November 13, 2026, 7:49 pm
----------- Advertisement -----------
HomeNewsBreaking Newsਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ...

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

Published on

----------- Advertisement -----------

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ ਹੋ ਗਈ। ਬਲੇਨੋ ਕਾਰ ਵਿੱਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕ੍ਰੇਟਾ ਵਿੱਚ ਸਵਾਰ ਪੰਜ ਲੋਕ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ ਇੱਕ ਦੋ ਸਾਲ ਦਾ ਬੱਚਾ, ਇੱਕ ਫੌਜੀ, ਉਸਦੀ ਪਤਨੀ ਅਤੇ ਇੱਕ ਹੋਰ ਔਰਤ ਸ਼ਾਮਲ ਹੈ।

ਰਿਪੋਰਟਾਂ ਮੁਤਾਬਕ ਪਰਿਵਾਰ ਸ਼੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਨ ਲਈ ਬਲੇਨੋ ਕਾਰ ਜਾ ਰਿਹਾ ਸੀ। ਕਿਸ਼ਨਗੜ੍ਹ ਨੇੜੇ ਇੱਕ ਡਿਵਾਈਡਰ ਪਾਰ ਕਰਦੇ ਹੋਏ ਉਨ੍ਹਾਂ ਦੀ ਕਾਰ ਬੇਕਾਬੂ ਹੋ ਗਈ ਅਤੇ ਕ੍ਰੇਟਾ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਕਾਰਾਂ ਦੇ ਪਰਖੱਚੇ ਉੱਡ ਗਏ।

ਸਥਾਨਕ ਨਿਵਾਸੀਆਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਮੌਕੇ ‘ਤੇ ਪਹੁੰਚੀ, ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਜਾਣਕਾਰੀ ਮੁਤਾਬਕ ਹਾਦਸੇ ਦਾ ਮੁੱਖ ਕਾਰਨ ਤੇਜ਼ ਰਫ਼ਤਾਰ ਮੰਨਿਆ ਜਾ ਰਿਹਾ ਹੈ।

ਹਾਦਸਾ ਸਵੇਰੇ 5:41 ਵਜੇ ਨੂਰਪੁਰ ਅਤੇ ਚੋਲਾਂਗ ਦੇ ਵਿਚਕਾਰ ਕਿਸ਼ਨਗੜ੍ਹ ਨੇੜੇ ਜੌਹਲ ਢਾਬੇ ਕੋਲ ਵਾਪਰਿਆ। ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਪੰਜ ਹੋਰ ਗੰਭੀਰ ਜ਼ਖਮੀ ਹੋ ਗਏ। SSF ਟੀਮ ਨੂੰ ਸਵੇਰੇ 5:33 ਵਜੇ ਇੱਕ ਰਾਹਗੀਰ ਤੋਂ ਹਾਦਸੇ ਦੀ ਜਾਣਕਾਰੀ ਮਿਲੀ।

ਸੂਚਨਾ ਮਿਲਣ ‘ਤੇ, SSF ਟੀਮ ਸਵੇਰੇ 5:41 ਵਜੇ ਮੌਕੇ ‘ਤੇ ਪਹੁੰਚੀ। ਇੱਕ ਬਲੇਨੋ ਕਾਰ ਭੋਗਪੁਰ ਤੋਂ ਜਲੰਧਰ ਜਾ ਰਹੀ ਸੀ। ਅਚਾਨਕ ਗੱਡੀ ਬੇਕਾਬੂ ਹੋ ਕੇ ਡਿਵਾਈਡਰ ਲੰਘ ਗਈ ਅਤੇ ਜਲੰਧਰ ਤੋਂ ਪਠਾਨਕੋਟ ਵੱਲ ਜਾ ਰਹੀ ਕ੍ਰੇਟਾ ਗੱਡ ਨਾਲ ਸਿੱਧੇ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਬਲੇਨੋ ਕਾਰ ਦੇ ਪਰਖੱਚੇ ਉੱਡ ਗਏ।

ਬਲੇਨੋ ਕਾਰ ਵਿੱਚ ਸਵਾਰ ਚਾਰਾਂ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕ੍ਰੇਟਾ ਕਾਰ ਵਿੱਚ ਸਵਾਰ ਉੱਤਰ ਪ੍ਰਦੇਸ਼ ਦੇ ਬਰੇਲੀ ਤੋਂ ਪੰਜ ਲੋਕ ਗੰਭੀਰ ਜ਼ਖਮੀ ਹੋ ਗਏ। ਸਥਾਨਕ ਲੋਕਾਂ ਦੀ ਮਦਦ ਨਾਲ SSF ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਸਾਰੇ ਜ਼ਖਮੀਆਂ ਨੂੰ ਤੁਰੰਤ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਮ੍ਰਿਤਕਾਂ ਦੀ ਪਛਾਣ ਬਲੇਨੋ ਕਾਰ ਸਵਾਰ ਰੁਪਿੰਦਰ ਸਿੰਘ ਨਿਵਾਸੀ ਹੁਸ਼ਿਆਰਪੁਰ, ਹਰਪ੍ਰੀਤ ਕੌਰ ਪਤਨੀ ਰੁਪਿੰਦਰ ਸਿੰਘ, ਅਰਸ਼ਦੀਪ ਸਿੰਘ ਪੁੱਤਰ ਰੁਪਿੰਦਰ ਸਿੰਘ ਅਤੇ ਸੰਤੋਸ਼ ਕੌਰ ਵਜੋਂ ਹੋਈ ਹੈ। ਜ਼ਖਮੀਆਂ ਵਿੱਚ ਕ੍ਰੇਟਾ ਕਾਰ ਸਵਾਰ ਅਲੀਨਾ ਖਾਨ, ਅਬਦੁਲ ਸਈਦ ਖਾਨ ਦੀ ਧੀ, ਅਬਦੁਲ ਸਈਦ ਖਾਨ, ਪਰਵੀਨ ਖਾਨ, ਅਬਦੁਲ ਫੈਸਲ ਖਾਨ ਅਤੇ ਮੈਨਾਲ ਖਾਨ ਸ਼ਾਮਲ ਹਨ

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...