵੱਖ-ਵੱਖ ਸੂਬਿਆਂ ਤੋਂ ਸ਼ਿਕਾਇਤਾਂ ਸਾਹਮਣੇ ਆਈਆਂ ਹਨ, ਪਰ ਪੰਜਾਬ ਦੇ ਲੋਕ ਸੂਬੇ ਵਿੱਚ ਅਜਿਹੇ ਅਮਲਾਂ ਦੀ ਇਜ਼ਾਜਤ ਨਹੀਂ ਦੇਣਗੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੇ ਵੋਟਰ ਸੂਚੀਆਂ ਦੀ ਦਰੁਸਤੀ ਅਤੇ ਚੋਣਾਂ ਕਰਵਾਉਣ ਵਾਲੀਆਂ ਸੰਵਿਧਾਨਕ ਸੰਸਥਾਵਾਂ ਪ੍ਰਤੀ ਲੋਕਾਂ ਦਾ ਵਿਸ਼ਵਾਸ ਘਟਣਾ ਸ਼ੁਰੂ ਹੋ ਜਾਵੇ ਤਾਂ ਲੋਕਤੰਤਰ ਦੀ ਬੁਨਿਆਦ ਖ਼ਤਰੇ ਵਿੱਚ ਪੈ ਸਕਦੀ ਹੈ।” ਉਨ੍ਹਾਂ ਅੱਗੇ ਕਿਹਾ, “ਚੋਣ ਕਮਿਸ਼ਨ ਨੂੰ ਹਰੇਕ ਯੋਗ ਵੋਟਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਅਤੇ ਰਾਜਨੀਤਿਕ ਪਾਰਟੀਆਂ ਵੱਲੋਂ ਉਠਾਏ ਗਏ ਇਤਰਾਜ਼ਾਂ ਦਾ ਪੂਰੀ ਇਮਾਨਦਾਰੀ, ਪਾਰਦਰਸ਼ੀ ਅਤੇ ਬਿਨਾਂ ਕਿਸੇ ਦੇਰੀ ਤੋਂ ਹੱਲ ਕਰਨਾ ਚਾਹੀਦਾ ਹੈ।”

ਵੋਟਰ ਸੂਚੀਆਂ ਦੀ ਸੋਧ ਬਾਰੇ ‘ਆਪ’ ਦੇ ਸਟੈਂਡ ਨੂੰ ਸਪੱਸ਼ਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮ੍ਰਿਤਕ ਵਿਅਕਤੀਆਂ ਜਾਂ ਵਿਦੇਸ਼ੀ ਨਾਗਰਿਕਤਾ ਪ੍ਰਾਪਤ ਕਰਨ ਤੋਂ ਬਾਅਦ ਸਥਾਈ ਤੌਰ ‘ਤੇ ਵਿਦੇਸ਼ ਚਲੇ ਗਏ ਲੋਕਾਂ ਦੇ ਨਾਮ ਵੋਟਰ ਸੂਚੀਆਂ ਤੋਂ ਹਟਾ ਦਿੱਤੇ ਜਾਣੇ ਚਾਹੀਦੇ ਹਨ ਪਰ ਪੰਜਾਬ ਦੇ ਕਿਸੇ ਵੀ ਅਸਲ ਨਿਵਾਸੀ ਨੂੰ ਕਿਸੇ ਵੀ ਹਾਲਤ ਵਿੱਚ ਪਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ ਜਾਂ ਉਸ ਦੇ ਵੋਟ ਦੇਣ ਦੇ ਅਧਿਕਾਰ ਤੋਂ ਉਸ ਨੂੰ ਵਾਂਝਾ ਨਹੀਂ ਕਰਨਾ ਚਾਹੀਦਾ।”

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਲਗਪਗ 83 ਫ਼ੀਸਦੀ ਵੋਟਰ ਮੈਪਿੰਗ ਪਹਿਲਾਂ ਹੀ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਨੇ ਨਾਗਰਿਕਾਂ ਨੂੰ ਆਪਣੇ ਜਮਹੂਰੀ ਅਧਿਕਾਰਾਂ ਦੀ ਰਾਖੀ ਲਈ ਤਸਦੀਕ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਸ਼ਟੀ ਕੀਤੀ, “ਚੋਣ ਕਮਿਸ਼ਨ ਨੂੰ ਸਮੁੱਚੀ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਪੂਰੀ ਇਮਾਨਦਾਰੀ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਅਤੇ ਲੋਕਾਂ ਵੱਲੋਂ ਉਠਾਏ ਗਏ ਇਤਰਾਜ਼ਾਂ ਦਾ ਤੁਰੰਤ ਤੇ ਨਿਰਪੱਖ ਢੰਗ ਨਾਲ ਨਿਪਟਾਰਾ ਕਰਨਾ ਚਾਹੀਦਾ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...