ਅਬੋਹਰ: ਅਬੋਹਰ ਦੇ ਪਿੰਡ ਬੱਲੂਆਣਾ ਦੇ ਨਜ਼ਦੀਕ ਸੜਕ ਹਾਦਸਾ ਹੋਣ ਦੀ ਖਬਰ ਹੈ। ਅਬੋਹਰ ਤੋਂ ਮਲੋਟ ਵੱਲ ਜਾ ਰਹੀ ਬੱਸ ਅਚਾਨਕ ਸੜਕ ਕਿਨਾਰੇ ਪਲਟ ਗਈ ਜਿਸ ਨਾਲ ਦੋ ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ। ਘਟਨਾ ‘ਚ ਜ਼ਖ਼ਮੀ ਹੋਈਆਂ ਸਵਾਰੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਸਾਹਮਣੇ ਤੋਂ ਆ ਰਹੇ ਤੇਜ਼ ਗਤੀ ਵਾਹਨ ਨੂੰ ਆਉਂਦਾ ਵੇਖ ਬੱਸ ਚਾਲਕ ਨਿਰੰਤਰ ਖੋ ਬੈਠਾ ਅਤੇ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ ਜਾ ਪਲਟੀ।
ਇਸ ਬੱਸ ਵਿਚ ਕਰੀਬ 50 ਸਵਾਰੀਆਂ ਮੌਜੂਦ ਸਨ। ਜ਼ਿਕਰਯੋਗ ਹੈ ਕਿ ਹਾਦਸੇ ਵਿਚ ਜ਼ਖਮੀ ਹੋਈ ਇਕ ਮਹਿਲਾ ਦੀ ਹਾਲਤ ਨੂੰ ਗੰਭੀਰ ਵੇਖਦੇ ਹੋਏ ਫ਼ਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ।












