November 16, 2026, 3:04 pm
----------- Advertisement -----------
HomeNewsBreaking Newsਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ 'ਆਪ' ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ...

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

Published on

----------- Advertisement -----------

*ਚੰਡੀਗੜ੍ਹ, 12 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਅਮਰੀਕਾ ਨਾਲ਼ ਕੀਤੇ ਕਿਸਾਨ ਤੇ ਵਪਾਰੀ ਮਾਰੂ ਸਮਝੌਤੇ ਨੂੰ ਭਾਰਤੀ ਕਿਸਾਨਾਂ ਅਤੇ ਵਪਾਰੀਆਂ ਲਈ ‘ਘਾਤਕ’ ਕਰਾਰ ਦਿੰਦਿਆਂ ਵੀਰਵਾਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪਾਰਟੀ ਵਰਕਰਾਂ ਨੇ ਕੇਂਦਰ ਸਰਕਾਰ ਦੇ ਇਸ ਕਦਮ ਖ਼ਿਲਾਫ਼ ‘ਭਾਰਤ ਬੰਦ’ ਦਾ ਪੂਰਨ ਸਮਰਥਨ ਕੀਤਾ ਅਤੇ ਸੜਕਾਂ ‘ਤੇ ਉਤਰ ਕੇ ਆਪਣਾ ਰੋਸ ਪ੍ਰਗਟਾਇਆ।

ਪ੍ਰਦਰਸ਼ਨ ਦੌਰਾਨ ‘ਆਪ’ ਆਗੂਆਂ ਅਤੇ ਵਰਕਰਾਂ ਨੇ ਸਮਝੌਤੇ ਦੇ ਵਿਰੋਧ ਵਿੱਚ ਲਿਖੇ ਨਾਅਰਿਆਂ ਵਾਲੀਆਂ ਤਖ਼ਤੀਆਂ ਹੱਥਾਂ ਵਿੱਚ ਫੜ ਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ‘ਆਪ’ ਨੇ ਕੇਂਦਰ ਸਰਕਾਰ ‘ਤੇ ਅਮਰੀਕਾ ਦੇ ਦਬਾਅ ਹੇਠ ਆ ਕੇ ਦੇਸ਼ ਦੇ ਹਿੱਤਾਂ ਨਾਲ ਸਮਝੌਤਾ ਕਰਨ ਦਾ ਦੋਸ਼ ਲਾਇਆ ਅਤੇ ਇਸ ਵਪਾਰਕ ਸਮਝੌਤੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ।

ਕਿਸਾਨ ਵਿੰਗ ਦੇ ਪ੍ਰਧਾਨ ਮੋਹਿੰਦਰ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਮਝੌਤਾ ਭਾਰਤੀ ਖੇਤੀਬਾੜੀ ਵਿਵਸਥਾ ਦੀ ਕਮਰ ਤੋੜ ਦੇਵੇਗਾ। ਇਸ ਸੰਧੀ ਤਹਿਤ ਅਮਰੀਕਾ ਨੂੰ ਡੇਅਰੀ ਅਤੇ ਹੋਰ ਖੇਤੀ ਉਤਪਾਦਾਂ ਨੂੰ ਭਾਰਤੀ ਬਾਜ਼ਾਰਾਂ ਵਿੱਚ ਬਿਨਾਂ ਕਿਸੇ ਟੈਕਸ ਦੇ ਵੇਚਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਨਾਲ ਅਮਰੀਕੀ ਉਤਪਾਦ ਭਾਰਤੀ ਬਾਜ਼ਾਰਾਂ ਵਿੱਚ ਬਹੁਤ ਸਸਤੇ ਭਾਅ ‘ਤੇ ਉਪਲਬਧ ਹੋਣਗੇ ਅਤੇ ਸਾਡੇ ਸਥਾਨਕ ਕਿਸਾਨਾਂ ਤੇ ਡੇਅਰੀ ਸੰਚਾਲਕਾਂ ਦਾ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋ ਜਾਵੇਗਾ।

‘ਆਪ’ ਆਗੂ ਅਤੇ ਟ੍ਰੇਡ ਵਿੰਗ ਦੇ ਜਨਰਲ ਸਕੱਤਰ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਸਾਡੇ ਅੰਨਦਾਤਾ ਦੇ ਪੇਟ ‘ਤੇ ਲੱਤ ਮਾਰਨ ਦੇ ਬਰਾਬਰ ਹੈ। ਜਿੱਥੇ ਇੱਕ ਪਾਸੇ ਅਮਰੀਕੀ ਉਤਪਾਦਾਂ ‘ਤੇ ਕੋਈ ਟੈਕਸ ਨਹੀਂ ਲੱਗੇਗਾ, ਉੱਥੇ ਹੀ ਭਾਰਤੀ ਵਪਾਰੀਆਂ ਨੂੰ ਅਮਰੀਕਾ ਵਿੱਚ 18% ਤੱਕ ਟੈਕਸ ਦੇਣਾ ਪਵੇਗਾ। ਇਹ ਮੁਕਾਬਲਾ ਬਰਾਬਰੀ ਦਾ ਨਹੀਂ ਹੈ। ਅਸੀਂ ਇਸ ਸਮਝੌਤੇ ਨੂੰ ਉਦੋਂ ਤੱਕ ਸਵੀਕਾਰ ਨਹੀਂ ਕਰਾਂਗੇ ਜਦੋਂ ਤੱਕ ਇਸ ਨੂੰ ਵਾਪਸ ਨਹੀਂ ਲਿਆ ਜਾਂਦਾ।

ਜਨਰਲ ਸਕੱਤਰ ਸਤਵੀਰ ਸਿੰਘ ਬਖਸ਼ੀਵਾਲਾ ਨੇ ਕਿਹਾ ਕਿ ਇਹ ਸਮਝੌਤਾ ਆਰਥਿਕ ਗੁਲਾਮੀ ਵੱਲ ਇੱਕ ਕਦਮ ਹੈ। ਕੇਂਦਰ ਸਰਕਾਰ ਨੇ ਦੇਸ਼ ਦੀ ਆਰਥਿਕਤਾ ਨੂੰ ਵਿਦੇਸ਼ੀ ਕੰਪਨੀਆਂ ਦੇ ਹਵਾਲੇ ਕਰ ਦਿੱਤਾ ਹੈ। ਇਸ ਨਾਲ ਨਾ ਸਿਰਫ਼ ਕਿਸਾਨ ਸਗੋਂ ਹਰ ਦੇਸ਼ ਵਾਸੀ ਨੂੰ ਆਰਥਿਕ ਨੁਕਸਾਨ ਝੱਲਣਾ ਪਵੇਗਾ। ਅਸੀਂ ਜਨਤਾ ਦੇ ਵਿਚਕਾਰ ਜਾ ਕੇ ਕੇਂਦਰ ਦੀ ਇਸ ਲੋਕ-ਵਿਰੋਧੀ ਨੀਤੀ ਦਾ ਪਰਦਾਫਾਸ਼ ਕਰਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...