October 8, 2026, 11:45 pm
----------- Advertisement -----------
HomeNewsBreaking Newsਸ਼ਾਨਦਾਰ ਸਿੱਖਿਆ ਅਤੇ ਸਿਹਤ ਕਿਸੇ ਵੀ ਦੇਸ਼ ਦੇ ਵਿਕਾਸ ਦੀ ਨੀਂਹ ਹਨ,...

ਸ਼ਾਨਦਾਰ ਸਿੱਖਿਆ ਅਤੇ ਸਿਹਤ ਕਿਸੇ ਵੀ ਦੇਸ਼ ਦੇ ਵਿਕਾਸ ਦੀ ਨੀਂਹ ਹਨ, ਇਸ ਤੋਂ ਬਿਨਾਂ ਤਰੱਕੀ ਕਰਨਾ ਅਸੰਭਵ – ਕੇਜਰੀਵਾਲ

Published on

----------- Advertisement -----------

ਨਵੀਂ ਦਿੱਲੀ/ਪੰਜਾਬ, 18 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਇੱਕ ਸਰਕਾਰੀ ਸਕੂਲ ਦੀ ਪੁਰਾਣੀ ਵੀਡੀਓ ਟਵੀਟ ਕਰਕੇ ਭਗਵੰਤ ਮਾਨ ਸਰਕਾਰ ਨੂੰ ਬਦਨਾਮ ਕਰਨ ਦੀ ਹੋ ਰਹੀ ਸਾਜ਼ਿਸ਼ ‘ਤੇ ਪਲਟਵਾਰ ਕੀਤਾ। ਉਨ੍ਹਾਂ ਨੇ ਉਸ ਸਕੂਲ ਦਾ ਦੌਰਾ ਕਰਕੇ ਸੱਚ ਜਾਣਨ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੀਡੀਓ ‘ਐਕਸ’ ‘ਤੇ ਸਾਂਝੀ ਕਰਦਿਆਂ ਕਿਹਾ ਕਿ ਸਿੱਖਿਆ ਅਤੇ ਸਿਹਤ, ਆਮ ਆਦਮੀ ਪਾਰਟੀ ਦੀ ਪਹਿਲੀ ਪ੍ਰਾਥਮਿਕਤਾ ਹੈ। ਸਿੱਖਿਆ ਮੰਤਰੀ ਦਾ ਸਕੂਲ ਦਾ ਦੌਰਾ ਕਰਨਾ ਇਸੇ ਪ੍ਰਾਥਮਿਕਤਾ ਦਾ ਸਬੂਤ ਹੈ। ਸਾਡੀ ਸਰਕਾਰ ਨੇ ਪਹਿਲਾਂ ਦਿੱਲੀ ਵਿੱਚ ਸਰਕਾਰੀ ਸਕੂਲਾਂ ਨੂੰ ਸੁਧਾਰਿਆ, ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸੁਧਾਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜ਼ਿਆਦਾਤਰ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ ਅਤੇ ਬਾਕੀ ਬਚੇ ਕੁਝ ਸਕੂਲਾਂ ਵਿੱਚ ਵੀ ਜਲਦ ਉਪਲਬਧ ਕਰਵਾ ਦਿੱਤੀਆਂ ਜਾਣਗੀਆਂ। ਇਹੋ ਵਜ੍ਹਾ ਹੈ ਕਿ ਅੱਜ ਪੰਜਾਬ ਦੇ ਕਈ ਸਰਕਾਰੀ ਸਕੂਲ ਸਿੱਖਿਆ ਅਤੇ ਸਹੂਲਤਾਂ ਦੇ ਮਾਮਲੇ ਵਿੱਚ ਸਭ ਤੋਂ ਵੱਡੇ ਪ੍ਰਾਈਵੇਟ ਸਕੂਲਾਂ ਨੂੰ ਟੱਕਰ ਦੇ ਰਹੇ ਹਨ।

ਮੰਗਲਵਾਰ ਨੂੰ “ਆਪ” ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਅੱਜ ਪੂਰੇ ਦੇਸ਼ ਵਿੱਚ ਸਿੱਖਿਆ ਅਤੇ ਸਕੂਲਾਂ ਦੀ ਚਰਚਾ ਹੋ ਰਹੀ ਹੈ ਅਤੇ ਇਹ ਇੱਕ ਜਨ ਅੰਦੋਲਨ ਬਣ ਗਿਆ ਹੈ, ਜੋ ਬਹੁਤ ਪਹਿਲਾਂ ਹੀ ਹੋ ਜਾਣਾ ਚਾਹੀਦਾ ਸੀ। ਸਿੱਖਿਆ ਅਤੇ ਸਿਹਤ ਹਮੇਸ਼ਾ ਤੋਂ ਆਮ ਆਦਮੀ ਪਾਰਟੀ ਲਈ ਦੋ ਸਭ ਤੋਂ ਅਹਿਮ ਮੁੱਦੇ ਰਹੇ ਹਨ ਅਤੇ ਸਾਡਾ ਮੰਨਣਾ ਹੈ ਕਿ ਕੋਈ ਵੀ ਦੇਸ਼ ਆਪਣੇ ਨਾਗਰਿਕਾਂ ਨੂੰ ਬਿਹਤਰੀਨ ਅਤੇ ਮੁਫ਼ਤ ਸਿੱਖਿਆ ਤਥਾ ਸਿਹਤ ਸੇਵਾਵਾਂ ਦਿੱਤੇ ਬਿਨਾਂ ਤਰੱਕੀ ਨਹੀਂ ਕਰ ਸਕਦਾ, ਕਿਉਂਕਿ ਇਹ ਕਿਸੇ ਵੀ ਦੇਸ਼ ਦੇ ਵਿਕਾਸ ਦੀ ਨੀਂਹ ਹਨ।

ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ “ਆਪ” ਨੇ ਪਹਿਲਾਂ ਦਿੱਲੀ ਅਤੇ ਫਿਰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕਈ ਸੁਧਾਰ ਕੀਤੇ, ਜਿਸ ਦੇ ਚਲਦਿਆਂ ਕਈ ਸਕੂਲ ਹੁਣ ਬਿਹਤਰੀਨ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਚੰਗੇ ਹੋ ਗਏ ਹਨ। ਦਿੱਲੀ ਅਤੇ ਪੰਜਾਬ ਦੋਵਾਂ ਹੀ ਥਾਵਾਂ ‘ਤੇ ਅਜਿਹੇ ਹਜ਼ਾਰਾਂ ਉਦਾਹਰਨ ਹਨ ਜਿੱਥੇ ਮਾਪਿਆਂ ਨੇ ਆਪਣੇ ਬੱਚਿਆਂ ਦਾ ਦਾਖਲਾ ਪ੍ਰਾਈਵੇਟ ਤੋਂ ਕੱਢ ਕੇ ਸਰਕਾਰੀ ਸਕੂਲਾਂ ਵਿੱਚ ਕਰਵਾਇਆ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਉਣ ਦਾ ਕੰਮ ਜਾਰੀ ਹੈ ਅਤੇ ਕੁਝ ਨੂੰ ਛੱਡ ਕੇ ਜ਼ਿਆਦਾਤਰ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ। ਜਲਦ ਹੀ ਬਾਕੀ ਬਚੇ ਸਕੂਲਾਂ ਵਿੱਚ ਵੀ ਇਹ ਸਹੂਲਤਾਂ ਹੋਣਗੀਆਂ। ਅੱਜ ਪੰਜਾਬ ਦੇ ਕਈ ਸਰਕਾਰੀ ਸਕੂਲ ਸਹੂਲਤਾਂ ਅਤੇ ਸਿੱਖਿਆ ਦੀ ਗੁਣਵੱਤਾ ਦੇ ਮਾਮਲੇ ਵਿੱਚ ਸਭ ਤੋਂ ਵਧੀਆ ਪ੍ਰਾਈਵੇਟ ਸਕੂਲਾਂ ਨੂੰ ਟੱਕਰ ਦੇ ਰਹੇ ਹਨ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਕਿਸੇ ਨੇ ਪੰਜਾਬ ਦੇ ਇੱਕ ਸਰਕਾਰੀ ਸਕੂਲ ਦੀ ਪੁਰਾਣੀ ਵੀਡੀਓ ਪੋਸਟ ਕੀਤੀ ਸੀ। ਮੈਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਜ਼ਮੀਨੀ ਹਕੀਕਤ ਦਾ ਜਾਇਜ਼ਾ ਲੈਣ ਲਈ ਖੁਦ ਸਿੱਖਿਆ ਮੰਤਰੀ ਨੇ ਉਸ ਸਕੂਲ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਸਿੱਖਿਆ ਮੰਤਰੀ ਦੀ ਰਿਪੋਰਟ ਜ਼ਰੂਰ ਪੜ੍ਹਨੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...