September 23, 2026, 2:16 pm
----------- Advertisement -----------
HomeNewsBreaking Newsਕਿਡਨੀ ਦੀ ਬਿਮਾਰੀ ਤੋਂ ਸੀ ਪੀੜਤ 8 ਸਾਲਾ ਅਭਿਜੋਤ ਮੌ.ਤ ‘ਤੇ ਅਦਾਕਾਰ...

ਕਿਡਨੀ ਦੀ ਬਿਮਾਰੀ ਤੋਂ ਸੀ ਪੀੜਤ 8 ਸਾਲਾ ਅਭਿਜੋਤ ਮੌ.ਤ ‘ਤੇ ਅਦਾਕਾਰ ਸੋਨੂੰ ਸੂਦ ਨੇ ਜਤਾਇਆ ਦੁੱਖ

Published on

----------- Advertisement -----------

ਅੰਮ੍ਰਿਤਸਰ ਦੇ ਹਲਕਾ ਅਜਨਾਲਾ ਦੇ ਤਲਵੰਡੀ ਰਾਏ ਦਾਦੂ ਦਾ ਰਹਿਣ ਵਾਲਾ ਮਾਸੂਮ ਅਭਿਜੋਤ ਹਸਪਤਾਲ ਵਿੱਚ ਜ਼ਿੰਦਗੀ ਦੀ ਜੰਗ ਹਾਰ ਗਿਆ। ਮਾਸੂਮ ਕਿਡਨੀ ਦੀ ਬਿਮਾਰੀ ਨਾਲ ਜੂਝ ਰਿਹਾ ਸੀ। ਹਸਪਤਾਲ ਦੇ ਵਿੱਚ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਅਭਿਜੋਤ ਸਾਰੇ ਘਰਾਂ ਵਿੱਚ ਖੁਸ਼ੀਆਂ ਵੰਡਣ ਵਾਲਾ ਬੱਚਾ ਸੀ। ਉਸ ਦੀ ਮਾਸੂਮ ਮੁਸਕਰਾਹਟ ਨੇ ਹਰ ਕਿਸੇ ਦੇ ਦਿਲ ਨੂੰ ਛੂਹਿਆ ਸੀ।

ਦੱਸ ਦਈਏ ਕਿ ਕਿਡਨੀ ਦੀ ਬਿਮਾਰੀ ਨਾਲ ਪੀੜਤ ਇਹ ਬੱਚਾ ਪਿਛਲੇ ਕਈ ਮਹੀਨਿਆਂ ਤੋਂ ਹਸਪਤਾਲਾਂ ਦੇ ਚੱਕਰ ਕੱਟਦਾ ਰਿਹਾ, ਪਰ ਹੜ੍ਹ ਦੌਰਾਨ ਪਿੰਡ ਵਿੱਚ ਪਾਣੀ ਆ ਜਾਣ ਕਰਕੇ ਉਹ ਇਲਾਜ ਕਰਵਾਉਣ ਤੋਂ ਵਾਂਝਾ ਰਹਿ ਗਿਆ। ਪਾਣੀ ਵਿਚ ਘਿਰਿਆ ਪਰਿਵਾਰ ਬੇਬਸ ਨਿਗਾਹਾਂ ਨਾਲ ਆਪਣੇ ਲਾਲ ਨੂੰ ਵੇਖਦਾ ਰਿਹਾ। ਜਦੋਂ ਇਹ ਖ਼ਬਰ ਸਰਕਾਰ ਤੱਕ ਪਹੁੰਚੀ, ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਅਭਿਜੋਤ ਦੇ ਇਲਾਜ ਦੀ ਜ਼ਿੰਮੇਵਾਰੀ ਚੁੱਕੀ।

ਪੰਜਾਬ ਸਰਕਾਰ,ਖਾਲਸਾ ਏਡ, ਸੋਨੂ ਸੂਦ ਵੱਲੋਂ ਰੈਸਕਿਉ ਟੀਮਾਂ ਨੇ ਉਸ ਨੂੰ ਘਰ ਤੋਂ ਬਾਹਰ ਕੱਢ ਕੇ ਚੰਡੀਗੜ੍ਹ ਪੀ.ਜੀ.ਆਈ ਪਹੁੰਚਾਇਆ। ਡਾਕਟਰਾਂ ਦੀ ਟੀਮ ਨੇ ਉਸ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ, ਪਰ ਅਭਿਜੋਤ ਦੀ ਨਾਜੁਕ ਹਾਲਤ ਨੇ ਆਖ਼ਿਰਕਾਰ ਉਸ ਨੂੰ ਜੀਵਨ ਦੀ ਲੜਾਈ ਹਾਰਣ ’ਤੇ ਮਜਬੂਰ ਕਰ ਦਿੱਤਾ। ਪਰਿਵਾਰ ਵਿੱਚ ਮਾਤਮ ਪਸਰ ਗਿਆ ਹੈ। ਮਾਂ ਤੇ ਦਾਦੀ ਦਾ ਰੋ-ਰੋ ਕੇ ਬੁਰਾ ਹਾਲ ਹੈ। ਦਾਦੀ, ਜੋ ਉਸ ਨੂੰ ਹਰ ਹਸਪਤਾਲ ਲੈ ਕੇ ਗਈ, ਅੱਜ ਵੀ ਰੋਦਿਆਂ ਕਹਿ ਰਹੀ ਹੈ ਕਿ “ਮੇਰਾ ਅਭਿਜੋਤ ਹਰ ਵਾਰ ਘਰ ਜਾਣ ਦੀ ਜ਼ਿਦ ਕਰਦਾ ਸੀ, ਪਰ ਹੁਣ ਉਹ ਸਦਾ ਲਈ ਘਰ ਆ ਗਿਆ… ਚੁੱਪਚਾਪ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...